Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕੁਲਜੀਤ ਸਿੰਘ ਰੰਧਾਵਾ ਨੇ ਸਰਸੀਣੀ ਤੋਂ ਝੱਜੋਂ ਵਾਇਆ ਟਿਵਾਣਾ ਤੱਕ ਸੜ੍ਹਕ ਚੌੜੀ ਕਰਨ ਦੇ 2.41 ਕਰੋੜ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਟਿਵਾਣਾ ਵਿਖੇ ਘੱਗਰ ਨਦੀ 'ਤੇ ਜਲਦੀ ਹੀ ਬਣੇਗਾ 8 ਕਰੋੜ ਦੀ ਲਾਗਤ ਨਾਲ ਸਟੀਲ ਪੁਲ

Kuljit Singh Randhawa, AAP, Aam Aadmi Party, AAP Punjab, Aam Aadmi Party Punjab, Dera Bassi

Web Admin

Web Admin

5 Dariya News

ਡੇਰਾਬੱਸੀ (ਐਸ.ਏ.ਐਸ. ਨਗਰ) , 03 Oct 2025

Last updated on: Oct 03, 2025, 15:48 IST

ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਅੰਬਾਲਾ-ਚੰਡੀਗੜ੍ਹ ਹਾਈਵੇ (ਪਿੰਡ ਸਰਸੀਣੀ) ਤੋਂ ਝੱਜੋਂ ਵਾਇਆ ਟਿਵਾਣਾ ਤੱਕ ਲਿੰਕ ਰੋਡ ਦੇ ਅਪਗ੍ਰੇਡੇਸ਼ਨ ਅਤੇ ਚੌੜੀ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਕਰੀਬ 4.60 ਕਿਲੋਮੀਟਰ ਦੇ ਇਸ ਪ੍ਰੋਜੈਕਟ ਨੂੰ 2.41 ਕਰੋੜ ਰੁਪਏ ਦੀ ਲਾਗਤ ਨਾਲ 18 ਫੁੱਟ ਚੌੜਾਈ ਤੱਕ ਨਵੀਨੀਕਰਨ ਅਤੇ ਅਪਗ੍ਰੇਡ ਕੀਤਾ ਜਾਵੇਗਾ।

ਇਹ ਮਹੱਤਵਪੂਰਨ ਲਿੰਕ ਸੜਕ ਸਰਸੀਣੀ, ਟਿਵਾਣਾ, ਖਜੂਰ ਮੰਡੀ, ਸਾਧਾਪੁਰ ਅਤੇ ਡੰਗਡੇਹਰਾ ਦੇ ਲੋਕਾਂ ਲਈ ਰਾਜਪੁਰਾ ਅਤੇ ਪਟਿਆਲਾ ਤੱਕ ਵੀ ਸਿੱਧੀ ਅਤੇ ਮੁਸ਼ਕਲ ਰਹਿਤ ਪਹੁੰਚ ਨੂੰ ਸੌਖਾ ਬਣਾਏਗੀ, ਕਿਉਂਕਿ ਇਹ ਸੜਕ ਰਾਜਪੁਰਾ-ਪਟਿਆਲਾ ਹਾਈਵੇ ਨਾਲ ਅੱਗੇ ਜੁੜਦੀ ਹੈ। ਪਹਿਲਾਂ, ਇਹ ਸੜ੍ਹਕ ਸਿਰਫ਼ 10 ਫੁੱਟ ਚੌੜੀ ਸੀ ਅਤੇ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ। 18 ਫੁੱਟ ਚੌੜੀ ਹੋਣ ਨਾਲ, ਆਵਾਜਾਈ ਬਹੁਤ ਸੁਚਾਰੂ ਹੋ ਜਾਵੇਗੀ।

ਇਸ ਮੌਕੇ ਬੋਲਦਿਆਂ, ਵਿਧਾਇਕ ਰੰਧਾਵਾ ਨੇ ਕਿਹਾ ਕਿ ਇਹ ਪ੍ਰੋਜੈਕਟ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਤੁਲਿਤ ਅਤੇ ਯੋਜਨਾਬੱਧ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ, ਉਨ੍ਹਾਂ ਨੇ ਇਸ ਮਹੱਤਵਪੂਰਨ ਸੜ੍ਹਕ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਜਿਸ ਨਾਲ ਹੁਣ ਰੋਜ਼ਾਨਾ ਹਜ਼ਾਰਾਂ ਰਾਹੀਆਂ ਨੂੰ ਲਾਭ ਹੋਵੇਗਾ।

ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਦੇ ਹੋਏ, ਵਿਧਾਇਕ ਰੰਧਾਵਾ ਨੇ ਐਲਾਨ ਕੀਤਾ ਕਿ ਟਿਵਾਣਾ ਪਿੰਡ ਵਿਖੇ ਘੱਗਰ ਨਦੀ 'ਤੇ 100 ਮੀਟਰ ਦਾ ਸਟੀਲ ਪੁਲ ਕਰੀਬ ਅੱਠ ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਡਿਜ਼ਾਈਨ ਕੀਤਾ ਜਾ ਚੁੱਕਾ ਹੈ। ਟੈਂਡਰਿੰਗ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ ਤਾਂ ਜੋ ਜਲਦੀ ਤੋਂ ਜਲਦੀ ਕੰਮ ਸ਼ੁਰੂ ਹੋ ਸਕੇ, ਜਿਸ ਨਾਲ ਜਨਤਾ ਨੂੰ ਬੇਹਤਰ ਅਤੇ ਸੁਰੱਖਿਅਤ ਰਸਤਾ ਮਿਲ ਸਕੇ।

ਇਸ ਮੌਕੇ, ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ, ਪੰਚ, ਸਰਪੰਚ, ਬਲਾਕ ਪ੍ਰਧਾਨ, ਚੇਅਰਮੈਨ ਮਾਰਕੀਟ ਕਮੇਟੀ ਡੇਰਾਬੱਸੀ ਅਤੇ ਆਮ ਆਦਮੀ ਪਾਰਟੀ ਦੇ ਮੈਂਬਰ, ਨੀਂਹ ਪੱਥਰ ਸਮਾਰੋਹ ਵਿੱਚ ਸ਼ਾਮਲ ਹੋਏ ਅਤੇ ਇਸ ਪਹਿਲਕਦਮੀ ਦਾ ਬਹੁਤ ਉਤਸ਼ਾਹ ਨਾਲ ਸਵਾਗਤ ਕੀਤਾ।

 

Tags: Kuljit Singh Randhawa , AAP , Aam Aadmi Party , AAP Punjab , Aam Aadmi Party Punjab , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD