Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮੰਡੀ ਬੋਰਡ ਵੱਲੋਂ ਮੋਹਾਲੀ ਦੇ ਫੇਜ਼-11 ਵਿੱਚ 12 ਏਕੜ ਵਿਚ ਬਣੀ ਸਬਜ਼ੀ ਮੰਡੀ ਨੂੰ ਵੇਚਣ ਦਾ ਫ਼ੈਸਲਾ ਲੋਕ ਵਿਰੋਧੀ - ਬਲਬੀਰ ਸਿੱਧੂ

ਕਿਹਾ, ਕਾਂਗਰਸ ਪਾਰਟੀ ਇਸ ਤਜਵੀਜ਼ ਨੂੰ ਰੱਦ ਕਰਾਉਣ ਲਈ ਹਰ ਪੱਧਰ ਉੱਤੇ ਲੜਾਈ ਲੜੇਗੀ

Balbir Singh Sidhu, Punjab Pradesh Congress Committee, Congress, Punjab Congress, Partap Singh Bajwa

Web Admin

Web Admin

5 Dariya News

ਐਸ.ਏ.ਐਸ. ਨਗਰ , 03 Oct 2025

Last updated on: Oct 03, 2025, 18:41 IST

ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਮੰਡੀ ਬੋਰਡ ਵਲੋਂ ਮੋਹਾਲੀ ਦੇ ਫੇਜ਼-11 ਵਿੱਚ 12 ਏਕੜ ਰਕਬੇ ਵਿਚ ਬਣੀ ਅਤਿ-ਆਧੁਨਿਕ ਸਬਜ਼ੀ ਤੇ ਫ਼ਲ ਮੰਡੀ ਦੀ ਜਗ੍ਹਾ ਪੁੱਡਾ ਨੂੰ ਵੇਚਣ ਦੇ ਫੈਸਲੇ ਨੂੰ ਬੇਤੁਕਾ ਅਤੇ ਲੋਕ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਇਸ ਤਜਵੀਜ਼ ਨੂੰ ਰੱਦ ਕਰਾਉਣ ਲਈ ਹਰ ਪੱਧਰ ਉੱਤੇ ਲੜਾਈ ਲੜੇਗੀ।  ਸ਼੍ਰੀ ਸਿੱਧੂ ਨੇ ਕਿਹਾ ਕਿ ਮੰਡੀ ਬੋਰਡ ਨੇ ਅਜੇ ਪਿਛਲੇ ਸਾਲ ਹੀ ਇਸ ਮੰਡੀ ਵਿਚ ਬਣੀਆਂ ਦੁਕਾਨਾਂ ਦੀ ਨੀਲਾਮੀ ਕੀਤੀ ਸੀ ਅਤੇ ਦੁਕਾਨਾਂ ਖ਼ਰੀਦਣ ਵਾਲੇ ਕਾਰੋਬਾਰੀਆਂ ਨੇ ਇੱਥੇ ਆਪਣਾ ਕਾਰੋਬਾਰ ਵੀ ਸ਼ੁਰੂ ਕਰ ਦਿੱਤਾ ਸੀ। 

ਉਹਨਾਂ ਕਿਹਾ ਕਿ ਹੁਣ ਅਚਾਨਕ ਹੀ ਮੰਡੀ ਬੋਰਡ ਨੇ ਇਹ ਫੈਸਲਾ ਕਰ ਲਿਆ ਹੈ ਕਿ ਇਹਨਾਂ ਦੁਕਾਨਦਾਰਾਂ ਦੀ ਰਕਮ 6 ਫੀਸਦੀ ਵਿਆਜ ਸਮੇਤ ਵਾਪਸ ਮੋੜ ਕੇ ਇਹ ਸਾਰੀ ਜਗ੍ਹਾ ਪੁੱਡਾ ਨੂੰ ਕੁਲੈਕਟਰ ਰੇਟ ਉੱਤੇ ਤਬਦੀਲ ਕਰ ਦਿਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਤਜਵੀਜ਼ ਦੇ ਸਿਰੇ ਚੜ੍ਹਣ ਨਾਲ ਇਸ ਮੰਡੀ ਵਿਚ ਕਾਰੋਬਾਰ ਕਰ ਰਹੇ ਵਪਾਰੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦਾ ਕਾਰੋਬਾਰ ਠੱਪ ਹੋ ਜਾਵੇਗਾ।

ਸਾਬਕਾ ਮੰਤਰੀ ਨੇ ਕਿਹਾ ਕਿ ਮੰਡੀ ਬੋਰਡ ਦਾ ਇਹ ਫ਼ੈਸਲਾ 2013 ਦੇ ਜ਼ਮੀਨ ਗ੍ਰਹਿਣ ਕਾਨੂੰਨ ਦੇ ਵੀ ਵਿਰੁੱਧ ਹੈ ਜਿਹੜਾ ਇਹ ਕਹਿੰਦਾ ਹੈ ਕਿ ਜਿਸ ਪ੍ਰਾਜੈਕਟ ਲਈ ਜ਼ਮੀਨ ਗ੍ਰਹਿਣ ਕੀਤੀ ਗਈ ਹੈ। ਜੇ ਸਰਕਾਰ ਜ਼ਮੀਨ ਉਸ ਪ੍ਰਾਜੈਕਟ ਲਈ ਨਹੀਂ ਵਰਤਦੀ ਤਾਂ ਉਹ ਜ਼ਮੀਨ ਅਸਲੀ ਮਾਲਕਾਂ ਨੂੰ ਵਾਪਸ ਕਰਨੀ ਪਵੇਗੀ। 

ਸ਼੍ਰੀ ਸਿੱਧੂ ਨੇ ਕਿਹਾ ਕਿ ਭੁੱਖੀ-ਨੰਗੀ ਭਗਵੰਤ ਮਾਨ ਸਰਕਾਰ ਆਪਣੇ ਖ਼ਰਚੇ ਚਲਾਉਣ ਲਈ ਪੈਸਾ ਇਕੱਠਾ ਕਰਨ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਸੂਬੇ ਦੀ ਭਵਿੱਖੀ ਲੋੜਾਂ, ਵਿਕਾਸ ਅਤੇ ਜ਼ਰੂਰਤਾਂ ਲਈ ਰਾਖਵੀਆਂ ਰੱਖੀਆਂ ਜਾਇਦਾਦਾਂ ਨੂੰ ਆਪਣੇ ਪੱਟੇ ਟੋਏ ਭਰਨ ਲਈ ਕਬਾੜ ਦੇ ਭਾਅ ਲੁਟਾ ਰਹੀ ਹੈ। 

ਕਾਂਗਰਸੀ ਆਗੂ ਨੇ ਕਿਹਾ ਕਿ ਸਰਕਾਰ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮਹਿਕਮੇ ਤੋਂ ਪਹਿਲਾਂ ਹੀ 2500 ਕਰੋੜ ਰੁਪਏ ਲੈ ਲਏ ਹਨ ਅਤੇ ਹੁਣ ਗਮਾਡਾ ਤੋਂ 1000 ਕਰੋੜ ਰੁਪਏ ਹੋਰ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਇਹ ਸੌਖਾ ਢੰਗ ਲੱਭ ਲਿਆ ਹੈ ਕਿ ਵੱਖ-ਵੱਖ ਮਹਿਕਮਿਆਂ ਦੀਆਂ ਜਾਇਦਾਦਾਂ ਪੁੱਡਾ ਨੂੰ ਤਬਦੀਲ ਕਰਵਾ ਕੇ ਵੇਚ ਦਿੱਤੀਆਂ ਜਾਣ ਅਤੇ ਉਸ ਬਦਲੇ ਮੋਟਾ ਹਿੱਸਾ ਸਰਕਾਰ ਦੇ ਖਾਤੇ ਵਿਚ ਜਮ੍ਹਾਂ ਕਰਵਾ ਲਿਆ ਜਾਵੇ।

ਸ਼੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਇਹ ਲੋਕ ਵਿਰੋਧੀ ਫ਼ੈਸਲਾ ਕਿਸੇ ਹਾਲਤ ਵਿਚ ਵੀ ਲਾਗੂ ਨਹੀਂ ਹੋਣ ਦੇਵੇਗੀ ਅਤੇ ਅਦਾਲਤ ਵਿਚ ਜਾਣ ਸਮੇਤ ਹਰ ਕਿਸਮ ਦੀ ਚਾਰਾਜੋਈ ਕਰੇਗੀ।

 

Tags: Balbir Singh Sidhu , Punjab Pradesh Congress Committee , Congress , Punjab Congress , Partap Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD