Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮੀਂਹ ਦੀ ਭਵਿੱਖਬਾਣੀ ਦੇ ਮੱਦੇ ਨਜ਼ਰ ਕੁਲਦੀਪ ਸਿੰਘ ਧਾਲੀਵਾਲ ਅਤੇ ਸਾਕਸ਼ੀ ਸਾਹਨੀ ਵੱਲੋਂ ਰਾਵੀ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ

ਖ਼ਤਰੇ ਵਾਲੀ ਕੋਈ ਗੱਲ ਨਹੀਂ ਪਰ ਸਾਵਧਾਨੀ ਰੱਖਣ ਦੀ ਲੋੜ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 04 Oct 2025

Last updated on: Oct 06, 2025, 11:45 IST

ਮੌਸਮ ਵਿਭਾਗ ਵਲੋਂ ਪੰਜਾਬ ਅਤੇ ਨਾਲ ਲੱਗਦੇ ਰਾਜਾਂ ਦੇ ਕੁੱਝ ਹਿੱਸਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਨੂੰ ਮੁੱਖ ਰੱਖਦੇ ਹੋਏ ਅੱਜ ਅਜਨਾਲਾ ਹਲਕੇ ਦੇ ਵਿਧਾਇਕ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਰਾਵੀ ਦਰਿਆ ਦੇ ਨੇੜਲੇ ਇਲਾਕੇ ਦਾ ਦੌਰਾ ਕੀਤਾ। ਉਨਾਂ ਦੱਸਿਆ ਕਿ ਮੀਂਹ ਦੌਰਾਨ ਡੈਮਾਂ ਤੋਂ ਪਾਣੀ ਛੱਡਣ ਕਾਰਨ ਰਾਵੀ ਅਤੇ ਬਿਆਸ ਦਰਿਆ ਦੇ ਪਾਣੀ ਦੇ ਪੱਧਰ ਵਿੱਚ ਕੁੱਝ ਉਤਾਰ ਚੜਾਅ ਹੋ ਸਕਦਾ ਹੈ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਲਹਾਲ ਰਾਵੀ ਅਤੇ ਬਿਆਸ ਵਿੱਚ ਪਾਣੀ ਬਿਲਕੁਲ ਕੰਟਰੋਲ ਵਿੱਚ ਅਤੇ ਆਪਣੀ ਕ੍ਰੀਕ ਵਿੱਚ ਚੱਲ ਰਿਹਾ ਹੈ ਪਰ ਪਹਾੜਾਂ ਵਿੱਚ ਮੀਂਹ ਪੈਣ  ਦੀ ਸੰਭਾਵਨਾਵਾਂ ਕਾਰਨ ਡੈਮਾਂ ਤੋਂ ਪਾਣੀ ਛੱਡਿਆ ਗਿਆ ਹੈ, ਜਿਸ ਕਾਰਨ ਪਾਣੀ ਦਾ ਪੱਧਰ ਵੱਧ ਸਕਦਾ ਹੈ, ਇਸ ਲਈ ਦਰਿਆ ਪਾਰ ਜਾਣ ਤੋਂ ਸੰਕੋਚ ਕੀਤਾ ਜਾਵੇ। ਵਿਧਾਇਕ ਸ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਸਮੂਹ ਵਸਨੀਕਾਂ ਨੂੰ ਬੇਨਤੀ ਕੀਤੀ ਕਿ ਇਸ ਸਮੇਂ ਦੌਰਾਨ ਦਰਿਆ ਪਾਰ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ ਅਤੇ ਕਿਸਾਨ ਤੇ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਦਰਿਆ ਦੇ ਕੰਢੇ ਜਾਂ ਦਰਿਆ ਦੇ ਅੰਦਰ ਨਾ ਜਾਣ ਦੇਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਰਾਵੀ ਵਿੱਚ 21 ਚੋਅ, ਖੱਡਾਂ ਅਤੇ ਨਾਲਿਆਂ ਦੇ ਨਾਲ-ਨਾਲ ਉੱਝ ਨਦੀ ਤੋਂ ਅਣ-ਨਿਯੰਤ੍ਰਿਤ ਪਾਣੀ ਆ ਕੇ ਪੈਂਦਾ ਹੈ, ਇਸ ਲਈ ਘੋਨੇਵਾਲ ਵਿਖੇ ਪਾਣੀ ਦੇ ਸਹੀ ਪੱਧਰ ਦੀ ਜਾਂਚ ਕਰਨ ਲਈ ਇੱਕ ਗੇਜ ਲਗਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਵਿਭਾਗ ਨੂੰ ਵੱਖ-ਵੱਖ ਚੋਅ ਥਾਵਾਂ 'ਤੇ ਗੇਜ ਵੀ ਸਥਾਪਤ ਕਰਨ ਲਈ ਹਦਾਇਤ ਕੀਤੀ ਗਈ ਹੈ।

ਦੱਸਣ ਯੋਗ ਹੈ ਕਿ ਹੁਣ ਤੱਕ ਆਈ ਐਮ ਡੀ ਤੋਂ ਮੌਸਮ ਦੀ ਭਵਿੱਖਬਾਣੀ ਅਜੇ ਵੀ ਕਠੂਆ, ਗੁਰਦਾਸਪੁਰ, ਸਾਂਭਾ ਆਦਿ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦਿਖਾ ਰਹੀ ਹੈ ਜੋ ਰਾਵੀ ਨਦੀ ਦੇ ਚੋਅ ਅਤੇ ਖੱਡਾਂ ਵਿੱਚ ਪਾਣੀ ਭਰਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦਿਨ-ਰਾਤ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ ਅਤੇ 24x7 ਡਿਊਟੀਆਂ ਉੱਤੇ ਅਧਿਕਾਰੀ ਤੈਨਾਤ ਕੀਤੇ ਹੋਏ ਹਨ।

ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹਾ ਪੱਧਰ ਉਤੇ ਹੈਲਪ ਲਾਈਨ ਨੰਬਰ 0183-2229125 ਅਤੇ ਅਜਨਾਲਾ ਵਿਖੇ ਹੈਲਪ ਲਾਈਨ ਨੰਬਰ 01858-245510 ਵੀ ਸਥਾਪਿਤ ਕੀਤੇ ਹੋਏ ਹਨ। ਕਿਸੇ ਵੀ ਅਣਸੁਖਾਵੀ ਸਥਿਤੀ ਵਿੱਚ ਇਨ੍ਹਾਂ ਹੈਲਪ ਲਾਈਨ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਸਡੀਐਮ ਸ ਰਵਿੰਦਰ ਸਿੰਘ ਤੇ ਹੋਰਨਾ ਵਿਭਾਗਾਂ ਦੇ ਅਧਿਕਾਰੀ ਵੀ ਇਸ ਮੌਕੇ ਨਾਲ ਸਨ ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD