Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਜ਼ਿਮਨੀ ਚੋਣ ਵਿਧਾਨ ਸਭਾ ਹਲਕਾ ਤਰਨ ਤਾਰਨ : ਰਾਹੁਲ ਵੱਲੋਂ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ ਨਾਲ ਮੀਟਿੰਗ

ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਚੋਣ ਸਮੱਗਰੀ ਦੀ ਛਪਾਈ ਮੌਕੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ -ਜ਼ਿਲ੍ਹਾ ਚੋਣ ਅਫ਼ਸਰ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 07 Oct 2025

Last updated on: Oct 07, 2025, 17:13 IST

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਤਰਨ ਤਾਰਨ ਸ੍ਰੀਮਤੀ ਰਵਜੋਤ ਕੌਰ ਗਰੇਵਾਲ, ਐੱਸ.ਡੀ.ਐੱਮ.-ਕਮ-ਈ.ਆਰ.ਓ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ (ਜਨਲਰ) ਕਰਨਵੀਰ ਸਿੰਘ, ਤਹਿਸੀਲਦਾਰ ਚੋਣਾਂ ਅਰਮਿੰਦਰਪਾਲ ਸਿੰਘ, ਡਾ. ਅਮਨਦੀਪ ਸਿੰਘ ਨੋਡਲ ਅਫ਼ਸਰ ਐਕਸਪੈਂਡੀਚਰ ਸੈੱਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।  

ਇਸ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੂੰ ਦੇਣੀ ਲਾਜ਼ਮੀ ਹੋਵੇਗੀ। 

ਉਨ੍ਹਾਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈੱਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ, ਪਤਾ, ਗਿਣਤੀ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਮਟੀਰੀਅਲ ਨਹੀਂ ਛਾਪਿਆ ਜਾਵੇਗਾ। 

ਉਨ੍ਹਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਸੈਕਸ਼ਨ 127 (ਏ) ਤਹਿਤ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜਾਵਾਂ ਦਿੱਤੀਆਂ ਜਾ ਸਕਦੀਆਂ ਹਨ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD