Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਅਮਨਦੀਪ ਕੌਰ ਅਰੋੜਾ ਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਸਾਨ ਗੋਸ਼ਟੀ ਸਮਾਗਮ ਵਿੱਚ ਕੀਤੀ ਵਿਸ਼ੇਸ਼ ਸ਼ਿਰਕਤ

ਕਿਹਾ! ਪਰਾਲੀ ਪ੍ਰਬੰਧਨ ਦੇ ਸੰਦ ਮੁਹਈਆ ਕਰਵਾਉਣ ਲਈ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ, ਕਿਸਾਨ ਪਰਾਲੀ ਸਾੜਨ ਤੋਂ ਕਰਨ ਗੁਰੇਜ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Amritpal Singh Sukhanand, Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 04 Oct 2025

Last updated on: Oct 04, 2025, 16:03 IST

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਖ ਵੱਖ ਸਿਖਲਾਈਆਂ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ ਤਾਂ ਕਿ ਉਹ ਖ਼ੇਤੀਬਾੜੀ ਦੇ ਨਵੇਂ ਤਰੀਕਿਆਂ ਨਾਲ ਕੁਦਰਤੀ ਸਰੋਤਾਂ ਜਿਵੇਂ ਕਿ ਹਵਾ, ਪਾਣੀ ਅਤੇ ਮਿੱਟੀ ਨੂੰ ਗੰਧਲਾ ਹੋਣ ਤੋਂ  ਬਚਾ ਸਕਣ।  ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਨੂੰ 5 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਹੈ ਜਿਹੜੀ ਕਿਸਾਨਾਂ ਨੂੰ ਸੁਪਰ ਸੀਡਰ ਆਦਿ ਮਸ਼ੀਨਾਂ ਉੱਪਰ ਸਬਸਿਡੀ ਦੇ ਰੂਪ ਵਿੱਚ ਦਿੱਤੀ ਜਾਵੇਗੀ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ ਮੋਗਾ ਦੇ ਵਿੰਡਸਰ ਗਾਰਡਨ ਪੈਲੇਸ ਵਿੱਖੇ  ਰੱਖੇ ਗਏ "ਕਿਸਾਨ ਗੋਸ਼ਟੀ" ਪ੍ਰੋਗਰਾਮ ਵਿੱਚ ਵਿਸ਼ੇਸ਼ ਸ਼ਿਰਕਤ ਕਰਨ ਮੌਕੇ ਕੀਤਾ। ਇਸ ਗੋਸ਼ਟੀ ਦਾ ਮੁੱਖ ਮੰਤਵ ਹਾੜ੍ਹੀ ਸੀਜ਼ਨ ਦੌਰਾਨ ਬੀਜੀਆਂ ਗਈਆਂ ਵੱਖ-ਵੱਖ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣਾ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨਾ ਸੀ। 

ਉਹਨਾਂ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਦੇ ਧੰਦੇ ਨੂੰ ਆਧੁਨਿਕਤਾ ਵੱਲ ਲਿਜਾਣ  ਲਈ ਯਤਨਸ਼ੀਲ ਹੈ। ਕਿਸਾਨਾਂ ਨੂੰ ਅਜਿਹੇ ਖ਼ੇਤੀਬਾੜੀ ਸੰਦ ਸਰਕਾਰ ਵੱਲੋਂ ਭਾਰੀ ਸਬਸਿਡੀ ਉੱਪਰ ਮੁੱਹਈਆ ਕਰਵਾਏ ਜਾ ਰਹੇ ਹਨ ਜਿਨ੍ਹਾਂ ਨਾਲ ਘੱਟ ਖਰਚੇ ਵਿੱਚ ਵਾਤਾਵਰਨ ਪੱਖੀ ਖੇਤੀਬਾੜੀ ਸੌਖਾਲੀ ਹੋ ਜਾਂਦੀ ਹੈ।

ਸਮਾਗਮ ਵਿੱਚ ਉੱਚੇਚੇ ਤੌਰ ਤੇ ਮੌਜੂਦ ਹੋਏ ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮਿਆਰੀ ਬੀਜ ਮੁਹਈਆ ਕਰਵਾਉਣ ਅਤੇ ਹੋਰ ਖੇਤੀਬਾੜੀ ਸਹੂਲਤਾਂ ਜਿਹਨਾਂ ਨਾਲ ਕਿਸਾਨਾਂ ਦੀ ਫ਼ਸਲ ਤੇ ਆਮਦਨ ਪ੍ਰਫੁੱਲਤ  ਹੋਵੇ, ਮੁਹਈਆ ਕਰਵਾਉਣ ਲਈ ਵਚਨਬੱਧ ਹੈ ਸਰਕਾਰ ਵੱਲੋਂ ਹਰੇਕ ਤਕਨੀਕੀ ਜਾਣਕਾਰੀ ਵਿਭਾਗ ਜਰੀਏ ਕਿਸਾਨਾਂ ਤੱਕ ਪਹੁੰਚਦੀ ਕੀਤੀ ਜਾ ਰਹੀ ਹੈ। 

ਉਨਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਪੁਰਜੋਰ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ ਮੁਆਵਾਜਾ ਰਾਸ਼ੀ ਨੂੰ ਵੀ ਵਧਾਇਆ ਗਿਆ ਹੈ। ਨਵਾਂ ਬੀਜ ਸੋਧ ਬਿੱਲ ਸਰਕਾਰ ਵੱਲੋਂ ਲਿਆ ਕੇ ਕਿਸਾਨ ਹਿਤੈਸ਼ੀ ਕਦਮ ਪੁੱਟਿਆ ਗਿਆ ਹੈ। 2 ਲੱਖ ਕੁਇੰਟਲ ਬੀਜ ਹੜ੍ਹ ਪ੍ਰਭਾਵਿਤ ਇਲਾਕਿਆ ਵਿੱਚ ਪੰਜਾਬ ਸਰਕਾਰ ਵੱਲੋਂ ਵੰਡਿਆ ਜਾ ਰਿਹਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਹੁਣ ਕਿਸਾਨਾਂ ਵੱਲੋਂ ਬੰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਹੁਣ  ਸਰਕਾਰ ਵੱਲੋਂ ਖੇਤੀਬਾੜੀ ਪੱਖੀ ਮਸ਼ੀਨਾਂ ਭਾਰੀ ਸਬਸਿਡੀ ਉੱਪਰ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਨਾਲ ਪਰਾਲੀ ਨੂੰ ਸਾੜਨ ਦੀ ਬਿਲਕੁਲ ਵੀ ਜਰੂਰਤ ਨਹੀਂ ਹੈ ਅਤੇ ਅਗਲੇਰੀ ਫਸਲ ਦੀ ਬਿਜਾਈ ਸੌਖਾਲੇ ਤਰੀਕੇ ਨਾਲ ਸੰਭਵ ਹੈ। 

ਉਹਨਾਂ ਕਿਹਾ ਕਿ ਜਿਲਾ ਮੋਗੇ ਵਿੱਚ ਤਕਰੀਬਨ 7500  ਵਾਤਾਵਰਨ ਪੱਖੀ ਖ਼ੇਤੀਬਾੜੀ ਮਸ਼ੀਨਾਂ ਉਪਲੱਬਧ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਪੁਰਜੋਰ ਕੋਸ਼ਿਸ਼ ਰਹੇਗੀ, ਕਿ ਕੋਈ ਵੀ ਕਿਸਾਨ ਪਰਲੀ ਨੂੰ ਅੱਗ ਨਾ ਲਗਾਵੇ ਇਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਵੀ ਲਗਾਤਾਰ ਜਾਰੀ ਹਨ।

ਇਸ ਪ੍ਰੋਗਰਾਮ ਵਿੱਚ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਚੇਅਰਮੈਨ ਮਾਰਕਿਟ ਕਮੇਟੀ ਹਰਜਿੰਦਰ ਸਿੰਘ ਰੋਡੇ, ਸੁੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਨਰਿੰਦਰਪਾਲ ਸਿੰਘ ਬੈਨੀਪਾਲ, ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਕਰਨਜੀਤ ਸਿੰਘ ਨੇ ਵੀ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਪਰਾਲੀ ਨਾ ਸਾੜਨ ਵਾਲੇ 100 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਡਿਪਲੋਮਾ ਇਨ ਐਗਰੀਕਲਚਰ ਐਕਸਟੈਂਸ਼ਨ ਸਰਵਿਸ ਫਾਰ ਇਨਪੁਟ ਡੀਲਰਜ ਨੂੰ ਸਰਟੀਫਿਕੇਟ ਵੀ ਵੰਡੇ ਗਏ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਗੁਰਪ੍ਰੀਤ ਸਿੰਘ ਨੇ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਣੂੰ ਕਰਵਾਇਆ ਅਤੇ ਖੇਤੀ ਵਿਭਿੰਨਤਾ ਅਪਨਾਉਣ ਦੀ ਅਪੀਲ ਕੀਤੀ ਅਤੇ ਸਾਂਝੀ ਖੇਤੀ/ਸਹਿਕਾਰੀ ਖੇਤੀ ਲਈ ਪ੍ਰੇਰਤ ਕੀਤਾ। ਉਹਨਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਮਨੁੱਖੀ ਸਿਹਤ ਅਤੇ ਧਰਤੀ ਦੀ ਉਪਜਾਊ ਸ਼ਕਤੀ ਤੇ ਵੀ ਅਸਰ ਪੈਂਦਾ ਹੈ, ਇਸ ਲਈ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਹੀ ਵਾਹੁਣਾ ਜ਼ਰੂਰੀ ਹੈ। 

ਇਸ ਸਮੇਂ ਮਾਨਵ ਵਿਕਾਸ ਸੰਸਥਾ ਵਲੋਂ ਪਰਾਲੀ ਨੂੰ ਸਾੜਨ ਦੇ ਨੁਕਸਾਨਾਂ ਬਾਰੇ ਨੁੱਕੜ ਨਾਟਕ ਵੀ ਕੀਤਾ ਗਿਆ। ਇਸ ਪ੍ਰੋਗਰਾਮ ਚ ਡਾ. ਸੁਖਰਾਜ ਕੌਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਜਗਰੂਕਤਾ ਫੈਲਾਈ।  ਡਾ ਗੁਰਲਵਲੀਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਖਾਦਾਂ ਦੀ ਸੁਚੱਜੀ ਵਰਤੋਂ ਲਈ ਜਾਗਰੂਕਤਾ ਫੈਲਾਈ। ਇਸ ਮੌਕੇ ਡਾ. ਜਸਬੀਰ ਕੌਰ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਣਕ ਦੀ ਫਸਲ ਵਿੱਚ ਨਦੀਨਾਂ ਨੂੰ ਕੰਟਰੋਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ।

ਡਾ. ਗੁਰਮਿੰਦਰ ਸਿੰਘ ਬਰਾੜ ਵੱਲੋਂ ਹਾੜੀ ਦੀਆਂ ਫਸਲਾਂ ਸਬੰਧੀ ਜਾਗਰੂਕਤਾ ਫੈਲਾਈ। ਡਿਪਟੀ ਡਾਇਰਕੈਟਰ ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਡਾ. ਕੇ.ਐਸ. ਮਥਾੜੂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਸਕੀਮਾਂ, ਘਰ ਦੀ ਬਗੀਚੀ ਆਦਿ ਜਾਣਕਾਰੀ ਦਿੱਤੀ। ਇਸ ਸਮੇਂ ਸੈਲਫ ਹੈਲਪ ਗਰੁੱਪਾਂ ਅਤੇ ਖੇਤੀਬਾੜੀ ਨਾਲ ਸਬੰਧਿਤ ਧੰਦਿਆਂ ਸਬੰਧੀ ਪ੍ਰਦਰਸ਼ਨੀ ਦਾ ਆਯੋਜਨ ਵੀ ਕੀਤਾ ਗਿਆ, ਜਿਨ੍ਹਾਂ ਨੂੰ ਕਿਸਾਨਾਂ ਨੂੰ ਉਤਸੁਕਤਾ ਨਾਲ ਵੇਖਿਆ।

ਇਸ ਕਿਸਾਨ ਗੋਸ਼ਟੀ ਵਿਚ ਭਾਰੀ ਗਿਣਤੀ ਕਿਸਾਨਾਂ ਤੋਂ ਇਲਾਵਾ ਡਾ. ਅੰਮ੍ਰਿਤਪਾਲ ਸਿੰਘ, ਡਾ. ਗੁਰਬਾਜ ਸਿੰਘ, ਡਾ ਗੁਰਵਿੰਦਰ ਸਿੰਘ ਬਰਾੜ,  ਡਾ. ਜਗਦੀਪ ਸਿੰਘ, ਡਾ. ਬਲਵਿੰਦਰ ਸਿੰਘ ਲੱਖੇਵਾਲੀ, ਡਾ ਤਰਨਜੀਤ ਸਿੰਘ, ਡਾ. ਤਪਤੇਜ ਸਿੰਘ  ਤੋਂ ਇਲਾਵਾ ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ। ਮੰਚ ਦਾ ਸੰਚਾਲਨ ਡਾ. ਬਲਜਿੰਦਰੇ ਸਿੰਘ ਖੇਤੀਬਾੜੀ ਅਫ਼ਸਰ ਨੇ ਬਾਖੂਬੀ ਨਿਭਾਇਆ।

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Amritpal Singh Sukhanand , Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD