Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਕੁੱਲ 6 ਮੈਡੀਕਲ ਸਟੋਰਾਂ ਤੇ ਕੀਤੀ ਛਾਪੇਮਾਰੀ, 4 ਮੈਡੀਕਲ ਸਟੋਰ ਕੀਤੇ ਸੀਲ

ਖੁਰਾਨਾ ਮੈਡੀਕਲ ਏਜੰਸੀ ਤੋਂ 9 ਲੱਖ ਰੁਪਏ ਦੇ ਕਰੀਬ ਮੁੱਲ ਦੀਆਂ ਮਿਲਿਆਂ ਪ੍ਰਤੀਬੰਧਿਤ ਦਵਾਈਆਂ

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 03 Oct 2025

Last updated on: Oct 03, 2025, 16:50 IST

ਪਿੰਡ ਲੱਖੋ ਕੇ ਬਹਿਰਾਮ ਵਿਖੇ ਪਿਛਲੇ ਦਿਨੀਂ ਨਸ਼ੇ ਕਾਰਨ ਹੋਈਆਂ ਚਾਰ ਨੌਜਵਾਨਾਂ ਦੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਟੀਮ ਦਾ ਗਠਨ ਕਰਕੇ ਛੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਕੀਤੀ ਗਈ ਜਿਨ੍ਹਾਂ ਵਿੱਚੋਂ ਚਾਰ ਮੈਡੀਕਲ ਸਟੋਰਾਂ ਤੋਂ ਕਾਫ਼ੀ ਮਾਤਰਾ ਦੇ ਵਿੱਚ ਪ੍ਰਤੀਬੰਧਤ ਦਵਾਈਆਂ ਮਿਲਣ ਉਪਰੰਤ ਸੀਲ ਕਰ ਦਿੱਤਾ ਗਿਆ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਂਨਫਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ੇ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ, ਇਕ ਮੈਡੀਕਲ ਟੀਮ ਦਾ ਗਠਨ ਕੀਤਾ ਗਿਆ ਜਿਸ ਵਿੱਚ ਸੀਨੀਅਰ ਮੈਡੀਕਲ ਅਫ਼ਸਰ, ਕਾਰਜਕਾਰੀ ਮੈਜਿਸਟਰੇਟ ਸਮੇਤ ਹੋਰ ਅਧਿਕਾਰੀ ਸ਼ਾਮਿਲ ਸਨ ਜਿਨ੍ਹਾਂ ਵੱਲੋਂ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਗੱਲਬਾਤ ਕਰਨ ਉਪਰੰਤ ਇਕ ਰਿਪੋਰਟ ਸਬਮਿਟ ਕੀਤੀ ਗਈ। 

ਇਸ ਵਿਚ ਪਾਇਆ ਗਿਆ ਕਿ ਮਰਨ ਵਾਲੇ ਤਿੰਨ ਨੌਜਵਾਨਾਂ ਦੀ ਸਥਿਤੀ ਨਸ਼ੇ ਕਾਰਨ ਪਹਿਲਾਂ ਤੋਂ ਹੀ ਖ਼ਰਾਬ ਸੀ ਅਤੇ ਇਨ੍ਹਾਂ ਵਿਚੋਂ ਇਕ ਨੌਜਵਾਨ ਨੂੰ ਪਿੱਠ ’ਤੇ ਅਲਸਰ ਦੀ ਬਿਮਾਰੀ ਸੀ ਅਤੇ ਇਹ ਸਾਰੇ ਨੌਜਵਾਨ ਨਸ਼ਾ ਛੁਡਾਊ ਕੇਂਦਰਾਂ ਵਿੱਚ ਪਹਿਲਾਂ ਤੋਂ ਕਈ ਵਾਰ ਨਸ਼ਾ ਛੱਡਣ ਦੀ ਦਵਾਈ ਲੈਣ ਆਉਂਦੇ ਜਾਂਦੇ ਰਹੇ ਸਨ। ਚੌਥਾ ਨੌਜਵਾਨ ਜੋ ਕਿ ਨਸ਼ਾ ਛੁਡਾਊ ਕੇਂਦਰ ਤੋਂ ਨਸ਼ਾ ਛੱਡਣ ਦੀ ਗੋਲ਼ੀ ਲੈ ਆਇਆ ਸੀ ਜਿਸ ਨੂੰ ਇੰਜੈਕਸ਼ਨ ਦੇ ਰੂਪ ਵਿੱਚ ਲੈਣ ਉਪਰੰਤ ਉਸ ਦੀ ਮੌਤ ਹੋ ਗਈ।    

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਉਪਰੰਤ ਲੱਖੋ ਕੇ ਬਹਿਰਾਮ ਵਿਖੇ 5 ਮੈਡੀਕਲ ਸਟੋਰਾਂ ਦੀ ਜਾਂਚ ਕਰਨ ਦੇ ਲਈ ਇਕ ਹੋਰ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿੱਚ ਮਿਸ ਹਰਿਤਾ ਬੰਸਲ, ਜ਼ਿਲ੍ਹਾ ਕੰਟਰੋਲਿੰਗ ਅਫ਼ਸਰ (ਫਿਰੋਜ਼ਪੁਰ), ਸ਼੍ਰੀ ਰਮਨਦੀਪ ਗੁਪਤਾ, ਜ਼ਿਲ੍ਹਾ ਕੰਟਰੋਲਿੰਗ ਅਫ਼ਸਰ (ਮੁਕਤਸਰ), ਸ਼੍ਰੀ ਪਰਮਪਾਲ ਸਿੰਘ, ਨਾਇਬ ਤਹਸੀਲਦਾਰ ਮੱਲਾਂਵਾਲਾ ਖ਼ਾਸ ਅਤੇ ਪੁਲਿਸ ਟੀਮ ਵੱਲੋਂ ਪੰਜ ਮੈਡੀਕਲ ਸਟੋਰਾਂ ਤਨੂ ਮੈਡੀਕੋਜ਼, ਗੁਰੂ ਨਾਨਕ 13-13 ਮੈਡੀਕਲ ਸਟੋਰ, ਸੁਖਰਾਜ ਮੈਡੀਕਲ ਸਟੋਰ, ਸਤਨਾਮ ਮੈਡੀਕਲ ਸਟੋਰ ਅਤੇ ਪਰਮੀਤ ਮੈਡੀਕਲ ਸਟੋਰ ’ਤੇ ਛਾਪਾਮਾਰੀ ਕੀਤੀ ਗਈ, ਜਿਸ ਵਿੱਚੋਂ ਤਿੰਨ ਮੈਡੀਕਲ ਸਟੋਰਾਂ ਪਰਮੀਤ ਮੈਡੀਕਲ ਸਟੋਰ ਤੋਂ 2950 ਪ੍ਰਤੀਬੰਧਿਤ ਦਵਾਈਆਂ, ਗੁਰੂ ਨਾਨਕ 13-13 ਮੈਡੀਕਲ ਸਟੋਰ ਤੋਂ 420 ਪ੍ਰਤੀਬੰਧਤ ਦਵਾਈਆਂ ਬਰਾਮਦ ਕੀਤੀਆਂ ਗਈਆਂ ਅਤੇ ਤਨੂ ਮੈਡੀਕਲ ਸਟੋਰ ਤੋਂ ਵੀ ਪ੍ਰਤੀਬੰਧਤ ਦਵਾਈਆਂ ਮਿਲਣ ਕਰਕੇ ਇਨ੍ਹਾਂ ਤਿੰਨਾਂ ਨੂੰ ਸੀਲ ਕਰ ਦਿੱਤਾ ਗਿਆ।

ਇਸ ਤੋਂ ਇਲਾਵਾ ਬੀਤੇ ਦਿਨੀਂ ਖੁਰਾਨਾ ਮੈਡੀਕਲ ਏਜੰਸੀ, ਮੁਲਤਾਨੀ ਗੇਟ, ਫਿਰੋਜ਼ਪੁਰ ਦੀ ਜਾਂਚ ਕੀਤੀ ਗਈ ਅਤੇ ਜਾਂਚ ਦੌਰਾਨ ਫ਼ਰਮ ਵੱਲੋਂ 35,200 ਟਾਪੈਂਟਾਡੋਲ ਦੀਆਂ ਗੋਲੀਆਂ ਅਤੇ 4,400 ਪ੍ਰੈਗਾਬਾਲਿਨ ਦੀਆਂ ਕੈਪਸੂਲਾਂ ਬਰਾਮਦ ਹੋਈਆਂ, ਜਿਨ੍ਹਾਂ ਦੀ ਕੁੱਲ ਕੀਮਤ ਲਗਭਗ ₹9,00,000 (ਨੌਂ ਲੱਖ ਰੁਪਏ) ਬਣਦੀ ਹੈ। ਫ਼ਰਮ ਨੂੰ ਟਾਪੈਂਟਾਡੋਲ ਦਾ ਸਟਾਕ ਰੱਖਣ ਦੀ ਆਗਿਆ ਨਹੀਂ ਸੀ ਅਤੇ ਜਨਤਕ ਸਿਹਤ ਦੇ ਹਿੱਤ ਵਿੱਚ ਇਸ ਚੌਥੀ ਦੁਕਾਨ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਤ ਤਹਿਤ 1 ਜਨਵਰੀ 2025 ਤੋਂ ਹੁਣ ਤੱਕ 207 ਇੰਸਪੈਕਸ਼ਨਾਂ ਕੀਤੀਆਂ ਗਈਆਂ ਜਿਸ ਦੌਰਾਨ 1.32 ਕਰੋੜ ਦੇ ਮੁੱਲ ਦੀਆਂ ਪ੍ਰਤੀਬੰਧਤ ਦਵਾਈਆਂ ਜਬਤ ਕੀਤੀਆਂ ਗਈਆਂ ਅਤੇ 12 ਮੈਡੀਕਲ ਸਟੋਰਾਂ ਦੇ ਲਾਇਸੰਸ ਰੱਦ ਕੀਤੇ ਗਏ ਤੇ 65 ਲਾਇਸੰਸ ਸਸਪੈਂਡ ਕੀਤੇ ਗਏ। ਨੌਜਵਾਨਾਂ ਨੂੰ ਨਸ਼ੇ ਦੇ ਜਾਲ ਵਿੱਚੋਂ ਕੱਢਣ ਦੇ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਛੁਡਾਊ ਕੇਂਦਰਾਂ ਦੇ ਵਿੱਚ ਓ.ਪੀ.ਡੀ. ਵਧਾਈ ਗਈ ਹੈ। 

ਉਨ੍ਹਾਂ ਕਿਹਾ ਕਿ ਗਠਿਤ ਕੀਤੀਆਂ ਗਈਆਂ ਟੀਮਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਜ਼ਿਲ੍ਹੇ ਦੇ ਵਿੱਚ ਮੈਡੀਕਲ ਸਟੋਰਾਂ ਦੀ ਨਿਰੰਤਰ ਜਾਂਚ ਕੀਤੀ ਜਾਵੇ ਅਤੇ ਪ੍ਰਤੀਬੰਧਤ ਦਵਾਈਆਂ ਮਿਲਣ ਤੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਦੌਰਾਨ ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਸਪਲਾਈ ਚੇਨ ਨੂੰ ਤੋੜਨ ਦੇ ਲਈ ਸਪੈਸ਼ਲ ਟੀਮਾਂ ਦਾ ਗਠਨ ਕਰਕੇ ਪਿਛਲੇ ਸਮੇਂ ਦੌਰਾਨ 212 ਕਿਲੋ ਹੈਰੋਇਨ ਦੀ ਰਿਕਵਰੀ ਕੀਤੀ ਗਈ ਜੋ ਕਿ ਇਕ ਸਾਲ ਦੀ ਰਿਕਵਰੀ ਨਾਲੋਂ 4-5 ਗੁਣਾ ਵੱਧ ਹੈ। 

ਇਸੇ ਤਰ੍ਹਾਂ ਕਾਫ਼ੀ ਸੰਖਿਆ ਦੇ ਵਿੱਚ ਨਸ਼ਾ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕਰਕੇ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਹ ਦੇਖਣ ਵਿੱਚ ਆਉਂਦਾ ਹੈ ਕਿ ਜਦੋਂ ਨਸ਼ੇ ਦੀ ਸਪਲਾਈ ਟੁੱਟਦੀ ਹੈ ਤਾਂ ਨਸ਼ਾ ਕਰਨ ਵਾਲੇ ਮੈਡੀਕਲ ਅਤੇ ਹੋਰ ਨਸ਼ਿਆਂ ਦਾ ਸਹਾਰਾ ਲੈਂਦੇ ਹਨ ਅਤੇ ਓਵਰਡੋਜ਼ ਕਾਰਨ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। 

ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਇਸ ਗੱਲ ਦਾ ਧਿਆਨ ਰੱਖਣ ਕਿ ਜਦੋਂ ਵੀ ਕੋਈ ਨੌਜਵਾਨ ਜਾਂ ਬੱਚੇ ਦੀ ਆਦਤ ਜਾਂ ਵਿਵਹਾਰ ਵਿੱਚ ਤਬਦੀਲੀ ਦੇਖਣ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਡਾਕਟਰਾਂ ਦੀ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਟੀਮ ਦਾ ਗਠਨ ਕਰਕੇ ਮੈਡੀਕਲ ਸਟੋਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਮੁਹਿੰਤ ਹੋਰ ਵੀ ਤੇਜ਼ ਕੀਤੀ ਗਈ ਹੈ। 

ਐਸ.ਐਸ.ਪੀ. ਨੇ ਕਿਹਾ ਕਿ ਮਾੜੇ ਅਨਸਰਾਂ ਦੇ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਜਾਂ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD