Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

Web Admin

Web Admin

5 Dariya News

ਚੰਡੀਗੜ੍ਹ , 05 Oct 2025

Last updated on: Oct 06, 2025, 08:30 IST

ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵਲੋਂ 10 ਤੋਂ 12 ਅਕਤੂਬਰ, 2025 ਤੱਕ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਭਿਲਾਈ ਸ਼ਹਿਰ ਵਿੱਚ ਸਥਿਤ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 13ਵੀਂ ਨੈਸ਼ਨਲ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। 

ਕੌਮੀ ਪੱਧਰ ਦਾ ਇਹ ਟੂਰਨਾਮੈਂਟ ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਰਾਜਾਂ ਦੀਆਂ ਗੱਤਕਾ ਟੀਮਾਂ ਤਿੰਨ ਦਿਨਾਂ ਤੱਕ ਗੱਤਕਾ-ਸੋਟੀ ਅਤੇ ਫੱਰੀ-ਸੋਟੀ ਵਿੱਚ ਗਹਿ-ਗੱਚਵੇਂ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੀ ਲੜੀ ਵਿੱਚ ਹਿੱਸਾ ਲੈਣਗੀਆਂ। ਇਸ ਸਮਾਗਮ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਤੇ ਰਾਜ ਪੁਰਸਕਾਰ ਜੇਤੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅਜਿਹੇ ਸਲਾਨਾ ਮੁਕਾਬਲੇ ਰਵਾਇਤੀ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਸੰਭਾਲਣ, ਉਤਸ਼ਾਹਿਤ ਕਰਨ ਅਤੇ ਪੇਸ਼ੇਵਰ ਖੇਡ ਬਣਾਉਣ ਤੋਂ ਇਲਾਵਾ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਰਾਸ਼ਟਰੀ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਏ ਜਾਂਦੇ ਹਨ।

ਉਨ੍ਹਾਂ ਕਿਹਾ, “ਇਹ ਚੈਂਪੀਅਨਸ਼ਿਪਾਂ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਤਿਆਰ ਕੀਤੇ ਲੰਬੇ ਸਮੇਂ ਦੇ ‘ਵਿਜ਼ਨ ਦਸਤਾਵੇਜ਼-2030’ ਦਾ ਹਿੱਸਾ ਹਨ ਤਾਂ ਜੋ ਗੱਤਕਾ ਖੇਡ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਾਨਤਾ ਪ੍ਰਾਪਤ ਖੇਡ ਬਣਾਇਆ ਜਾ ਸਕੇ। ਸਾਡਾ ਉਦੇਸ਼ ਬਿਹਤਰ ਤਕਨੀਕੀ ਮਿਆਰਾਂ ਨੂੰ ਲਾਗੂ ਕਰਨ, ਮਿਸ਼ਰਤ ਮੁਕਾਬਲਿਆਂ ਰਾਹੀਂ ਲਿੰਗ ਸਮਾਨਤਾ ਨੂੰ ਯਕੀਨੀ ਬਣਾਉਣਾ ਅਤੇ ਸੂਚਨਾ ਤਕਨੀਕ ਅਧਾਰਤ ਟੂਰਨਾਮੈਂਟ ਪ੍ਰਬੰਧਨ ਪ੍ਰਣਾਲੀਆਂ ਨੂੰ ਅਪਣਾ ਕੇ ਇਸਨੂੰ ਓਲੰਪਿਕ ਪੱਧਰ ਲਈ ਤਿਆਰ ਕਰਨਾ ਹੈ।”

ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਕਲਸਾਨੀ, ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਅੱਗੇ ਕਿਹਾ, “ਅਸੀਂ ਆਪਣੇ ਨੌਜਵਾਨਾਂ ਨੂੰ ਆਪਣੀ ਵਿਰਾਸਤੀ ਖੇਡ ਦੇ ਮੁਕਾਬਲੇ ਕਰਵਾਉਣ ਲਈ ਸੁਰੱਖਿਅਤ ਅਤੇ ਪ੍ਰਤੀਯੋਗੀ ਪਲੇਟਫਾਰਮ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਇਹ ਚੈਂਪੀਅਨਸ਼ਿਪ ਗੱਤਕੇ ਦੀ ਦਿਨੋ-ਦਿਨ ਵਧਦੀ ਪ੍ਰਸਿੱਧੀ ਸਮੇਤ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਇਸਨੂੰ ਪ੍ਰਫੁੱਲਿਤ ਕਰਨ ਲਈ ਐਨ.ਜੀ.ਏ.ਆਈ. ਦੇ ਯਤਨਾਂ ਦਾ ਪ੍ਰਮਾਣ ਹੈ।”

ਗੱਤਕਾ ਪ੍ਰਮੋਟਰ ਗਰੇਵਾਲ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦਾ ਉਦਘਾਟਨੀ ਸਮਾਰੋਹ 10 ਅਕਤੂਬਰ ਨੂੰ ਹੋਵੇਗਾ ਜਦੋਂ ਕਿ ਸਮਾਪਤੀ ਸਮਾਰੋਹ ਦੌਰਾਨ 12 ਅਕਤੂਬਰ ਨੂੰ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਐਥਲੀਟਾਂ ਨੂੰ ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਐਨ.ਜੀ.ਏ.ਆਈ. ਨੇ ਖੇਡ ਪ੍ਰੇਮੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਜਨਤਾ ਨੂੰ ਇਸ ਇਤਿਹਾਸਕ ਸਮਾਗਮ ਮੌਕੇ ਜੰਗਜੂ ਕਲਾ ਗੱਤਕਾ ਦੇ ਯੋਧਿਆਂ ਦੇ ਫਸਵੇਂ ਮੁਕਾਬਲੇ ਦੇਖਣ ਅਤੇ ਹੌਸਲਾ ਵਧਾਉਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

 

Tags: Gatka , National Gatka Association of India , NGA , World Gatka Federation , Asian Gatka Federation , 13th National Gatka Championship , Harjeet Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD