Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕੀਤਾ ਧੰਨਵਾਦ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 03 Oct 2025

Last updated on: Oct 03, 2025, 17:40 IST

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀ ਮੁੱਦਿਆਂ 'ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਦੇ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸ਼ਨ ਤਹਿਤ, ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ, ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ 'ਤੇ ਲਾਗੂ ਹੋਣਗੀਆਂ। 

ਯੂਨੀਅਨ ਨੇ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ। ਇਸ ਦੌਰਾਨ ਵਿੱਤ ਮੰਤਰੀ ਵੱਲੋਂ ਪੰਜਾਬ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਜੰਗਲਾਤ ਵਰਕਰਜ਼ ਯੂਨੀਅਨ, ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਜ਼ਮ ਯੂਨੀਅਨ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ), ਅਤੇ ਬੇਰੁਜ਼ਗਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। 

ਉਨ੍ਹਾਂ ਇਸ ਮੌਕੇ ਨਿਯਮਾਂ ਅਨੁਸਾਰ ਜਾਇਜ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਵਿਚਾਰ-ਵਟਾਂਦਰੇ ਦੌਰਾਨ, ਵਿੱਤ ਮੰਤਰੀ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਯੂਨੀਅਨ ਆਗੂਆਂ ਦੁਆਰਾ ਉਠਾਈਆਂ ਗਈਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। 

ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਲਈ ਪ੍ਰਸਤਾਵ ਤਿਆਰ ਕਰਨ ਅਤੇ ਉਨ੍ਹਾਂ ਨੂੰ ਵਿਚਾਰ ਅਤੇ ਜ਼ਰੂਰੀ ਕਾਰਵਾਈ ਲਈ ਤੁਰੰਤ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ। ਕਰਮਚਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਗੱਲਬਾਤ ਜਾਰੀ ਰਹੇਗੀ, ਅਤੇ ਉਨ੍ਹਾਂ ਦੇ ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਲਈ ਮੀਟਿੰਗਾਂ ਜਾਰੀ ਰਹਿਣਗੀਆਂ।

ਜੰਗਲਾਤ ਵਰਕਰਜ਼ ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਅਤੇ ਸੁਲੱਖਣ ਸਿੰਘ ਮੋਹਾਲੀ, ਅਤੇ ਉਪ ਪ੍ਰਧਾਨ ਸਤਨਾਮ ਸਿੰਘ ਸੰਗਰੂਰ; ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ ਤੋਂ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ, ਸ਼ਿੰਦਰਪਾਲ ਕੌਰ ਬਾਲਿਆਂਵਾਲੀ, ਅਤੇ ਕਿਰਨਜੀਤ ਕੌਰ ਮਾਨਸਾ; ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਜ਼ਮ ਯੂਨੀਅਨ ਤੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਸਹਾਇਕ ਸਕੱਤਰ ਸਲੀਮ ਮੁਹੰਮਦ; ਈ.ਟੀ.ਟੀ. ਟੀ.ਈ.ਟੀ. ਟੀ.ਈ.ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ) ਤੋਂ ਸੂਬਾ ਪ੍ਰਧਾਨ ਕਮਲ ਠਾਕੁਰ, ਜਨਰਲ ਸਕੱਤਰ ਸੋਹਣ ਸਿੰਘ ਬਰਨਾਲਾ, ਅਤੇ ਖਜ਼ਾਨਚੀ ਗੁਰਮੁਖ ਸਿੰਘ ਪਟਿਆਲਾ; ਅਤੇ ਬੇਰੁਜ਼ਗਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਕਿਰਨਦੀਪ, ਜੋਤਇੰਦਰ ਸਿੰਘ ਅਤੇ ਹਰਮਿੰਦਰ ਸੈਣੀ ਨੇ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD