Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਵੋਟ ਚੋਰੀ ਖਿਲਾਫ ਕਾਂਗਰਸ ਨੇ ਲੁਧਿਆਣਾ ਚ ਹਸਤਾਖਰ ਅਭਿਆਨ ਚਲਾਇਆ

ਭਾਜਪਾ ਦੀ ਵੋਟ ਚੋਰੀ ਖਿਲਾਫ ਲੋਕਾਂ 'ਚ ਭਾਰੀ ਰੋਸ: ਪਵਨ ਦੀਵਾਨ

Pawan Dewan, Punjab Congress, Ludhiana Congress, Ludhiana

Web Admin

Web Admin

5 Dariya News

ਲੁਧਿਆਣਾ , 03 Oct 2025

Last updated on: Oct 04, 2025, 14:33 IST

ਭਾਜਪਾ ਵੱਲੋਂ ਚੋਣਾਂ ਜਿੱਤਣ ਲਈ ਕੀਤੀ ਜਾ ਰਹੀ ਵੋਟ ਚੋਰੀ ਖਿਲਾਫ ਹਸਤਾਖਰ ਅਭਿਆਨ ਤਹਿਤ ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਵਿਖੇ ਫਾਰਮ ਭਰਵਾਏ ਗਏ। ਇਸ ਦੌਰਾਨ ਪਾਰਟੀ ਵਰਕਰਾਂ ਵੱਲੋਂ ਲੋਕਾਂ ਨੂੰ ਵੋਟ ਚੋਰੀ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਵੱਲੋਂ ਚਲਾਏ ਜਾ ਰਹੇ ਹਸਤਾਖਰ ਅਭਿਆਨ ਤਹਿਤ ਪੰਜਾਬ ਭਰ ਵਿੱਚ 15 ਲੱਖ ਫਾਰਮ ਭਰਵਾਏ ਜਾ ਰਹੇ ਹਨ, ਜਿਨਾਂ ਨੂੰ ਪਾਰਟੀ ਵੱਲੋਂ 15 ਅਕਤੂਬਰ ਨੂੰ ਭਾਰਤ ਦੇ ਚੋਣ ਕਮਿਸ਼ਨ  ਨੂੰ ਜਮ੍ਹਾ ਕੀਤੇ ਜਾਣ ਹਸਤਾਖਰਾਂ ਵਿੱਚ ਸ਼ਾਮਿਲ ਕੀਤੇ ਜਾਵੇਗਾ। 

ਦੀਵਾਨ ਨੇ ਕਿਹਾ ਕਿ ਭਾਜਪਾ ਦੀ ਵੋਟ ਚੋਰੀ ਖਿਲਾਫ ਲੋਕਾਂ ਵਿੱਚ ਭਾਰੀ ਰੋਸ ਹੈ, ਜੋ ਲੋਕਾਂ ਵੱਲੋਂ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਦਿਆਂ ਦਿੱਤੇ ਫਤਵੇ ਦੀ ਚੋਰੀ ਹੈ। ਜਿਹੜਾ ਹੱਕ ਦੇਸ਼ ਦੇ ਲੋਕਾਂ ਨੂੰ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਵੱਲੋਂ ਦਿੱਤਾ ਗਿਆ ਸੀ। ਉਹਨਾਂ ਨੇ ਕਿਹਾ ਕਿ ਪਾਰਟੀ ਆਗੂ ਰਾਹੁਲ ਗਾਂਧੀ ਵੱਲੋਂ ਪੇਸ਼ ਕੀਤੇ ਗਏ ਪੁਖਤਾ ਸਬੂਤਾਂ ਨੇ ਭਾਜਪਾ ਦੀ ਸੱਚਾਈ ਲੋਕਾਂ ਦੇ ਸਾਹਮਣੇ ਲਿਆ ਦਿੱਤੀ ਹੈ।

ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਇੰਦਰਜੀਤ ਕਪੂਰ, ਨੀਰਜ ਬਿਰਲਾ, ਰੋਹਿਤ ਪਾਹਵਾ, ਜੋਗਿੰਦਰ ਸਿੰਘ, ਤਰਸੇਮ ਲਾਲ, ਰਾਜੀਵ ਕਪੂਰ, ਮਨੂ ਚੌਧਰੀ, ਅਨੂਪ ਸਿੰਘ ਵੀ ਮੌਜੂਦ ਰਹੇ।

 

Tags: Pawan Dewan , Punjab Congress , Ludhiana Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD