Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਦਾ ਐਲਾਨ

11 ਨਵੰਬਰ ਨੂੰ ਪੈਣਗੀਆਂ ਵੋਟਾਂ, 14 ਨਵੰਬਰ ਨੂੰ ਹੋਵੇਗੀ ਗਿਣਤੀ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 07 Oct 2025

Last updated on: Oct 07, 2025, 16:51 IST

ਭਾਰਤ ਚੋਣ ਕਮਿਸ਼ਨ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ 21-ਤਰਨ ਤਾਰਨ ਦੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ 11 ਨਵੰਬਰ 2025 ਨੂੰ ਪੈਣਗੀਆਂ ਜਦਕਿ ਨਤੀਜਾ 14 ਨਵੰਬਰ 2025 ਨੂੰ ਆਵੇਗਾ। ਜ਼ਿਮਨੀ ਚੋਣ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 

ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦਾ ਐਲਾਨ ਕਰਨ ਦੇ ਨਾਲ ਹੀ ਸਮੁੱਚੇ ਜ਼ਿਲ੍ਹਾ ਤਰਨ ਤਾਰਨ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹਲੁ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਅਕਤੂਬਰ 2025 ਨੂੰ ਤਰਨ ਤਾਰਨ ਜ਼ਿਮਨੀ ਚੋਣ ਦਾ ਗਜ਼ਟ ਨੋਟੀਫ਼ਿਕੇਸ਼ਨ ਜਾਰੀ ਹੋਵੇਗਾ ਅਤੇ 13 ਤੋਂ 21 ਅਕਤੂਬਰ 2025 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। 

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 03:00 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਗਜ਼ਟਿਡ ਛੁੱਟੀ ਵਾਲੇ ਦਿਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 22 ਅਕਤੂਬਰ ਨੂੰ ਨੋਮੀਨੇਸ਼ਨ ਦੀ ਸਕਰੂਟਨੀ ਕੀਤੀ ਜਾਵੇਗੀ ਅਤੇ 24 ਅਕਤੂਬਰ ਤੱਕ ਉਮੀਦਵਾਰ ਆਪਣੀ ਉਮੀਦਵਾਰੀ ਵਾਪਸ ਲੈ ਸਕਣਗੇ। 

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਨੇ ਦੱਸਿਆ ਕਿ 11 ਨਵੰਬਰ 2025 ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 14 ਨਵੰਬਰ 2025 ਨੂੰ ਹੋਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਕੁੱਲ 193742 ਵੋਟਰ ਹਨ ਜਿਨ੍ਹਾਂ ਵਿਚੋਂ 101494 ਮਰਦ, 92240 ਔਰਤਾਂ, 8 ਕਿੰਨਰ, 18 ਸਾਲ ਉਮਰ ਦੇ ਨਵੇਂ ਵੋਟਰ 194 ਅਤੇ ਸਰਵਿਸ ਵੋਟਰਾਂ ਦੀ ਗਿਣਤੀ 1356 ਹੈ। 

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 114 ਪੋਲਿੰਗ ਲੋਕੇਸ਼ਨਾਂ ਉੱਪਰ 222 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿਚੋਂ 4 ਮਾਡਲ ਪੋਲਿੰਗ ਬੂਥ, 3 ਪਿੰਕ ਵੋਮੇਨ ਪੋਲਿੰਗ ਸਟੇਸ਼ਨ ਅਤੇ 1 ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਜ਼ਿਮਨੀ ਚੋਣ ਲਈ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨਰ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦਾ ਐਲਾਨ ਕਰਨ ਤੋਂ ਬਾਅਦ ਪੂਰੇ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਅੱਜ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸੰਭਾਵੀ ਉਮੀਦਵਾਰਾਂ ਦੇ ਨਾਲ ਬੈਂਕਾਂ ਦੇ ਅਧਿਕਾਰੀਆਂ, ਪ੍ਰਿੰਟਿੰਗ ਪ੍ਰੈੱਸਾਂ ਦੇ ਨੁਮਾਇੰਦਿਆਂ ਨੂੰ ਵੀ ਆਦਰਸ਼ ਚੋਣ ਜ਼ਾਬਤੇ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਵੱਖ-ਵੱਖ ਕਮੇਟੀਆਂ ਅਤੇ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਆਪਣੀ ਡਿਊਟੀ ਉੱਪਰ ਤਾਇਨਾਤ ਹੋ ਗਈਆਂ ਹਨ। 

ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਸੂਚਨਾ ਦੇਣ ਜਾਂ ਸ਼ਿਕਾਇਤ ਕਰਨ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਕਾਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਸੀ-ਵਿਜਲ ਐਪ ਉੱਪਰ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਜਦੋਂ ਵੀ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਕੋਈ ਵੀ ਸ਼ਿਕਾਇਤ ਪ੍ਰਾਪਤ ਹੋਵੇਗੀ ਤਾਂ ਉਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇਗੀ। 

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਟੈਟਿਕਸ ਸਰਵੀਲੈਂਸ ਟੀਮਾਂ, ਵੀਡੀਓ ਵੀਊਵਿੰਗ ਟੀਮਾਂ, ਫਲਾਇੰਗ ਸਕੂਐਡ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਇੱਕ ਉਮੀਦਵਾਰ ਵੱਧ ਤੋਂ ਵੱਧ 40 ਲੱਖ ਰੁਪਏ ਖ਼ਰਚ ਕਰ ਸਕਦਾ ਹੈ ਅਤੇ ਉਸ ਵੱਲੋਂ ਕੀਤੇ ਜਾ ਰਹੇ ਚੋਣ ਖ਼ਰਚੇ ਦਾ ਪੂਰਾ ਹਿਸਾਬ ਰੱਖਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਪ੍ਰਿੰਟ, ਇਲੈਕਟ੍ਰੋਨਿਕ, ਵੈੱਬ ਅਤੇ ਸੋਸ਼ਲ ਮੀਡੀਆ ਉੱਪਰ ਇਸ਼ਤਿਹਾਰਬਾਜ਼ੀ ਰਾਹੀਂ ਹੁੰਦੇ ਖ਼ਰਚੇ ਦਾ ਹਿਸਾਬ ਰੱਖਣ ਅਤੇ ਮੁੱਲ ਦੀਆਂ ਖ਼ਬਰਾਂ ਉੱਪਰ ਨਜ਼ਰ ਰੱਖਣ ਲਈ ਜ਼ਿਲ੍ਹਾ ਪੱਧਰ `ਤੇ ਮੀਡੀਆ ਮੋਨੀਟਰਿੰਗ ਅਤੇ ਸਰਟੀਫਿਕੇਸ਼ਨ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲੈਕਟ੍ਰੋਨਿਕ ਮੀਡੀਆ ਵਿੱਚ ਕੋਈ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਇਸ ਕਮੇਟੀ ਤੋਂ ਅਗਾਊਂ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ।

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਮਨੀ ਚੋਣ ਪੂਰੀ ਤਰ੍ਹਾਂ ਅਜ਼ਾਦ ਤੇ ਨਿਰਪੱਖ ਮਾਹੌਲ ਵਿੱਚ ਕਰਵਾਈ ਜਾਵੇਗੀ। ਉਨ੍ਹਾਂ ਮੀਡੀਆ ਦੇ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਦੇ ਹੋਏ ਚੋਣ ਦੇ ਇਸ ਤਿਉਹਾਰ ਨੂੰ ਕਾਮਯਾਬ ਕਰਨ ਲਈ ਆਪਣਾ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦਾ ਹਰ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੇ।

ਇਸੇ ਦੌਰਾਨ ਐੱਸ.ਐੱਸ.ਪੀ. ਤਰਨ ਤਾਰਨ ਸ੍ਰੀਮਤੀ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਜ਼ਿਮਨੀ ਚੋਣ ਨੂੰ ਅਮਨ-ਪੂਰਵ ਢੰਗ ਨਾਲ ਨੇਪਰੇ ਚਾੜਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੂਹ ਅਸਲਾ ਧਾਰਕ ਜ਼ਿਮਨੀ ਚੋਣ ਦੇ ਮੱਦੇਨਜ਼ਰ ਆਪਣੇ ਲਾਇਸੰਸੀ ਹਥਿਆਰ ਤੁਰੰਤ ਆਪਣੇ ਨੇੜੇ ਦੇ ਥਾਣੇ ਜਾਂ ਅਸਲਾ ਡੀਲਰਾਂ ਪਾਸ ਜਮਾਂ ਕਰਵਾ ਦੇਣ।

ਪ੍ਰੈੱਸ ਕਾਨਫਰੰਸ ਦੌਰਾਨ ਐੱਸ.ਡੀ.ਐੱਮ.-ਕਮ-ਆਰ.ਓ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ , ਪੀ.ਸੀ.ਐੱਸ , ਸਹਾਇਕ ਕਮਿਸ਼ਨਰ (ਜਨਲਰ) ਕਰਨਵੀਰ ਸਿੰਘ, ਤਹਿਸੀਲਦਾਰ ਚੋਣਾਂ ਅਰਮਿੰਦਰਪਾਲ ਸਿੰਘ, ਡਾ. ਅਮਨਦੀਪ ਸਿੰਘ ਨੋਡਲ ਅਫ਼ਸਰ ਐਕਸਪੈਂਡੀਚਰ ਸੈੱਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD