Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਦੋਸ਼ੀ ਮੁਲਜ਼ਮ ਨੇ ਇਸੇ ਮਕਸਦ ਲਈ ਪਹਿਲਾਂ ਲਏ ਸਨ 1,54,000 ਰੁਪਏ

Vigilance Bureau, Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 06 Oct 2025

Last updated on: Oct 07, 2025, 12:55 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਸੁਪਰਡੈਂਟ ਇਸ ਕੰਮ ਲਈ 40000 ਰੁਪਏ ਲੈਣ ਲਈ ਸਹਿਮਤ ਹੋ ਗਿਆ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। 

ਉਸਨੇ ਅੱਗੇ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿੱਚ ਚਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ਵਿੱਚ 1,54,000 ਰੁਪਏ ਹਾਸਲ ਕਰ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਜਲੰਧਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਸੁਪਰਡੈਂਟ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD