Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਹਾਲੀ ਦੀ ਮੰਡੀ ਵੇਚਣ ਦੀ ਤਿਆਰੀ ’ਤੇ ਕੁਲਜੀਤ ਸਿੰਘ ਬੇਦੀ ਨੇ ਚੁੱਕੇ ਸਵਾਲ

ਆਰ.ਟੀ.ਆਈ. ਰਾਹੀਂ ਮੰਗੀ ਜਾਣਕਾਰੀ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress

Web Admin

Web Admin

5 Dariya News

ਮੋਹਾਲੀ , 06 Oct 2025

Last updated on: Oct 07, 2025, 15:32 IST

ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਦੀ ਇਕਲੌਤੀ ਸਬਜ਼ੀ ਮੰਡੀ ਨੂੰ ਵੇਚਣ ਦੀ ਤਿਆਰੀ ’ਤੇ ਸਖ਼ਤ ਐਤਰਾਜ਼ ਜਤਾਇਆ ਹੈ। ਬੇਦੀ ਨੇ ਇਸ ਸਬੰਧੀ ਸੂਚਨਾ ਦੇ ਅਧਿਕਾਰ ਅਧੀਨ (RTI Act, 2005) ਮੰਡੀ ਬੋਰਡ ਤੋਂ ਵਿਸਤਾਰ ਸਹਿਤ ਜਾਣਕਾਰੀ ਮੰਗੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਮੋਹਾਲੀ ਦਾ ਬੱਸ ਸਟੈਂਡ ਬਰਬਾਦ ਕੀਤਾ ਗਿਆ ਤੇ ਹੁਣ ਮੋਹਾਲੀ ਦੀ ਇੱਕੋ ਇਕ ਕਾਮਯਾਬ ਮੰਡੀ ਨੂੰ ਵੇਚਣ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਸਵੀਕਾਰਯੋਗ ਨਹੀਂ।

ਬੇਦੀ ਨੇ ਆਰ.ਟੀ.ਆਈ. ਰਾਹੀਂ ਮੰਗ ਕੀਤੀ ਹੈ ਕਿ ਸਰਕਾਰ ਵੱਲੋਂ ਮੰਡੀ ਬੋਰਡ ਨੂੰ ਭੇਜੇ ਪੱਤਰ ਦੀ ਕਾਪੀ, ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਹੋਏ ਫੈਸਲੇ ਦੀਆਂ ਸ਼ਰਤਾਂ, ਰੇਹੜੀ ਫੜੀ ਪਾਰਕਿੰਗ ਠੇਕੇ ਨਾਲ ਜੁੜੀ ਆਮਦਨ ਦੀ ਵਿਸਥਾਰਕ ਜਾਣਕਾਰੀ, ਦੁਕਾਨਾਂ ਦੀ ਵਿਕਰੀ ਅਤੇ ਬਾਕੀ ਰਹਿੰਦੀਆਂ ਦੁਕਾਨਾਂ ਦੇ ਵੇਰਵੇ ਸਾਂਝੇ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿਛਲੇ ਦੋ ਸਾਲਾਂ ਦੀ ਰੇਹੜੀ ਫੜੀ ਵਾਲਿਆਂ ਦੀ ਗਿਣਤੀ ਤੇ ਮਾਰਕੀਟ ਫੀਸ ਤੋਂ ਹੋਈ ਆਮਦਨ ਦੇ ਵੇਰਵੇ ਵੀ ਮੰਗੇ ਹਨ।

ਬੇਦੀ ਨੇ ਕਿਹਾ ਕਿ ਇਹ ਮੰਡੀ ਏਸ਼ੀਆ ਦੀ ਸਭ ਤੋਂ ਵਧੀਆ ਏਅਰ ਕੰਡੀਸ਼ਨ ਮੰਡੀ ਹੈ ਅਤੇ ਇਸ ਨੂੰ ਸੁਧਾਰਨ ਦੀ ਥਾਂ ਵੇਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਮੋਹਾਲੀ ਦੇ ਲੋਕਾਂ ਨਾਲ ਧੋਖਾ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਇਸ ਮੰਡੀ ਨੂੰ ਵੇਚਣ ਦਾ ਯਤਨ ਕੀਤਾ ਗਿਆ ਤਾਂ ਉਹ ਹਾਈਕੋਰਟ ਵਿੱਚ ਕੇਸ ਦਾਇਰ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਜਿਹੇ ਸ਼ਹਿਰ ਵਿੱਚ, ਜਿੱਥੇ ਨਾ ਖੇਤੀ ਹੈ ਤੇ ਨਾ ਕਿਸਾਨੀ, ਉੱਥੇ ਮੰਡੀ ਇਨੀ ਕਾਮਯਾਬ ਹੋ ਸਕਦੀ ਹੈ ਤਾਂ ਮੋਹਾਲੀ ਵਿੱਚ ਕਿਉਂ ਨਹੀਂ? ਇੱਥੇ ਦੇ ਲੋਕਾਂ ਦੀ ਵੱਡੀ ਗਿਣਤੀ ਸਬਜ਼ੀਆਂ ਦੀ ਪੈਦਾਵਾਰ ਨਾਲ ਜੁੜੀ ਹੋਈ ਹੈ ਤੇ ਉਨ੍ਹਾਂ ਦੀ ਮਿਹਨਤ ਦੀ ਵਿਕਰੀ ਇੱਥੇ ਹੀ ਹੁੰਦੀ ਹੈ। ਜੇ ਇਹ ਮੰਡੀ ਵੇਚੀ ਗਈ ਤਾਂ ਲਗਭਗ 250 ਰੇਹੜੀ ਫੜੀ ਵਾਲਿਆਂ ਦਾ ਰੁਜ਼ਗਾਰ ਖਤਮ ਹੋ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਕੌਣ ਲਏਗਾ?

ਬੇਦੀ ਨੇ ਕਿਹਾ ਕਿ ਮੋਹਾਲੀ ਦੇ ਵਸਨੀਕ ਇਸ ਮੰਡੀ ਨੂੰ ਬਚਾਉਣ ਲਈ ਇੱਕਜੁੱਟ ਹੋਣਗੇ ਅਤੇ ਕਿਸੇ ਵੀ ਹਾਲਤ ਵਿੱਚ ਇਸਨੂੰ ਵੇਚਣ ਨਹੀਂ ਦੇਣਗੇ। ਉਹਨਾਂ ਕਿਹਾ ਕਿ ਮੰਗੀ ਗਈ ਜਾਣਕਾਰੀ ਅਨੁਸਾਰ ਕਾਨੂੰਨੀ ਰਾਏ ਲੈ ਕੇ ਭਾਵੇਂ ਉਹਨਾਂ ਨੂੰ ਹਾਈਕੋਰਟ ਵਿੱਚ ਕਿਵੇਂ ਜਾਣਾ ਪਵੇ ਉਹ ਇਸ ਮੰਡੀ ਨੂੰ ਵਿਕਣ ਤੋਂ ਬਚਾਉਣ ਲਈ ਹਰ ਉਪਰਾਲਾ ਕਰਨਗੇ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD