Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਭਗਵਾਨ ਸ੍ਰੀ ਵਾਲਮੀਕਿ ਜੀ ਨੇ ਚੰਗੇ ਕਰਮ ਕਰਨ ਦੀ ਦੁਨਿਆਂ ਨੂੰ ਦਿੱਤੀ ਸਿੱਖਿਆ : ਹਰਭਜਨ ਸਿੰਘ ਈ.ਟੀ.ਓ.

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਅਸੀਂ ਜੀਵਨ ਨੂੰ ਬਣਾ ਸਕਦੇ ਹਾਂ ਖੁਸ਼ਹਾਲ-ਕੈਬਨਿਟ ਮੰਤਰੀ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਦਿੱਤੀ ਵਧਾਈ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Jasbir Singh Sandhu, Dalbir Singh Tong, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 07 Oct 2025

Last updated on: Oct 07, 2025, 16:59 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਵਿਅਕਤੀ ਆਪਣੇ ਜੀਵਨ ਨੂੰ ਖੁਸ਼ਹਾਲ ਬਣਾ ਸਕਦਾ ਹੈ। ਉਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਰਮਾਇਣ ਰਾਹੀਂ ਦੁਨੀਆਂ ਨੂੰ ਚੰਗੇ ਕਰਮ ਕਰਨ ਦੀ ਸਿੱਖਿਆ ਦਿੱਤੀ ਸੀ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਨਾਂ ਦੁਆਰਾ ਦਰਸਾਏ ਗਏ ਰਸਤੇ ਤੇ ਚੱਲੀਏ ਤਾਂ ਹੀ ਅਸੀਂ ਸਮਾਜ ਵਿੱਚ ਭਾਈਚਾਰਕ ਸਾਂਝ ਪੈਦਾ ਕਰ ਸਕਦੇ ਹਾਂ।

ਅੱਜ ਪ੍ਰਗਟ ਦਿਵਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਨਤਮਸਤਕ ਹੋਏ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲਿਆ। ਉਨਾਂ ਕਿਹਾ ਕਿ ਅੱਜ ਸਾਡੇ ਸਮਾਜ ਦੀ ਸਭ ਤੋਂ ਵੱਡੀ ਜ਼ਰੂਰਤ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਿੱਖਿਅਤ ਕਰੀਏ। 

ਉਨਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਨੇ ਸਿੱਖਿਆ ਹਾਸਿਲ ਕਰਕੇ ਹੀ ਸਾਨੂੰ ਸੰਵਿਧਾਨ ਦਿੱਤਾ ਹੈ, ਜਿਸ ਤੇ ਚਲਦੇ ਹੋਏ ਅਸੀਂ ਆਪਣਾ ਅਤੇ ਆਪਣੇ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਾਂ। ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆ ਤੱਕ ਲੁਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ। 

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਦਾ ਰਸਤਾ ਦਿਖਾਉਂਦੇ ਹੋਏ ਨਿਰੋਏ ਸਮਾਜ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰਚਨਾਵਾਂ ਅੱਜ ਦੇ ਸਮਾਜ ਨੂੰ ਵੀ ਉਸੇ ਤਰ੍ਹਾਂ ਸੇਧ ਦੇ ਰਹੀਆਂ ਹਨ। 

ਭਗਵਾਨ ਵਾਲਮੀਕਿ ਜੀ ਨੇ ਦੀਨ ਦੁਨੀਆਂ ਨੂੰ ਕਸ਼ਟ ਵਿੱਚੋਂ ਕੱਢਿਆ ਅਤੇ ਚੰਗੇ ਰਸਤੇ ’ਤੇ ਪਾਇਆ। ਸ: ਹਰਭਜਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਗਵਾਨ ਵਾਲਮੀਕਿ ਜੀ ਦਾ ਤਪ ਸਥਾਨ ਪੰਜਾਬ ਵਿੱਚ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ ਤੇ ਅਸੀਂ ਪ੍ਰਣ ਕਰੀਏ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਪਿਆਰ, ਤਿਆਗ ਤੇ ਦੀਨ ਦੁਖੀਆਂ ਦੀ ਸੇਵਾ ਦੇ ਰਸਤੇ ਨੂੰ ਅਪਨਾ ਕੇ ਇਕ ਬਿਹਤਰ ਸਮਾਜ ਦੀ ਸਿਰਜਣਾ ਕਰੀਏ। ਇਸ ਮੌਕੇ ਵੱਖ-ਵੱਖ ਭਜਨ ਮੰਡਲੀਆਂ ਵਲੋਂ ਕੀਰਤਨ ਕੀਤਾ ਗਿਆ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਮੌਕੇ ਭਗਵਾਨ ਵਾਲਮੀਕਿ ਸ਼ਰਾਈਨ ਟਰਸੱਟ ਵਲੋਂ ਕੈਬਨਿਟ ਮੰਤਰੀ  ਸ: ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਸ: ਜਸਬੀਰ ਸਿੰਘ ਸੰਧੂ, ਵਿਧਾਇਕ ਸ: ਦਲਬੀਰ ਸਿੰਘ ਟੌਂਗ, ਵਿਧਾਇਕ ਇੰਦਰਬੀਰ ਸਿੰਘ ਨਿੱਜਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸ: ਕਰਮਜੀਤ ਸਿੰਘ ਰਿੰਟੂ, ਹਲਕਾ ਇੰਚਾਰਜ ਰਾਜਾਸਾਂਸੀ ਮੈਡਮ ਸੋਨੀਆ ਮਾਨ, ਡਾਇਰੈਕਟ ਐਸ.ਸੀ. ਵੈਲਫੇਅਰ ਸ੍ਰੀ ਰਵਿੰਦਰ ਹੰਸ ਨੇ ਵੀ ਆਈਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਸਮੂਹ ਮਹਿਮਾਨਾਂ ਨੂੰ ਵੀ ਮੰਦਰ ਟਰਸੱਟ ਵਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ , ਐਸ.ਡੀ.ਐਮ. ਲੋਪੋਕੇ ਸ੍ਰੀ ਸੰਜੀਵ ਸ਼ਰਮਾ, ਸ੍ਰੀ ਸਤਪਾਲ ਸੋਖੀ, ਡਾ. ਇੰਦਰਪਾਲ ਸਿੰਘ, ਸ: ਮੁਖਵਿੰਦਰ ਸਿੰਘ ਵਿਰਦੀ, ਸ: ਹਸਨਪ੍ਰੀਤ ਸਿੰਘ ਸਿਆਲਕਾ, ਸ੍ਰੀ ਪੱਲਵ ਸ੍ਰੇਸ਼ਠਾ, ਜਨਰਲ ਮੈਨੇਜਰ ਸ੍ਰੀ ਵਾਲਮੀਕਿ ਤੀਰਥ ਸਥਲ ਸ: ਸੁਖਮਨਦੀਪ ਸਿੰਘ , ਸ: ਸਤਿੰਦਰ ਸਿੰਘ, ਕੈਬਨਿਟ ਸ: ਈ.ਟੀ.ਓ. ਦੇ ਮਾਤਾ ਜੀ ਸੁਰਿੰਦਰ ਕੌਰ, ਸ: ਸਤਨਾਮ ਸਿੰਘ ਮਠਾਰੂ ਹਰਪ੍ਰੀਤ ਸਿੰਘ ਬੇਦੀ, ਤਰਸੇਮ ਕਲਿਅਣ, ਯੂਥ ਆਗੂ ਸ: ਰੇਸ਼ਮ ਸ਼ਿਘ ਵੜੈਚ, ਸੁਖਦੀਪ ਸਿੰਘ ਛੀਨਾ, ਡਾ. ਭਗਵੰਤ ਸਿੰਘ, ਗੁਰਸ਼ਰਨ ਸ਼ਿਘ ਨੀਟਾ, ਮੈਡਮ ਰਵਲੀਨ ਕੌਰ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Jasbir Singh Sandhu , Dalbir Singh Tong , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD