Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੱਤੀ ਰੋਡ ਸਣੇ 2 ਸੜਕਾਂ ਦਾ 4 ਕਰੋੜ ਦੀ ਲਾਗਤ ਨਾਲ ਨਵੀਨੀਕਰਨ

ਸੰਸਦ ਮੈਂਬਰ ਮੀਤ ਹੇਅਰ ਨੇ ਕੀਤਾ ਉਦਘਾਟਨ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Harinder Singh Dhaliwal, Barnala

Web Admin

Web Admin

5 Dariya News

ਬਰਨਾਲਾ , 05 Oct 2025

Last updated on: Oct 07, 2025, 10:43 IST

ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਰੀਬ 4 ਕਰੋੜ ਦੀ ਲਾਗਤ ਨਾਲ ਤਿਆਰ ਦੋ ਸੜਕਾਂ ਦਾ ਉਦਘਾਟਨ ਕੀਤਾ ਜਿਨ੍ਹਾਂ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕਰਕੇ ਬਣਾਇਆ ਗਿਆ ਹੈ। ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਤੋਂ ਚੀਮਾ ਵਾਇਆ ਪੱਤੀ ਸੇਖਵਾਂ ਨੂੰ ਕਰੀਬ 364 ਲੱਖ ਦੀ ਲਾਗਤ ਨਾਲ ਨਵੀਨੀਕਰਨ ਕਰਦੇ ਹੋਏ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਗਿਆ ਹੈ ਜਿਸ ਦੀ ਲੰਬਾਈ 8.35 ਕਿਲੋਮੀਟਰ ਹੈ। 

ਓਨ੍ਹਾਂ ਕਿਹਾ ਕਿ ਇਹ ਸੜਕ ਕਾਫੀ ਸਮੇਂ ਤੋਂ ਖਰਾਬ ਹੋਣ ਕਰਕੇ ਰਾਹਗੀਰਾਂ, ਬਰਨਾਲਾ ਵਾਸੀਆਂ ਨੂੰ ਬਹੁਤ ਮੁਸ਼ਕਿਲ ਪੇਸ਼ ਆਉਂਦੀ ਸੀ ਤੇ ਇਸੇ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੜਕ ਦੇ ਨਵੀਨੀਕਰਨ ਦੇ ਨਾਲ ਨਾਲ ਇਸ ਨੂੰ ਚੌੜਾ ਕਰਕੇ 18 ਫੁੱਟੀ ਬਣਾਇਆ ਗਿਆ ਹੈ। ਓਨ੍ਹਾਂ ਤਰਕਸ਼ੀਲ ਚੌਕ ਤੋਂ ਬਾਜਾਖਾਨਾ ਰੋਡ ਦਾ ਵੀ ਉਦਘਾਟਨ ਕੀਤਾ ਜਿਸ ਨੂੰ ਕਰੀਬ 35 ਲੱਖ ਦੀ ਲਾਗਤ ਨਾਲ  ਨਵੀਨੀਕਰਨ ਕਰਦੇ ਹੋਏ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਗਿਆ ਹੈ।

ਇਸ ਮੌਕੇ ਉਨ੍ਹਾਂ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਓਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤੇ ਬਰਨਾਲਾ ਵਿਚ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕੀ ਪ੍ਰੋਜੈਕਟ ਚੱਲ ਰਹੇ ਹਨ ਅਤੇ ਰਹਿੰਦੀਆਂ ਸੜਕਾਂ ਵੀ ਜਲਦ ਬਣਾ ਦਿੱਤੀਆਂ ਜਾਣਗੀਆਂ। 

ਓਨ੍ਹਾਂ ਕਿਹਾ ਕਿ ਵੱਡੀ ਗਿਣਤੀ ਸੜਕਾਂ ਨਵੀਨੀਕਰਨ ਦੇ ਨਾਲ ਨਾਲ ਚੌੜੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਚੇਅਰਮੈਨ ਯੋਜਨਾ ਬੋਰਡ ਅਤੇ ਮਾਰਕੀਟ ਕਮੇਟੀ ਬਰਨਾਲਾ ਪਰਮਿੰਦਰ ਸਿੰਘ ਭੰਗੂ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਐਕਸੀਅਨ ਪੀ ਡਬਲਿਊ ਡੀ ਹਰਸ਼ ਗੋਇਲ, ਐਸਡੀਓ ਕੰਵਰਦੀਪ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Harinder Singh Dhaliwal , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD