Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਰਾਹੀਂ ਔਰਤਾਂ ਦੇ ਸਸ਼ਕਤੀਕਰਨ ਲਈ ਸ਼ੁਰੂ ਕੀਤੇ ਜਾਣਗੇ ਕੋਰਸ

ਸੋਸਵਾ ਪੰਜਾਬ ਵਲੋਂ ਜ਼ਿਲ੍ਹੇ ਦੀਆਂ ਸਵੈ ਸੇਵੀ ਸੰਸਥਾਵਾਂ ਨਾਲ ਅਹਿਮ ਮੀਟਿੰਗ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 03 Oct 2025

Last updated on: Oct 03, 2025, 17:07 IST

ਸੁਸਾਇਟੀ ਫਾਰ ਸਰਵਿਸ ਟੂ ਵਲੰਟੀਅਰੀ ਏਜੰਸੀਜ਼ (ਸੋਸਵਾ) ਪੰਜਾਬ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐੱਸ ਅਤੇ ਚੇਅਰਮੈਨ ਸੋਸਵਾ ਸ੍ਰੀ ਏ ਕੇ ਕੁੰਦਰਾ (ਸੇਵਾਮੁਕਤ ਆਈ ਏ ਐੱਸ) ਦੀ ਪ੍ਰਧਾਨਗੀ ਹੇਠ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ। ਇਸ ਮੌਕੇ ਚੇਅਰਮੈਨ ਸੋਸਵਾ ਸ੍ਰੀ ਏ ਕੇ ਕੁੰਦਰਾ ਵਲੋਂ ਬਾਲ ਸਿਹਤ, ਨਾਰੀ ਸਸ਼ਕਤੀਕਰਨ ਤੇ ਨਸ਼ਿਆਂ ਵਿਰੁੱਧ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਸਵੈ-ਸੇਵੀ ਸੰਸਥਾਵਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਓਨ੍ਹਾਂ ਦੱਸਿਆ ਕਿ ਔਰਤਾਂ ਦੇ ਸਸ਼ਕਤੀਕਰਨ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰਾਹੀਂ ਕੰਪਿਊਟਰ ਸਿੱਖਿਆ, ਸਿਲਾਈ ਕਢਾਈ, ਬਿਊਟੀ ਪਾਰਲਰ ਆਦਿ ਦੇ ਪ੍ਰੋਜੈਕਟ ਚਲਾਏ ਜਾ ਸਕਦੇ ਹਨ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਵਿਚਾਰ-ਚਰਚਾ ਕੀਤੀ ਅਤੇ ਵੱਖ-ਵੱਖ ਪ੍ਰੋਜੈਕਟਾਂ ਤਹਿਤ ਜ਼ਿਲ੍ਹੇ ਅੰਦਰ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਪ੍ਰੇਰਿਤ ਕੀਤਾ।

ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਜ਼ਿਲ੍ਹੇ ਦੀਆਂ ਸਵੈ-ਸੇਵੀ ਸੰਸਥਾਵਾਂ ਨੂੰ ਸੋਸਵਾ ਨਾਲ ਜੁੜ ਕੇ ਵੱਖ-ਵੱਖ ਸਰਕਾਰੀ ਪ੍ਰੋਜੈਕਟਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ। ਓਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰਾਹੀਂ ਆਉਂਦੇ ਦਿਨੀਂ ਔਰਤਾਂ ਦੇ ਸਸ਼ਕਤੀਕਰਨ ਲਈ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਆਵਾਸਪ੍ਰੀਤ ਕੌਰ, ਸਿਵਲ ਸਰਜਨ ਡਾਕਟਰ ਬਲਜੀਤ ਸਿੰਘ, ਸੋਸਵਾ ਤੋਂ ਸੋਬਤੀ ਪ੍ਰਮੋਦ ਤੇ ਵੱਖ ਵੱਖ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD