Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

99 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੁਲਵੰਤ ਸਿੰਘ ਸਿੱਧੂ ਵੱਲੋਂ ਉਦਘਾਟਨ

ਇਲਾਕਾ ਨਿਵਾਸੀਆਂ ਦੀ ਸੇਵਾ ਮੇਰੀ ਰੂਹਾਨੀ ਖੁਰਾਕ- ਵਿਧਾਇਕ ਸਿੱਧੂ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 04 Oct 2025

Last updated on: Oct 06, 2025, 12:32 IST

ਅੱਜ ਦੁੱਗਰੀ ਅਰਬਨ ਅਸਟੇਟ ਵਿੱਖੇ ਇਲਾਕਾ ਨਿਵਾਸੀਆਂ ਦੇ ਭਾਰੀ ਇਕੱਠ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੁੱਗਰੀ ਸਤਪਾਲ ਮਿੱਤਲ ਸਕੂਲ ਤੋਂ ਬਾਲ ਭਾਰਤੀ ਸਕੂਲ ਤੱਕ ਦੀ ਖਰਾਬ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ। ਇਸ ਸੜਕ ਨੂੰ ਬਣਾਉਣ ਦੀ ਲਾਗਤ ਲਗਭਗ 99 ਲੱਖ 47 ਹਜਾਰ ਦੇ ਕਰੀਬ ਆਵੇਗੀ। ਇਸ ਸੜਕ ਦੀ ਦੇਖਭਾਲ ਅਤੇ ਮੁਰੰਮਤ ਦੀ 2 ਸਾਲ ਦੀ ਠੇਕੇਦਾਰ ਦੀ ਗਰੰਟੀ ਹੋਵੇਗੀ। 

ਇਸ ਵਕਤ ਉਹਨਾਂ ਨਾਲ ਕੌਂਸਲਰ ਯੁਵਰਾਜ ਸਿੰਘ ਸਿੱਧੂ ਵੀ ਹਾਜ਼ਰ ਸਨ। ਪਿਛਲੇ ਦਿਨਾਂ ਵਿੱਚ ਹੋਈ ਭਾਰੀ ਬਰਸਾਤ ਕਾਰਨ ਜਿਆਦਾਤਰ ਸੜਕਾਂ ਮੁਰੰਮਤ ਯੋਗ ਹੋ ਗਈਆਂ ਸਨ। ਜਿਨਾਂ ਦਾ ਪੈਚ ਵਰਕ, ਨਵੀਨ ਕਰਨ ਅਤੇ ਨਿਰਮਾਣ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਬਿਨਾਂ ਇਲਾਕਾ ਨਿਵਾਸੀਆਂ ਦੀ ਕਿਸੇ ਸ਼ਿਕਾਇਤ ਤੋਂ ਆਪਣੇ ਆਪ ਆਪਣਾ ਫਰਜ਼ ਸਮਝਦੇ ਹੋਏ ਲਗਾਤਾਰ ਸ਼ੁਰੂ ਕਰਵਾਇਆ ਹੋਇਆ ਹੈ। ਹਰ ਰੋਜ਼ ਵਿਧਾਇਕ ਸਿੱਧੂ ਜਿੱਥੇ ਪਾਰਕਾਂ ਦਾ ਸੁੰਦਰੀਕਰਨ ਆਪ ਖੜ ਕੇ ਕਰਵਾ ਰਹੇ ਹਨ ਉੱਥੇ ਹੀ ਇਲਾਕੇ ਦੀਆਂ ਵੱਖ ਵੱਖ ਥਾਵਾਂ ਤੇ ਆਪਣੇ ਹੱਥੀ ਝਾੜੂ ਦੀ ਸੇਵਾ ਨਿਭਾਉਂਦੇ ਹੋਏ ਨਿਗਮ ਕਰਮਚਾਰੀਆਂ ਦੇ ਨਾਲ ਇਲਾਕੇ ਦੀ ਸਫਾਈ ਮੁਹਿੰਮ ਦੀ ਅਗਵਾਈ ਕਰਦੇ ਵੇਖੇ ਜਾਂਦੇ ਹਨ। 

ਇਸ ਸੇਵਾ ਤੋਂ ਪ੍ਰਭਾਵਿਤ ਹੋਏ ਭਾਰੀ ਇਕੱਠ ਦੇ ਰੂਪ ਵਿੱਚ ਇਕੱਤਰ ਹੋਏ ਇਲਾਕਾ ਨਿਵਾਸੀਆਂ ਨੇ ਵਿਧਾਇਕ ਸਿੱਧੂ ਦਾ ਸਨਮਾਨ ਕਰਦੇ ਹੋਏ ਉਹਨਾਂ ਤੇ ਫੁੱਲਾਂ ਦੀ ਵਰਖਾ ਕੀਤੀ। ਇਲਾਕਾ ਨਿਵਾਸੀਆਂ ਨੂੰ ਸੰਬੋਧਨ ਹੁੰਦਿਆਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਆਖਿਆ ਕਿ ਸਾਰੇ ਇਲਾਕਾ ਨਿਵਾਸੀ ਮੇਰੇ ਪਰਿਵਾਰ ਦੇ ਮੈਂਬਰ ਹਨ ਅਤੇ ਮੈਨੂੰ ਕਿਸੇ ਵੀ ਕੰਮ ਲਈ ਕਿਸੇ ਸਮੇਂ ਵੀ ਯਾਦ ਕਰ ਸਕਦੇ ਹਨ। 

ਉਹਨਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਸੇਵਾ ਉਹਨਾਂ ਦੀ ਰੂਹਾਨੀ ਖੁਰਾਕ ਹੈ ਕਿਉਕਿ ਸੇਵਾ ਕਰਕੇ ਉਹਨਾਂ ਨੂੰ ਆਤਮਕ ਆਨੰਦ ਮਿਲਦਾ ਹੈ। ਦੱਸ ਦਈਏ ਕਿ ਵਿਧਾਇਕ ਸਿੱਧੂ 16 ਘੰਟੇ ਲੋਕਾਂ ਦੇ ਵਿੱਚ ਹਾਜ਼ਰ ਰਹਿੰਦੇ ਹਨ। ਇਸ ਵਕਤ ਮੌਕੇ ਤੇ ਹਾਜ਼ਰ ਇਲਾਕਾ ਨਿਵਾਸੀਆਂ ਵਲੋਂ ਜੋ ਵੀ ਸਮੱਸਿਆਵਾਂ ਵਿਧਾਇਕ ਸਿੱਧੂ ਨੂੰ ਦੱਸੀਆਂ ਗਈਆਂ ਉਹਨਾਂ ਨੇ ਮੌਕੇ ਤੇ ਹੀ ਅਫਸਰਾਂ ਨੂੰ ਕਹਿ ਕੇ ਉਹਨਾਂ ਦਾ ਹੱਲ ਕਰ ਦਿੱਤਾ।

ਇਸ ਵਕਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ  ਗੁਰਪ੍ਰੀਤ ਸਿੰਘ ਰਾਜਾ, ਸਰਬਜੀਤ ਸਿੰਘ ਧਮੀਜਾ, ਸਰਬਜੀਤ ਸਿੰਘ ਗਰੇਵਾਲ, ਭੋਲਾ ਸਿੰਘ, ਐਕਸੀਅਨ ਰਮਨ ਕੌਸ਼ਕ ਐਸਡੀਓ ਪੰਕੁਸ਼, ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੇ ਪ੍ਰਧਾਨ ਅਰਵਿੰਦਰ ਸਿੰਘ ਸੰਧੂ, ਪ੍ਰਧਾਨ ਮਹਿੰਦਰ ਸਿੰਘ, ਨਰਿੰਦਰ ਸਿੰਘ ਕਾਲਾ,ਰਾਮ ਸਿੰਘ ,ਮਾਸਟਰ ਹਰੀ ਸਿੰਘ ,ਪਰਵੀਰ ਸਿੰਘ ਮੱਕੜ, ਸੰਜੀਵ ਮੱਲੀ ,ਅਲਵੇਲ ਸਿੰਘ, ਨਰੰਗ ਸਿੰਘ ਗੁਰਮ, ਡੀਪੀ ਸਿੰਘ, ਨਰਿੰਦਰਪਾਲ ਸਿੰਘ, ਜੋਗਿੰਦਰ ਪਾਲ ਲੇਖੀ, ਬੀਐਸ ਵਿਰਕ ,ਰਾਮ ਆਧਾਰ, ਜਸਮੀਤ ਸਿੰਘ, ਸ਼੍ਰੀਮਤੀ ਮੋਨਿਕਾ ਸ਼ਰਮਾ, ਸੇਵਕ ਸਿੰਘ, ਜਸਮਿੰਦਰ ਸਿੰਘ,ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਹਾਜ਼ਰ ਸਨ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD