Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਜਗਦੀਪ ਸਿੰਘ ਕਾਕਾ ਬਰਾੜ ਤੇ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਮੰਡੀਆਂ ਵਿੱਚ ਖਰੀਦ ਬਾਬਤ ਪੁਖਤਾ ਪ੍ਰਬੰਧ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 03 Oct 2025

Last updated on: Oct 03, 2025, 17:30 IST

ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਾਬਤ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ. ਜਨਰਲ) ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ। 

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਝੋਨੇ ਦੀ ਖਰੀਦ ਲਈ ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ ਅਤੇ ਇਸ ਮਾਪਦੰਡ ਵਿੱਚ ਆਉਣ ਵਾਲੇ ਦਾਣੇ-ਦਾਣੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾਵਾਂਗੀ। ਉਨ੍ਹਾਂ ਕਿਹਾ ਕਿ ਇਸ ਵਾਰ ਬਾਰਦਾਨਾ, ਲੇਬਰ ਅਤੇ ਢੋਆ ਦੁਆਈ ਦੇ ਪ੍ਰਬੰਧ ਮੁਕੰਮਲ ਹਨ। 

ਵਿਧਾਇਕ ਨੇ ਕਿਹਾ ਕਿ ਮੰਡੀ ਬੋਰਡ ਵਲੋਂ ਮੰਡੀਆਂ ਵਿੱਚ ਫੜ੍ਹਾਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਹਨ। ਮੰਡੀਆਂ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ ਅਤੇ ਤੈਅ ਸਮੇਂ ਮੁਤਾਬਕ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ।ਹਲਕਾ ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼ ਫਸਲ ਲਿਆਉਣ ਤਾਂ ਜੋ ਉਹਨਾਂ ਨੂੰ ਨਮੀ ਘਟਣ ਤੱਕ ਮੰਡੀਆਂ ਵਿਚ ਰੁਕਣਾ ਨਾ ਪਵੇ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ ਜਗਸੀਰ ਕੁਮਾਰ ਚਰਨਾ, ਕੱਚਾ ਆੜਤੀਆ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ, ਕੱਚਾ ਆੜਤੀ ਐਸੋਸੀਏਸ਼ਨ ਬਰੀਵਾਲਾ ਦੇ ਪ੍ਰਧਾਨ ਅਜੇ ਗਰਗ, ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸਰਜੀਤ ਸਿੰਘ ਸੰਧੂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD