Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਵਿਨੈ ਬੁਬਲਾਨੀ ਵੱਲੋਂ ਐਸ.ਡੀ.ਐਮ ਦਫ਼ਤਰ ਦੇ ਅਹਿਲਮਦ ਨੂੰ ਗਲਤ ਜਾਣਕਾਰੀ ਦੇਣ ਦੇ ਮਾਮਲੇ ਵਿੱਚ 'ਕਾਰਨ ਦੱਸੋ' ਨੋਟਿਸ ਜਾਰੀ

ਸਬ ਡਵੀਜ਼ਨ ਫਤਹਿਗੜ੍ਹ ਸਾਹਿਬ ਤੇ ਅਮਲੋਹ ਦੇ ਮਾਲ ਰਿਕਾਰਡ ਦੀ ਬਾਰੀਕੀ ਨਾਲ ਕੀਤੀ ਪੜਤਾਲ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 03 Oct 2025

Last updated on: Oct 04, 2025, 14:38 IST

ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਫਤਹਿਗੜ੍ਹ ਸਾਹਿਬ ਵਿਖੇ ਸਬ ਡਵੀਜ਼ਨ ਦਫ਼ਤਰ ਦੇ ਮਾਲ ਰਿਕਾਰਡ ਦੀ ਜਾਂਚ ਪੜਤਾਲ ਦੌਰਾਨ ਬੇਨਿਯਮੀਆਂ ਸਾਹਮਣੇ ਆਉਣ 'ਤੇ ਐਸ.ਡੀ.ਐਮ ਦਫ਼ਤਰ ਵਿਖੇ ਤਾਇਨਾਤ ਅਹਿਲਮਦ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਡਵੀਜ਼ਨਲ ਕਮਿਸ਼ਨਰ ਵੱਲੋਂ ਅੱਜ ਸਬ ਡਵੀਜ਼ਨ ਫਤਹਿਗੜ੍ਹ ਸਾਹਿਬ ਅਤੇ ਸਬ ਡਵੀਜ਼ਨ ਅਮਲੋਹ ਵਿਖੇ ਤਾਇਨਾਤ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਆਦਿ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ ਸੀ ਅਤੇ ਇਸ ਦੌਰਾਨ ਗਲਤ ਜਾਣਕਾਰੀ ਦਾ ਮਾਮਲਾ ਸਾਹਮਣੇ ਆਉਣ 'ਤੇ ਸਬੰਧਤ ਅਹਿਲਮਦ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ।

ਡਵੀਜ਼ਨਲ ਕਮਿਸ਼ਨਰ ਨੇ ਆਪਣੇ ਦੌਰੇ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਵੱਖ—ਵੱਖ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਮੁਲਾਂਕਣ ਕੀਤਾ।ਉਨ੍ਹਾਂ ਨੇ ਤਹਿਸੀਲ ਦਫ਼ਤਰ ਵਿਖੇ ਪੁੱਜੇ ਲੋਕਾਂ ਤੋਂ ਮਾਲ ਵਿਭਾਗ ਦੀ ਕਾਰਗੁਜ਼ਾਰੀ ਬਾਰੇ ਫੀਡਬੈਕ ਹਾਸਲ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਣਾਲੀ ਨਾਲ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਇੰਤਕਾਲ, ਤਕਸੀਮ ਦੇ ਮਾਮਲਿਆਂ, ਨਿਸ਼ਾਨਦੇਹੀ, ਗਿਰਦਾਵਰੀ, ਸਰਕਾਰੀ ਬਕਾਇਆ ਕੇਸਾਂ ਦੀ ਰਿਕਵਰੀ, ਕੋਰਟ ਕੇਸਾਂ ਦੇ ਨਿਰਧਾਰਤ ਸਮੇਂ ਅੰਦਰ ਨਿਪਟਾਰੇ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ ਅਤੇ ਵਿਭਾਗੀ ਰਿਕਾਰਡ ਦੀ ਵੀ ਬਾਰੀਕੀ ਨਾਲ ਪੜਤਾਲ ਕੀਤੀ। ਡਵੀ਼ਜਨਲ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਆਪਣੇ ਕੰਮਕਾਰ ਕਰਵਾਉਣ ਲਈ ਬਿਨਾਂ ਵਜ੍ਹਾ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ ਇਸ ਲਈ ਨਾਗਰਿਕਾਂ ਦੇ ਕੰਮ ਤਰਜੀਹੀ ਆਧਾਰ 'ਤੇ ਨਿਪਟਾਉਣੇ ਯਕੀਨੀ ਬਣਾਏ ਜਾਣ।

ਉਨ੍ਹਾਂ ਨੇ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਜੋਂ ਤਹਿਸੀਲਦਾਰਾਂ ਦੇ ਦਫ਼ਤਰਾਂ ਜਦਕਿ ਤਹਿਸੀਲਦਾਰਾਂ ਵੱਲੋਂ ਨਾਇਬ ਤਹਿਸੀਲਦਾਰਾਂ ਦੇ ਦਫ਼ਤਰਾਂ ਤੇ ਵਿਭਾਗੀ ਕਾਰਜਪ੍ਰਣਾਲੀ ਬਾਰੇ ਨਿਰੰਤਰ ਨਿਰੀਖਣ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਰਜਿਸਟਰੀਆਂ ਦੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ ਤੇ ਸਬ ਡਵੀਜ਼ਨ ਵਿੱਚ ਪੁੱਜੇ ਲੋਕਾਂ ਤੋਂ ਫੀਡਬੈਕ ਹਾਸਲ ਕੀਤੀ।

ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਮੌਜੂਦਗੀ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ ਅਤੇ ਮੰਡੀਆਂ ਵਿੱਚੋ ਖਰੀਦੇ ਝੋਨੇ ਦੀ ਨਾਲੋ ਨਾਲ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਲਿਆਉਣ।ਉਨ੍ਹਾਂ ਨੇ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੀ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਦੇ ਰਹਿਣ ਅਤੇ ਪਰਾਲੀ ਨੂੰ ਨਾ ਸਾੜਨ ਲਈ ਨਿਰੰਤਰ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਐਸ.ਡੀ.ਐਮ ਫਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ ਗੁਪਤਾ, ਐਸ.ਡੀ.ਐਮ ਅਮਲੋਹ ਚੇਤਨ ਬੰਗੜ, ਡੀ.ਐਫ਼.ਐਸ.ਸੀ ਮੀਨਾਕਸ਼ੀ ਸਮੇਤ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD