Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਦਾ ਅਹਿਮ ਯੋਗਦਾਨ : ਗੁਰਮੀਤ ਸਿੰਘ ਖੁੱਡੀਆਂ

ਕਿਸਾਨ ਖੇਤੀਬਾੜੀ ਦੇ ਨਾਲ ਨਾਲ ਪਸ਼ੂ ਪਾਲਣ ਦਾ ਧੰਦਾ ਅਪਣਾ ਕੇ ਆਪਣੀ ਆਰਥਿਕਤਾ ਵਿੱਚ ਕਰ ਸਕਦੇ ਹਨ ਵਾਧਾ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Lakhbir Singh Rai, Ajay Singh Libra, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 04 Oct 2025

Last updated on: Oct 04, 2025, 15:18 IST

ਖੇਡਾਂ ਅੱਜ ਦੇ ਸਮੇਂ ਵਿੱਚ ਬਹੁਤ ਜ਼ਰੂਰੀ ਹਨ ਕਿਉਂਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਚਨਾਰਥਲ ਕਲਾਂ ਵਿਖੇ ਦੁਸ਼ਹਿਰੇ ਮੇਲੇ ਦੌਰਾਨ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਨੌਜਵਾਨਾਂ ਨੂੰ ਜੋੜ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਪਿੰਡਾਂ ਵਿੱਚੋਂ ਪਸ਼ੂ ਰੱਖਣ ਦੀ ਖਤਮ ਹੋ ਰਹੀ ਪ੍ਰਵਿਰਤੀ ਉੱਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀ ਮੁੱਢ ਤੋਂ ਹੀ ਪਸ਼ੂਆਂ ਨਾਲ ਜੁੜੇ ਰਹੇ ਹਨ। 

ਉਹਨਾਂ ਕਿਹਾ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਲੋਕ ਬਲਦਾਂ ਦੀ ਜੋੜੀ ਨਾਲ ਖੇਤੀ ਕਰਦੇ ਸਨ, ਘਰਾਂ ਵਿੱਚ ਦੁੱਧ ਲਈ ਗਊਆਂ ਮੱਝਾਂ ਰੱਖਦੇ ਸਨ ਅਤੇ ਘੋੜਿਆਂ ਦੇ ਸ਼ੌਕੀਨ ਸਨ ਪ੍ਰੰਤੂ ਸਮੇਂ ਦੇ ਨਾਲ ਨਾਲ ਪਿੰਡਾਂ ਵਿੱਚੋਂ ਇਹ ਪ੍ਰਥਾ ਖਤਮ ਹੁੰਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਸ਼ੂ ਪਾਲਣ ਦਾ ਧੰਦਾ ਇੱਕ ਅਜਿਹਾ ਧੰਦਾ ਹੈ ਜਿਸ ਨਾਲ ਜੁੜ ਕੇ ਕਿਸਾਨ ਆਪਣੀ ਆਰਥਿਕਤਾ ਵਿੱਚ ਵਾਧਾ ਕਰ ਸਕਦੇ ਹਨ। 

ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਬਜ਼ੁਰਗਾਂ ਵੱਲੋਂ ਵਿਖਾਏ ਇਸ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਇਸ ਕੰਮ ਲਈ ਪੰਜਾਬ ਸਰਕਾਰ ਵੱਲੋਂ ਵੱਡੀਆਂ ਸਬਸਿਡੀਆਂ ਵੀ ਦਿੱਤੀਆਂ ਜਾਂਦੀਆਂ ਹਨ। ਸ. ਖੁੱਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਫਸਲ ਉੱਤੇ ਹੋਏ ਹਲਦੀ ਰੋਗ ਦੇ ਹਮਲੇ ਸਬੰਧੀ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਵਿਭਾਗ ਵੱਲੋਂ ਇਸ ਸਬੰਧੀ ਪੂਰੇ ਪੰਜਾਬ ਵਿੱਚੋਂ ਰਿਪੋਰਟ ਵੀ ਇਕੱਠੀ ਕੀਤੀ ਜਾ ਰਹੀ ਹੈ। 

ਪਿੰਡ ਚਨਾਰਥਲ ਕਲਾਂ ਵਿਖੇ ਕਰਵਾਏ ਟੂਰਨਾਮੈਂਟ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਇਸ ਸਭ ਤੋਂ ਵੱਡੇ ਪਿੰਡ ਦੇ ਲੋਕਾਂ ਨੇ ਆਪਣੇ ਵਿਰਸੇ ਨੂੰ ਸੰਭਾਲਣ ਵਿੱਚ ਅਹਿਮ ਯੋਗਦਾਨ ਪਾਇਆ ਹੈ ਜਿਸ ਤੋਂ ਹੋਰਨਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਇਸ ਮੌਕੇ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਪਿੰਡ ਦੀ ਪੰਚਾਇਤ ਨੂੰ ਇਕ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। 

ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਪਿੰਡ ਚਨਾਰਥਲ ਕਲਾਂ ਵਿਖੇ 164 ਸਾਲ ਤੋਂ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਚਨਾਰਥਲ ਕਲਾਂ ਵਿਖੇ ਜਿੱਥੇ ਪਹਿਲਾਂ ਡੇਢ ਕਰੋੜ ਦੀ ਲਾਗਤ ਨਾਲ ਮੋਘਿਆਂ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਹੋਈ ਹੈ।  

ਉੱਥੇ ਹੀ ਪਿੰਡ ਵਿੱਚ ਇੱਕ ਲਾਇਬ੍ਰੇਰੀ ਬਣਾਈ ਜਾ ਰਹੀ ਹੈ ਅਤੇ ਪਿੰਡ ਦੇ ਖੇਡ ਮੈਦਾਨ ਉੱਤੇ ਵੀ 34 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਸੁਰਜੀਤ ਰੱਖਣ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।ਉਹਨਾਂ ਨੇ ਖੇਡ ਮੈਦਾਨ ਵਿੱਚ ਜਾ ਕੇ ਕਬੱਡੀ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਅਤੇ ਹੌਂਸਲਾ ਅਫਜ਼ਾਈ ਕੀਤੀ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ, ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਸਰਪੰਚ ਰਾਜਦੀਪ ਸਿੰਘ ਰਾਜੂ ਅਤੇ ਮਲਕੀਤ ਸਿੰਘ ਟਿਵਾਣਾ, ਬਲਾਕ ਪ੍ਰਧਾਨ ਮਨਦੀਪ ਪੋਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Lakhbir Singh Rai , Ajay Singh Libra , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD