Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਸੂਬੇ ’ਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਦ੍ਰਿੜ ਵਚਨਬੱਧ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਤਾਈਕਵਾਂਡੋ ਅੰਡਰ-17,19 (ਲੜਕੇ-ਲੜਕੀਆਂ) ਟੂਰਨਾਮੈਂਟ ਦਾ ਕੀਤਾ ਉਦਘਾਟਨ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar

Web Admin

Web Admin

5 Dariya News

ਜਲੰਧਰ , 04 Oct 2025

Last updated on: Oct 06, 2025, 16:26 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨਕੋਦਰ ਚੌਕ ਵਿਖੇ 69ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2025-26 ਤਹਿਤ ਤਾਈਕਵਾਂਡੋ ਅੰਡਰ-17,19 (ਲੜਕੇ-ਲੜਕੀਆਂ) ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਦ੍ਰਿੜ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਖੇਡਾਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਖੇਡ ਖੇਤਰ ਲਈ ਬਜਟ ਵਿੱਚ ਇਤਿਹਾਸਕ ਵਾਧਾ ਕੀਤਾ। ਪਹਿਲਾਂ ਨਾਲੋਂ ਕਿਤੇ ਵੱਧ ਰਾਸ਼ੀ ਖੇਡਾਂ ਦੇ ਵਿਕਾਸ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਣ ਲਈ ਸੁਵਿਧਾਜਨਕ ਅਤੇ ਬਿਹਤਰ ਮਾਹੌਲ ਦੇਣ ਲਈ ਸੂਬੇ ਵਿੱਚ 3000 ਤੋਂ ਵੱਧ ਖੇਡ ਮੈਦਾਨ ਬਣਾਏ ਜਾਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਕ੍ਰਾਂਤੀ ਲਿਆਉਣ ਲਈ ਖੇਡ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ਖੇਡਾਂ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ ਸਗੋਂ ਟੀਮ ਵਰਕ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। 

ਉਨ੍ਹਾਂ ਨੌਜਵਾਨਾਂ ਨੂੰ ਹਮੇਸ਼ਾ ਸਪੋਰਟਸ ਦੀ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਤਾਕਤ ਤੇ ਸਮਾਂ ਖੇਡਾਂ ਅਤੇ ਸਿਹਤਮੰਦ ਸਰਗਰਮੀਆਂ ਵਿੱਚ ਲਗਾਉਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਤੰਦਰੁਸਤ ਦਿਮਾਗ ਅਤੇ ਸਰੀਰ ਨਾਲ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੋਹਿਆ ਜਾ ਸਕਦਾ ਹੈ। ਉਪਰੰਤ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਡੀ.ਐਮ ਸਪੋਰਟਸ ਅਮਨਦੀਪ ਕੌਂਡਲ, ਪ੍ਰਿੰਸੀਪਲ ਅਰਸ਼ਦੀਪ ਕੌਰ ਅਤੇ ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਵਲੋਂ ਕੈਬਨਿਟ ਮੰਤਰੀ ਦਾ ਯਾਦਗਾਰੀ ਚਿਨ੍ਹ ਨਾਲ ਸਨਮਾਨ ਕੀਤਾ ਗਿਆ।

ਟੂਰਨਾਮੈਂਟ ਦੇ ਪਹਿਲੇ ਦਿਨ ਲੜਕਿਆਂ ਦੇ ਅੰਡਰ-17 ਦੇ ਮੁਕਾਬਲੇ ਕਰਵਾਏ ਗਏ। 35 ਕਿਲੋਗ੍ਰਾਮ ਭਾਰ ਵਰਗ ਵਿੱਚ ਪਟਿਆਲਾ ਦੇ ਨਰੇਸ਼ ਨੇ ਪਹਿਲਾ, ਜਲੰਧਰ ਦੇ ਸਾਗਰ ਕੁਮਾਰ ਨੇ ਦੂਜਾ ਅਤੇ ਲੁਧਿਆਣਾ ਦੇ ਚੇਤਨ ਤੇ ਫਿਰੋਜ਼ਪੁਰ ਦੇ ਸਮਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 68 ਕਿਲੋਗ੍ਰਾਮ ਭਾਰ ਵਰਗ ਵਿੱਚ ਜਲੰਧਰ ਦੇ ਪ੍ਰਭਵ ਦੀਕਸ਼ਿਤ ਨੇ ਪਹਿਲਾ, ਅੰਮ੍ਰਿਤਸਰ ਦੇ ਨਾਜ਼ਵੀਰ ਸਿੰਘ ਨੇ ਦੂਜਾ ਜਦਕਿ ਲੁਧਿਆਣਾ ਦੇ ਰਣਵੀਰ ਸਿੰਘ ਤੇ ਪਟਿਆਲਾ ਦੇ ਅਸ਼ੀਸ਼ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ। 

78 ਕਿਲੋਗ੍ਰਾਮ ਭਾਰ ਵਰਗ ਵਿੱਚ ਫਿਰੋਜ਼ਪੁਰ ਦੇ ਅਮਨਦੀਪ ਸਿੰਘ ਨੇ ਪਹਿਲਾ, ਹੁਸ਼ਿਆਰਪੁਰ ਦੇ ਸ਼੍ਰੇਯਸ ਕੁਮਾਰ ਨੇ ਦੂਜਾ ਅਤੇ ਪਟਿਆਲਾ ਦੇ ਅਵਨੂਰ ਸਿੰਘ ਤੇ ਜਲੰਧਰ ਦੇ ਗੋਵਿੰਦ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਹਾਸਿਲ ਕੀਤਾ। ਖੇਡ ਸਮਾਗਮ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੋਚਾਂ, ਸਿਲੈਕਟਰਾਂ ਦਾ ਸਨਮਾਨ ਵੀ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਚਾਰ ਦਿਨਾਂ ਟੂਰਨਾਮੈਂਟ ਵਿੱਚ 23 ਜ਼ਿਲ੍ਹਿਆਂ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੇ ਲਗਭਗ 700 ਖਿਡਾਰੀ ਭਾਗ ਲੈ ਰਹੇ ਹਨ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲਾਂ ਦੇ ਅਧਿਆਪਕ ਤੇ ਖਿਡਾਰੀ ਵੀ ਮੌਜੂਦ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD