Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਹਲਕਾ ਸਰਦੂਲਗੜ੍ਹ ਵਿਖੇ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ

ਹਲਕੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਜ਼ਿੰਮੇਵਾਰੀ: ਵਿਧਾਇਕ ਗੁਰਪ੍ਰੀਤ ਬਣਾਂਵਾਲੀ

Gurpreet Singh Banawali, AAP, Aam Aadmi Party, Aam Aadmi Party Punjab, Mansa, Sardulgarh, AAP Punjab

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 06 Oct 2025

Last updated on: Oct 07, 2025, 15:16 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ। ਆਪਣੇ ਹਲਕੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕੇ ਦੀਆਂ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਉਹ ਧੰਨਵਾਦੀ ਹਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਚੇਅਰਮੈਨ ਮੰਡੀਕਰਨ ਬੋਰਡ ਪੰਜਾਬ ਸ. ਹਰਚੰਦ ਸਿੰਘ ਬਰਸਟ ਦੇ ਜਿਨ੍ਹਾਂ ਨੇ ਸੂਬੇ ਭਰ ਦੀਆਂ 19 ਹਜ਼ਾਰ ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜ੍ਹਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ ਅਧੀਨ ਸ਼ਲਾਘਾਯੋਗ ਕਾਰਜ ਕੀਤਾ ਹੈ। ਵਿਧਾਇਕ ਬਣਾਂਵਾਲੀ ਨੇ ਦੱਸਿਆ ਕਿ ਪਿੰਡ ਤਲਵੰਡੀ ਅਕਲੀਆ ਦੀ ਫਿਰਨੀ 46.45 ਲੱਖ ਰੁਪਏ, ਪਿੰਡ ਬਹਿਣੀਵਾਲ ਤੋਂ ਚਹਿਲਾਵਾਲੀ ਤੋਂ ਕਮਾਲੂ ਸਵੈਚ 115.2 ਲੱਖ,  ਜੌੜਕੀਆਂ ਤੋਂ ਨੰਗਲਾ 43.52 ਲੱਖ, ਰਾਮਾਨੰਦੀ ਤੋਂ ਭਲਾਈਕੇ ਤੋਂ ਜਟਾਣਾ ਖੁਰਦ ਤੋਂ ਘੁੱਦੂਵਾਲਾ ਅਤੇ ਫਿਰਨੀ ਭਲਾਈਕੇ 211.17 ਲੱਖ, ਝੰਡਾ ਕਲਾਂ ਤੋਂ ਨਾਹਰਾਂ 97.63 ਲੱਖ, ਝੰਡਾ ਕਲਾਂ ਤੋਂ ਰੋੜਕੀ 93.16 ਲੱਖ, ਝੰਡਾ ਕਲਾਂ ਤੋਂ ਭਰੋਖਾ (ਹਰਿਆਣਾ ਬਾਰਡਰ ਤੱਕ) 86.92 ਲੱਖ, ਸਰਦੂਲਗੜ੍ਹ ਸਿਰਸਾ ਰੋਡ ਤੋਂ ਝੰਡਾ ਕਲਾਂ ਅਤੇ ਫਿਰਨੀ ਝੰਡਾ ਕਲਾਂ 117.25 ਲੱਖ ਰੁਪਏ ਦੀ ਲਾਗਤ ਨਾਲ ਬਣਾਈਆ ਗਈਆਂ ਹਨ। 

ਉਨ੍ਹਾਂ ਕਿਹਾ ਕਿ ਬਾਕੀ ਸੜਕਾਂ ਦੇ ਵਿਕਾਸ ਕਾਰਜ ਵੀ ਆਉਣ ਵਾਲੇ ਦਿਨਾਂ ਵਿਚ ਕਰਵਾਏ ਜਾਣਗੇ। ਇਸ ਮੌਕੇ ਐਸ.ਈ ਵਿਪਨ ਖੰਨਾ,ਐਸ.ਡੀ.ਓ ਚਮਕੌਰ ਸਿੰਘ ਤੇ ਐਸ.ਡੀ.ਓ ਅਮਨਵੀਰ ਸਿੰਘ, ਸਬੰਧਤ ਜੇ.ਈ , ਡਾਇਰੈਕਟਰ ਗੁਰਸੇਵਕ ਸਿੰਘ ਝੁਨੀਰ, ਪਿੰਡਾਂ ਦੇ ਸਰਪੰਚ ਸਾਹਿਬਾਨ, ਸਮੂਹ ਪੰਚਾਇਤਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ, ਪਿੰਡਾਂ ਦੇ ਅਹੁਦੇਦਾਰ ਮੌਜੂਦ ਸਨ।

 

Tags: Gurpreet Singh Banawali , AAP , Aam Aadmi Party , Aam Aadmi Party Punjab , Mansa , Sardulgarh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD