Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਾ ਮੁਕਤੀ ਯਾਤਰਾ ਰਾਹੀਂ ਨਸ਼ਿਆਂ ਖਿਲਾਫ਼ ਲੋਕਾਂ ਨੂੰ ਕੀਤਾ ਜਾਗਰੂਕ - ਐਡਵੋਕੇਟ ਅਮਰਪਾਲ ਸਿੰਘ

ਨਸ਼ਾ ਛਡਾਊ ਕੇਂਦਰਾਂ ਵਿੱਚ ਨਸ਼ਾ ਪੀੜਤਾਂ ਦਾ ਬਿਲਕੁਲ ਮੁਫਤ ਇਲਾਜ ਕੀਤਾ ਜਾਂਦਾ ਹੈ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 04 Oct 2025

Last updated on: Oct 06, 2025, 11:06 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਪੰਜਗਰਾਈਆਂ ਅਤੇ ਨੇੜਲੇ ਪਿੰਡਾਂ ਵਿਖੇ 'ਨਸ਼ਾ ਮੁਕਤੀ ਯਾਤਰਾ' ਕੀਤੀ ਗਈ, ਜਿਸ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਨਸ਼ਿਆਂ ਵਿਰੁੱਧ ਹੋਕਾ ਦਿੰਦਿਆਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਸ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਪੀੜਤਾਂ ਦਾ ਇਲਾਜ ਨਸ਼ਾ ਛਡਾਊ ਕੇਂਦਰਾਂ ਵਿੱਚ ਬਿਲਕੁਲ ਮੁਫਤ ਕਰਵਾਇਆ ਜਾ ਰਿਹਾ ਹੈ ਤੇ ਅਤੇ ਹਰ ਤਰ੍ਹਾਂ ਦੀ ਸਿਹਤ ਪੱਖੋਂ ਸਹੂਲਤ ਵੀ ਦਿੱਤੀ ਜਾ ਰਹੀ ਹੈ।ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ, ਗੁਆਂਢ ਜਾਂ ਰਿਸ਼ਤੇਦਾਰ ਵਿੱਚ ਕੋਈ ਵੀ ਨੌਜਵਾਨ ਜਾਂ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾਵੇ ਤਾਂ ਜੋ ਉਹ ਨਸ਼ਾ ਛੱਡ ਕੇ ਆਪਣੀ ਬਾਕੀ ਦੀ ਜ਼ਿੰਦਗੀ ਤੰਦਰੁਸਤੀ ਅਤੇ ਮਾਣ ਸਨਮਾਨ ਵਾਲੀ ਬਤੀਤ ਕਰ ਸਕੇ।

ਇਸ ਮੌਕੇ ਨਸ਼ਿਆਂ ਦੇ ਖਾਤਮੇ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਲਈ ਪਿੰਡ ਵਾਸੀਆਂ ਨੂੰ ਸਹੁੰ ਵੀ ਚੁਕਾਈ ਗਈ। ਇਸ ਮੌਕੇ ਸਰਪੰਚ ਜਗੀਰ ਸਿੰਘ ਪੱਤੀ ਰਾਮਪੁਰ, ਸਰਪੰਚ ਕਰਮ ਸਿੰਘ ਪੀਰੋਵਾਲੀ, ਸਰਪੰਚ ਗੁਰਦੀਪ ਸਿੰਘ ਪੰਜਗਰਾਈਆਂ, ਪੀ.ਏ ਨਵ ਭਿੰਡਰ, ਸਾਬਕਾ ਸਰਪੰਚ ਸਿਕੰਦਰ ਸਿੰਘ ਕਰਨਾਮਾ, ਯੂਥ ਪ੍ਰਧਾਨ ਸੁਖਮਨ ਖੈਹਿਰਾ, ਪੰਚ ਸਤਨਾਮ ਸਿੰਘ, ਸਰਪੰਚ ਜਗਜੀਵਨ ਸਿੰਘ ਅਰਾਈਆਂਵਾਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਮਿਸ਼ਰਪੁਰਾ, ਸਰਪੰਚ ਅੰਮ੍ਰਿਤਪਾਲ ਸਿੰਘ ਕਲੇਰ, ਬਲਾਕ ਪ੍ਰਧਾਨ, ਗੁਰਪ੍ਰੀਤ ਕੌਰ ਪਤੀ ਰਾਮਪੁਰ, ਪੰਚ ਅਮਰੀਕ ਕੌਰ, ਪੰਚ ਬਲਵਿੰਦਰ ਕੌਰ ਅਤੇ ਬੀ.ਸੀ ਵਿੰਗ ਪ੍ਰਧਾਨ ਤਕਦੀਰ ਸਿੰਘ ਤੇ ਪਿੰਡ ਵਾਸੀ ਮੌਜੂਦ ਸਨ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD