ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਾਣੀਪਤ ਸ਼ਹਿਰੀ ਵਿਧਾਨਸਭਾ ਵਾਸੀਆਂ ਨੂੰ ਸੌਗਾਤ ਦਿੰਦੇ ਹੋਏ ਪੁਰਾਣੇ ਉਦਯੋਗਿਕ ਖੇਤਰ ਨੂੰ ਜੀਟੀ ਰੋਡ ਨਾਲ ਜੋੜਨ ਵਾਲੇ 70 ਕਰੋੜ 42 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਰੇਲਵੇ ਓਵਰ ਬ੍ਰਿਜ ਅਤੇ 18 ਕਰੋੜ 95 ਲੱਖ ਤੋਂ ਬਨਣ ਵਾਲੇ ਫਾਇਰ ਸਟੇਸ਼ਨ ਕੇਂਦਰ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ, ਉਨ੍ਹਾਂ ਨੇ ਭਗਵਦ ਗੀਤਾ ਚੌਕ ਲਈ 50 ਲੱਖ ਰੁਪਏ ਅਤੇ ਪਾਲਿਕਾ ਬਾਜ਼ਾਰ ਮੁੜ ਨਿਰਮਾਣ ਲਈ 40 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ।
ਨਾਲ ਹੀ, ਉਨ੍ਹਾਂ ਨੇ ਪਾਣੀਪਤ ਵਿੱਚ ਅਪਰਾਧਾਂ ਦੀ ਰੋਕਥਾਮ ਲਈ ਸੀਸੀਟੀਵੀ ਕੈਮਰੇ ਲਗਾਉਣ ਦਾ ਵੀ ਐਲਾਨ ਕੀਤਾ।ਮੁੱਖ ਮੰਤਰੀ ਅੱਜ ਪਾਣੀਪਤ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਮੌਜੂਦ ਜਨਤਾ ਨੂੰ ਸੰਬੋਧਿਤ ਕਰ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਭਾਜਪਾ ਦੇ ਜਿਲ੍ਹਾ ਦਫਤਰ ਸ਼ਿਆਮ ਕਮਲ ਦਾ ਵੀ ਉਦਘਾਟਨ ਕੀਤਾ।ਸ੍ਰੀ ਨਾਇਬ ਸਿੰਘ ਸੈਣੀ ਨੇ ਪਾਣੀਪਤ ਸ਼ਹਿਰੀ ਵਿਧਾਇਕ ਸ੍ਰੀ ਪ੍ਰਮੋਦ ਵਿਜ ਵੱਲੋਂ ਰੱਖੀ ਗਈ ਵੱਖ-ਵੱਖ ਮੰਗਾਂ 'ਤੇ ਬੋਲਦੇ ਹੋਏ ਪਾਣੀਪਤ ਵਿੱਚ ਭੂਮੀ ਉਪਲਬਧਤਾ ਹੋਣ 'ਤੇ ਆਟੋ ਮਾਰਕਿਟ ਬਨਾਉਣ, ਨਾਇਟ ਸ਼ੈਲਟਰ ਦਾ ਨਿਰਮਾਣ, ਨਗਰ ਨਿਗਮ ਦੇ ਕਰਮਚਾਰੀਆਂ ਦੇ ਰਹਿਣ ਦੀ ਥਾਂ ਅਤੇ ਪਾਣੀਪਤ ਵਿੱਚ ਸਲਾਟਰ ਹਾਊਸ ਆਦਿ ਦੇ ਨਿਰਮਾਣ ਕਰਵਾਉਣ ਦਾ ਐਲਾਨ ਕੀਤਾ।
ਉਨ੍ਹਾਂ ਨੇ ਕਿਹਾ ਕਿ ਅੱਜ ਪੰਡਿਤ ਦੀਨਦਿਆਲ ਉਪਾਧਿਆਏ ਦੀ ਜੈਯੰਤੀ ਹੈ। ਉਨ੍ਹਾਂ ਨੇ ਦੀਨਦਿਆਲ ਉਪਾਧਿਆਏ ਨੁੰ ਨਮਨ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਸਮਰਪਿਤ ਜੀਵਨ ਤੋਂ ਪੇ੍ਰਰਣਾ ਲੈਣੀ ਚਾਹੀਦੀ ਹੈ। ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜ ਦੇ ਆਖੀਰੀ ਵਿਅਕਤੀ ਅਤੇ ਅੰਤੋਂਦੇਯ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ। ਪੰਡਿਤ ਦੀਨਦਿਆਲ ਉਪਾਧਿਆਏ ਨੇ ਕਿਹਾ ਸੀ ਕਿ ਰਾਜਨੀਤੀ ਸਿਰਫ ਸੱਤਾ ਦਾ ਸਾਧਨ ਨਈਂ ਸੋਗ ਸਮਾਜ ਸੇਵਾ ਦਾ ਮਾਧਿਅਮ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹਰਿਆਣਾ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਸਾਰੀ ਫਸਲਾਂ ਐਮਐਸਪੀ 'ਤੇ ਖਰੀਦੀਆਂ ਜਾ ਰਹੀਆਂ ਹਨ।
ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕੇਂਦਰੀ ਊਰਜਾ, ਆਵਾਸਨ ਅਤੇ ਸ਼ਹਿਰੀ ਕਾਰਜ ਮੰਤਰੀ ਸ੍ਰੀ ਮਨੌਹਰ ਲਾਲ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਦੇ ਕਾਰਜਕਰਤਾਵਾਂ ਲਈ ਪਖਵਾੜਾ ਦਫਤਰ ਬਣਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ 11 ਸਾਲਾਂ ਤੋਂ ਦੇਸ਼ ਵਿੱਚ ਵੱਖ-ਵੱਖ ਪਖਵਾੜਾ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਇਸ ਸਾਲ ਵੀ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਜਨਮ ਦਿਨ ਤੋਂ ਲੈ ਕੇ 2 ਅਕਤੂਬਰ ਤੱਕ ਵਿਸ਼ੇਸ਼ ਪਖਵਾੜਾ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਵਿੱਚ ਹਰਿਆਣਾ ਸੂਬੇ ਦੀ ਆਰਥਕ ਸਥਿਤੀ ਬਹੁਤ ਬਿਹਤਰ ਹੈ।
ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਇਹ ਭਾਜਪਾ ਦਾ ਜਿਲ੍ਹਾ ਦਫਤਰ ਸ਼ਿਆਮ ਕਮਲ ਉਨ੍ਹਾਂ ਦੀ ਗ੍ਰਾਮੀਣ ਵਿਧਾਨਸਭਾ ਵਿੱਚ ਖੁੱਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦਫਤਰ ਆਮ ਕਾਰਜਕਰਤਾਵਾਂ ਲਈ ਬਹੁਤ ਵੱਡੀ ਦੇਣ ਹੈ ਜੋ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ।ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਮੋਹਨਾਲਾਲ ਬਡੋਲੀ ਨੇ ਕਿਹਾ ਕਿ ਅੱਜ ਸੂਬੇ ਵਿੱਚ ਵਿਕਾਸ ਲਈ ਪੈਸੇ ਦੀ ਕਮੀ ਨਹੀਂ ਹੈ ਅਤੇ ਨੋਨ ਸਟਾਪ ਤਿੰਨ ਗੁਣਾ ਤੇਜੀ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ।
ਸਰਕਾਰ ਦੀ ਗਰੀਬੀ ਉਨਮੂਲਨ ਦੀ ਯੋਜਨਾ ਤਹਿਤ ਅੰਤੋਂਦੇਯ ਦੀ ਭਾਵਨਾ ਨਾਲ ਕੰਮ ਕੀਤਾ ਜਾ ਰਿਹਾ ਹੈ। ਸਾਰੀ ਸਿਹਤ ਕੇਂਦਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਜੋ ਵਾਅਦੇ ਰੁਜਗਾਰ, ਵਿਕਾਸ ਆਦਿ ਲਈ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਜੀਐਸਟੀ ਵਿੱਚ ਬਹੁਤ ਵੱਡਾ ਬਦਲਾਅ ਕਰ ਆਮਜਨਤਾ ਨੂੰ ਭਾਰੀ ਰਾਹਤ ਦਿੱਤੀ ਹੈ। ਪ੍ਰੋਗਰਾਮ ਵਿੱਚ ਪਾਣੀਪਤ ਸ਼ਹਿਰੀ ਵਿਧਾਇਕ ਸ੍ਰੀ ਪ੍ਰਮੋਦ ਵਿਜ ਸਮੇਤ ਹੋਰ ਮਾਣਯੋਗ ਮਹਿਮਾਨ ਮੌਜੂਦ ਰਹੇ।