Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

UIDAI ਨੇ 7-15 ਸਾਲ ਦੀ ਉਮਰ ਦੇ ਬੱਚਿਆਂ ਲਈ ਆਧਾਰ ਬਾਇਓਮੈਟ੍ਰਿਕ ਅਪਡੇਟ ਫੀਸ ਮੁਆਫ਼ ਕਰ ਦਿੱਤੀ ਹੈ, ਜਿਸ ਨਾਲ ਲਗਭਗ 6 ਕਰੋੜ ਬੱਚਿਆਂ ਨੂੰ ਫਾਇਦਾ ਹੋਵੇਗਾ

Unique Identification Authority of India, UIDAI, Mandatory Biometric Update, MBU 1, Direct Benefit Transfer, DBT

Web Admin

Web Admin

5 Dariya News

ਦਿੱਲੀ , 04 Oct 2025

Last updated on: Oct 06, 2025, 16:45 IST

ਲੋਕ-ਪੱਖੀ ਇੱਕ ਵੱਡਾ ਕਦਮ ਚੁੱਕਦੇ ਹੋਏ, ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਨੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ (MBU-1) ਲਈ ਸਾਰੇ ਖਰਚੇ ਮੁਆਫ਼ ਕਰ ਦਿੱਤੇ ਹਨ, ਇੱਕ ਅਜਿਹਾ ਕਦਮ ਜਿਸ ਨਾਲ ਲਗਭਗ 6 ਕਰੋੜ ਬੱਚਿਆਂ ਨੂੰ ਲਾਭ ਹੋਣ ਦੀ ਉਮੀਦ ਹੈ। ਉਕਤ ਉਮਰ ਸਮੂਹ ਲਈ ਐੱਮਬੀਯੂ (MBU) ਖਰਚਿਆਂ ਦੀ ਛੋਟ ਪਹਿਲਾਂ ਹੀ 1 ਅਕਤੂਬਰ 2025 ਤੋਂ ਲਾਗੂ ਹੋ ਚੁੱਕੀ ਹੈ ਅਤੇ ਇੱਕ ਸਾਲ ਦੀ ਮਿਆਦ ਲਈ ਲਾਗੂ ਰਹੇਗੀ।

ਪੰਜ ਸਾਲ ਤੋਂ ਘੱਟ ਉਮਰ ਦਾ ਬੱਚਾ ਫੋਟੋ, ਨਾਮ, ਜਨਮ ਮਿਤੀ, ਲਿੰਗ, ਪਤਾ ਅਤੇ ਜਨਮ ਸਰਟੀਫਿਕੇਟ ਪ੍ਰਦਾਨ ਕਰਕੇ ਆਧਾਰ ਲਈ ਨਾਮ ਦਰਜ ਕਰਵਾਉਂਦਾ ਹੈ। ਪੰਜ ਸਾਲ ਤੋਂ ਘੱਟ ਉਮਰ ਦੇ ਆਧਾਰ ਨਾਮਾਂਕਣ ਲਈ ਬੱਚੇ ਦੇ ਫਿੰਗਰਪ੍ਰਿੰਟ ਅਤੇ ਆਇਰਿਸ ਬਾਇਓਮੈਟ੍ਰਿਕਸ ਨਹੀਂ ਲਏ ਜਾਂਦੇ ਕਿਉਂਕਿ ਇਹ ਉਸ ਉਮਰ ਤੱਕ ਪਰਿਪੱਕ ਨਹੀਂ ਹੁੰਦੇ।

ਮੌਜੂਦਾ ਨਿਯਮਾਂ ਦੇ ਅਨੁਸਾਰ, ਇਸ ਲਈ, ਜਦੋਂ ਬੱਚਾ ਪੰਜ ਸਾਲ ਦੀ ਉਮਰ ਦਾ ਹੋ ਜਾਂਦਾ ਹੈ ਤਾਂ ਉਸਦੇ ਆਧਾਰ ਵਿੱਚ ਉਂਗਲੀਆਂ ਦੇ ਨਿਸ਼ਾਨ, ਆਇਰਿਸ ਅਤੇ ਫੋਟੋ ਨੂੰ ਅਪਡੇਟ ਕਰਨਾ ਲਾਜ਼ਮੀ ਹੁੰਦਾ ਹੈ। ਇਸਨੂੰ ਪਹਿਲਾ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ (MBU) ਕਿਹਾ ਜਾਂਦਾ ਹੈ। ਇਸੇ ਤਰ੍ਹਾਂ, ਇੱਕ ਬੱਚੇ ਨੂੰ 15 ਸਾਲ ਦੀ ਉਮਰ ਤੱਕ ਪਹੁੰਚਣ 'ਤੇ ਇੱਕ ਵਾਰ ਫਿਰ ਬਾਇਓਮੈਟ੍ਰਿਕਸ ਅੱਪਡੇਟ ਕਰਨ ਦੀ ਲੋੜ ਹੁੰਦੀ ਹੈ, ਜਿਸਨੂੰ ਦੂਜਾ ਐੱਮਬੀਯੂ ਕਿਹਾ ਜਾਂਦਾ ਹੈ।

ਇਸ ਤਰ੍ਹਾਂ, ਪਹਿਲੇ ਅਤੇ ਦੂਜੇ ਐੱਮਬੀਯੂ, ਜੇਕਰ ਕ੍ਰਮਵਾਰ 5-7 ਅਤੇ 15-17 ਸਾਲ ਦੀ ਉਮਰ ਦੇ ਵਿਚਕਾਰ ਕੀਤੇ ਜਾਂਦੇ ਹਨ, ਤਾਂ ਇਹ ਮੁਫ਼ਤ ਹਨ। ਇਸ ਤੋਂ ਬਾਅਦ, ਪ੍ਰਤੀ ਐੱਮਬੀਯੂ ਦੇ ਲਈ 125/- ਰੁਪਏ ਦੀ ਨਿਰਧਾਰਤ ਫੀਸ ਲਈ ਜਾਂਦੀ ਹੈ। ਇਸ ਫੈਸਲੇ ਨਾਲ, ਐੱਮਬੀਯੂ ਹੁਣ 5-17 ਸਾਲ ਦੀ ਉਮਰ ਸਮੂਹ ਦੇ ਸਾਰੇ ਬੱਚਿਆਂ ਲਈ ਪ੍ਰਭਾਵਸ਼ਾਲੀ ਢੰਗ ਨਾਲ ਮੁਫ਼ਤ ਹੈ।

ਅੱਪਡੇਟ ਕੀਤੇ ਬਾਇਓਮੈਟ੍ਰਿਕ ਵਾਲਾ ਆਧਾਰ ਜੀਵਨ ਵਿੱਚ ਕਈ ਪ੍ਰਕ੍ਰਿਆਵਾਂ ਨੂੰ ਸੁਖਾਲਾ ਬਣਾਉਂਦਾ ਹੈ ਅਤੇ ਸਕੂਲ ਦਾਖਲੇ, ਦਾਖਲਾ ਪ੍ਰੀਖਿਆਵਾਂ ਲਈ ਰਜਿਸਟ੍ਰੇਸ਼ਨ, ਸਕਾਲਰਸ਼ਿਪ ਦੇ ਲਾਭ ਪ੍ਰਾਪਤ ਕਰਨ, ਡੀਬੀਟੀ (ਡਾਇਰੈਕਟ ਬੈਨੀਫਿਟ ਟ੍ਰਾਂਸਫਰ) ਸਕੀਮਾਂ, ਆਦਿ ਵਰਗੀਆਂ ਸੇਵਾਵਾਂ ਜਿੱਥੇ ਵੀ ਲਾਗੂ ਹੋਵੇ ਦਾ ਲਾਭ ਪ੍ਰਾਪਤ ਕਰਨ ਵਿੱਚ ਆਧਾਰ ਦੀ ਵਰਤੋਂ ਨੂੰ ਆਸਾਨ ਅਤੇ ਯਕੀਨੀ ਬਣਾਉਂਦਾ ਹੈ। ਮਾਪਿਆਂ/ਸਰਪ੍ਰਸਤਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਬੱਚਿਆਂ/ਵਾਰਡਾਂ ਦੇ ਬਾਇਓਮੈਟ੍ਰਿਕਸ ਨੂੰ ਪਹਿਲ ਦੇ ਅਧਾਰ 'ਤੇ ਆਧਾਰ ਵਿੱਚ ਅੱਪਡੇਟ ਕਰਨ।

 

Tags: Unique Identification Authority of India , UIDAI , Mandatory Biometric Update , MBU 1 , Direct Benefit Transfer , DBT

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD