Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਡਾ. ਬਲਬੀਰ ਸਿੰਘ ਤੇ ਡਾ. ਵਿਕਰਮਜੀਤ ਸਿੰਘ ਸਾਹਨੀ ਵੱਲੋਂ ਜਲੰਧਰ ’ਚ ਅਤਿ-ਆਧੁਨਿਕ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ

ਆਧੁਨਿਕ ਇਲਾਜ, ਹੁਨਰ ਵਿਕਾਸ ਤੇ ਮੁੜ ਵਸੇਬੇ ਲਈ ਕੇਂਦਰ ਦਾ 1.13 ਕਰੋੜ ਦੀ ਲਾਗਤ ਨਾਲ ਕੀਤਾ ਗਿਆ ਨਵੀਨੀਕਰਨ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Vikramjit Singh Sahney, Balkar Singh, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 03 Oct 2025

Last updated on: Oct 04, 2025, 10:58 IST

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਅਤੇ ਵਿਧਾਇਕ ਬਲਕਾਰ ਸਿੰਘ ਸਮੇਤ ਅੱਜ ਜਲੰਧਰ ਦੇ ਪਿੰਡ ਸ਼ੇਖੇ ਵਿਖੇ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਸਮਰਪਿਤ ਕੀਤਾ । 1.13 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤੇ ਗਏ ਇਸ ਕੇਂਦਰ ਨੂੰ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਵਿਆਪਕ ਇਲਾਜ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਨਾ ਸਿਰਫ਼ ਡਾਕਟਰੀ ਇਲਾਜ 'ਤੇ ਧਿਆਨ ਕੇਂਦਰਿਤ ਕਰੇਗਾ, ਸਗੋਂ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਦਿਨ ਭਰ ਉਸਾਰੂ ਗਤੀਵਿਧੀਆਂ ਵਿੱਚ ਰੁੱਝੇ ਰੱਖਣ 'ਤੇ ਵੀ ਵਿਸ਼ੇਸ਼ ਤਵਜੋਂ ਦੇਵੇਗਾ। ਸਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਹੁਨਰ ਵਿਕਾਸ ਕੇਂਦਰ ਨਾਲ ਏਕੀਕ੍ਰਿਤ ਇਹ ਸੈਂਟਰ ਮੋਬਾਈਲ ਮੁਰੰਮਤ, ਸੈਲੂਨ ਸੇਵਾਵਾਂ, ਕੁਕਿੰਗ, ਕੰਪਿਊਟਰ ਸਾਖ਼ਰਤਾ, ਇਲੈਕਟ੍ਰੀਸ਼ੀਅਨ ਕੋਰਸਾਂ ਅਤੇ ਫੁੱਟਬਾਲ ਤੇ ਕ੍ਰਿਕਟ ਬਾਲ ਸਿਲਾਈ ਵਰਗੇ ਖੇਡਾਂ ਨਾਲ ਸਬੰਧਤ ਹੁਨਰਾਂ ਦੀ ਸਿਖ਼ਲਾਈ ਪ੍ਰਦਾਨ ਕਰੇਗਾ। 

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ। ਇਹ ਕੇਂਦਰ ਇਕ ਡੀਟੌਕਸੀਫਿਕੇਸ਼ਨ ਵਾਰਡ, ਐਮਰਜੈਂਸੀ ਦੇਖ਼ਭਾਲ, ਕਾਊਂਸਲਿੰਗ ਸੈਸ਼ਨਜ਼, ਰੋਜ਼ਗਾਰ ਸੈੱਲ, ਕਾਨੂੰਨੀ ਸਹਾਇਤਾ ਸੇਵਾਵਾਂ, ਲਾਇਬ੍ਰੇਰੀ, ਇਨਡੋਰ ਅਤੇ ਆਊਟਡੋਰ ਗੇਮਜ਼, ਅਤਿ-ਆਧੁਨਿਕ ਜਿਮਨੇਜ਼ੀਅਮ, ਯੋਗਾ, ਮੈਡੀਟੇਸ਼ਨ, ਸੰਗੀਤ ਤੇ ਡਾਂਸ ਥੈਰੇਪੀ ਅਤੇ ਏਅਰ-ਕੰਡੀਸ਼ਨਡ ਵਾਰਡਾਂ ਨਾਲ ਵੀ ਲੈਸ ਹੈ।

ਸਿਹਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਪ੍ਰੋਗਰਾਮ ਮਰੀਜ਼ਾਂ ਨੂੰ ਸਵੇਰ ਦੀ ਪ੍ਰਾਰਥਨਾ ਤੋਂ ਲੈ ਕੇ ਜਿੰਮ, ਹੁਨਰ ਕਲਾਸਾਂ, ਖੇਡਾਂ ਅਤੇ ਮਨੋਰੰਜਨ ਗਤੀਵਿਧੀਆਂ ਤੱਕ ਪੂਰੀ ਤਰ੍ਹਾਂ ਰੁੱਝਿਆ ਰੱਖਣ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਸੰਪੂਰਨ ਰਿਕਵਰੀ ਨੂੰ ਯਕੀਨੀ ਬਣਾਇਆ ਜਾ ਸਕੇ। ਸੂਬੇ ਦੀ ਪ੍ਰਮੁੱਖ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮਾਰਚ 2025 ਤੋਂ ਲੈ ਕੇ ਹੁਣ ਤੱਕ, 18,000 ਤੋਂ ਵੱਧ ਵਿਅਕਤੀਆਂ ਨੇ ਨਸ਼ੇ ਦੀ ਲਤ 'ਤੇ ਕਾਬੂ ਪਾਇਆ ਹੈ, ਜਿਨ੍ਹਾਂ ਵਿੱਚੋਂ 6,000 ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਜਾਂ ਸਵੈ-ਰੋਜ਼ਗਾਰ ਦੇ ਮੌਕੇ ਪ੍ਰਾਪਤ ਹੋਏ ਹਨ। 

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਬਹੁ-ਪੱਖੀ ਰਣਨੀਤੀ ’ਤੇ ਕੰਮ ਕਰ ਰਹੀ ਹੈ, ਜਿਸ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਮੁੜ ਵਸੇਬੇ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਵੀ ਸ਼ਾਮਲ ਹੈ। ਐਮ.ਪੀ. ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ 23 ਜ਼ਿਲ੍ਹਾ ਪੱਧਰੀ ਨਸ਼ਾ ਛੁਡਾਊ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ, ਜਿਸ ਵਿੱਚ ਚਾਰ ਨਵੇਂ ਕੇਂਦਰ ਸਥਾਪਤ ਕੀਤੇ ਜਾਣਗੇ ਅਤੇ 19 ਦਾ ਨਵੀਨੀਕਰਨ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਕੱਲੇ ਜਲੰਧਰ ਦੇ ਨਵੇਂ ਕੇਂਦਰ ਵਿੱਚ 300 ਤੋਂ ਵੱਧ ਨੌਜਵਾਨ ਹੁਨਰ ਸਿਖ਼ਲਾਈ ਪ੍ਰਾਪਤ ਕਰਨਗੇ। ਇਸ ਤੋਂ ਪਹਿਲਾਂ, ਪਤਵੰਤਿਆਂ ਨੇ ਕੇਂਦਰ ਦਾ ਦੌਰਾ ਕੀਤਾ, ਉਥੇ ਰਹਿਣ ਵਾਲੇ ਨਸ਼ਾ ਪ੍ਰਭਾਵਿਤ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਮਰੀਜ਼ਾਂ ਨੂੰ ਇੱਕ ਨਵਾਂ ਜੀਵਨ ਦੇਣ ਦੇ ਉਦੇਸ਼ ਨਾਲ ਅਤਿ ਆਧੁਨਿਕ, ਮਾਡਲ ਸੈਂਟਰ ਸਥਾਪਤ ਕਰਨ ਲਈ ਜਲੰਧਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੱਥੇ ਪਹੁੰਚਣ 'ਤੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Vikramjit Singh Sahney , Balkar Singh , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD