Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਨੇ ਪੰਚਕੂਲਾ ਵਿੱਚ ਵਿਸ਼ੇਸ਼ ਸ਼੍ਰਮਦਾਨ ਮੁਹਿੰਮ ਇੱਕ ਦਿਨ, ਇੱਕ ਘੰਟਾ, ਇੱਕ ਸਾਥੇ ਤਹਿਤ ਕੀਤਾ ਸ਼੍ਰਮਦਾਨ

ਲੋਕਾਂ ਤੋਂ ਸਵੇਛਾ ਨੂੰ ਆਪਣੇ ਰੋਜਾਨਾ ਜੀਵਨ ਵਿੱਚ ਅਪਨਾਉਣ ਦੀ ਕੀਤੀ ਅਪੀਲ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Gian Chand Gupta, Panchkula

Web Admin

Web Admin

5 Dariya News

ਪੰਚਕੂਲਾ , 25 Sep 2025

Last updated on: Oct 07, 2025, 18:24 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਗਰ ਨਿਗਮਾਂ ਵਿੱਚ ਸਵੱਛਤਾ ਦੇ ਪ੍ਰਤੀ ਮੁਕਾਬਲੇ ਦੀ ਭਾਵਨਾ ਜਾਗ੍ਰਿਤ ਕਰਨ ਦੇ ਉਦੇਸ਼ ਨਾਲ ਸਵੱਛਤਾ ਰੈਂਕਿੰਗ ਸ਼ੁਰੂ ਕੀਤੀ ਜਾਵੇਗੀ। ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਨਿਗਮਾਂ ਨੂੰ ਪ੍ਰੋਤਸਾਹਿਤ ਕੀਤਾ ਜਾਵੇਗਾ ਅਤੇ ਨਾਲ ਹੀ ਇਸ ਮੁਹਿੰਮ ਵਿੱਚ ਲੱਗੇ ਸਵੱਛਤਾ ਮਿੱਤਰਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਮੁੱਖ ਮੰਤਰੀ ਅੱਜ ਪੰਚਕੂਲਾ ਵਿੱਚ ਸ਼ਹੀਦ ਸਮਾਰਕ ਸੈਕਟਰ-2 ਵਿੱਚ ਵਿਸ਼ੇਸ਼ ਸ਼੍ਰਮਦਾਨ ਮੁਹਿੰਮ ਇੱਕ ਦਿਨ, ਇੱਕ ਘੰਟਾ, ਇੱਕਠੇ ਦੇ ਉਦਘਾਟਨ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋ ਸੰਬੋਧਿਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਹੀਦ ਮੇ੧ਰ ਸੰਦੀਪ ਸਾਂਖਲਾ ਦੀ ਪ੍ਰਤਿਮਾ 'ਤੇ ਪੁਸ਼ਪ ਚੱਕਰ ਅਰਪਿਤ ਕਰ ਉਨ੍ਹਾਂ ਨੁੰ ਸ਼ਰਧਾਂਜਲੀ ਦਿੱਤੀ ਅਤੇ ਦੋ ਹੋਰ ਸ਼ਹੀਦ ਦੀ ਮਾਤਾ ਸ੍ਰੀਮਤੀ ਮੰਜੂ ਕੰਵਰ ਦਾ ਆਸ਼ੀਰਵਾਦ ਲਿਆ।

ਮੁੱਖ ਮੰਤਰੀ ਨੇ ਵਿਸ਼ੇਸ਼ ਸ਼੍ਰਮਦਾਨ ਮੁਹਿੰਮ ਤਹਿਤ ਸ਼੍ਰਮਦਾਨ ਕੀਤਾ ਅਤੇ ਸਾਰੀ ਸਮਾਜਸੇਵੀ ਅਦਾਰਿਆਂ, ਨੌਜੁਆਨਾਂ, ਮਾਤਾਵਾਂ, ਭੈਣਾਂ, ਅਤੇ ਆਮ ਨਾਗਰਿਕਾਂ ਤੋਂ ਇਸ ਸਵੱਛਤਾ ਮੁਹਿੰਮ ਵਿੱਚ ਆਪਣਾ ਭਰਪੂਰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਵੱਛਤਾ ਲਈ ਇੱਕ ਘੰਟੇ ਦਾ ਸ਼੍ਰਮਦਾਨ ਅੱਜ ਪੂਰੇ ਦੇਸ਼ ਵਿੱਚ ਕੀਤਾ ਜਾ ਰਿਹਾ ਹੈ। ਇਸ ਨੂੰ ਇੱਕ ਦਿਨ ਦੀ ਮੁਹਿੰਮ ਸਿਰਫ ਨਾ ਸਮਝਣ ਸਗੋ ਰੋਜਾਨਾ ਸਫਾਈ ਬਣਾਏ ਰੱਖਣ, ਤਾਂਹੀ ਸਾਡਾ ਆਲੇ ਦੁਆਲੇ, ਪਿੰਡ-ਸ਼ਹਿਰ ਤੇ ਸੂਬਾ ਸਵੱਛ ਹੋ ਪਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਚਕੂਲਾ ਵੀ ਸਵੱਛਤਾ ਰੈਂਕਿੰਗ ਵਿੱਚ ਅਵੱਲ ਆਵੇ ਇਸ ਦੇ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨਾ ਹੋਵੇਗਾ। ਉਨ੍ਹਾਂ ਨੇ ਕਿਹਾ  ਕਿ ਸੈਕਟਰ-23 ਦੇ ਡੰਪਿੰਗ ਗਰਾਊਂਡ ਵਿੱਚ ਪਏ ਲਗਭਗ ਡੇਢ ਲੱਖ ਟਨ ਕੂੜੇ ਨੂੰ ਚੁੱਕਵਾ ਕੇ ਉਸ ਦਾ ਸਹੀ ਢੰਗ ਨਾਲ ਨਿਸਤਾਰਣ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਹੋਰ ਸਵੱਛ ਤੇ ਸੁੰਦਰ ਬਣੇ। ਊਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪੌਧੇ ਲਗਾਉਣ ਅਤੇ ਉਨ੍ਹਾਂ ਦਾ ਸਰੰਖਣ ਵੀ ਕਰਨ। ਸਰਕਾਰ ਵੱਲੋਂ 2014 ਤੋਂ ਹੁਣ ਤੱਕ ਸੂਬੇ ਵਿੱਚ 18 ਕਰੋੜ ਪੌਧੇ ਲਗਾਏ ਗਏ ਹਨ। 

ਇਸ ਸਾਲ ਵੀ 2 ਕਰੋੜ 10 ਲੱਖ ਪੌਧੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੇੜ ਲਗਾਉਣ ਨਾਲ ਜਿੱਥੇ ਪ੍ਰਦੂਸ਼ਣ ਘੱਟ ਹੁੰਦਾ ਹੈ ਉੱਥੇ ਹਰਿਆਣਲੀ ਹੋਣ ਨਾਲ ਸਵੱਛਤਾ ਅਤੇ ਸੁੰਦਰਤਾ ਵੀ ਵੱਧਦੀ ਹੈ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਾਲ 2014 ਵਿੱਚ ਸਵੱਛ ਭਾਰਤ ਮਿਸ਼ਨ ਦੀ ਸ਼ੁਰੂਆਤ ਕੀਤੀ ਸੀ। ਹਰਿਆਣਵਾਸੀਆਂ ਨੇ ਵੀ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੇ ਗਏ ਇਸ ਮੁਹਿੰਮ 'ਤੇ ਪੂਰਾ ਧਿਆਨ ਦਿੱਤਾ ਹੈ। ਇਸੀ ਦਾ ਨਤੀਜਾ ਹੈ ਕਿ ਅੱਜ ਹਰਿਆਣਾ ਖੁੱਲੇ ਵਿੱਚ ਸ਼ੋਚ ਮੁਕਤ ਹੈ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਨੇ ਸਵੱਛਤਾ ਦੀ ਦਿਸ਼ਾ ਵਿੱਚ ਕਈ ਮੀਲ ਦੇ ਪੱਥਰ ਸਥਾਪਿਤ ਕੀਤੇ ਹਨ। ਸਵੱਛ ਭਾਰਤ ਮਿਸ਼ਨ ਤਹਿਤ ਆਯੋਜਿਤ ਸਵੱਛਤਾ ਸਰਵੇਖਣ -2024-25 ਵਿੱਚ ਹਰਿਆਣਾ ਸੂਬੇ ਦੇ ਦੋ ਸ਼ਹਿਰਾਂ ਨੂੰ ਕੌਮੀ ਪੱਧਰ 'ਤੇ ਸਨਮਾਨਿਤ ਕੀਤਾ ਗਿਆ ਹੈ। ਪਿਛਲੇ 17 ੧ੁਲਾਈ ਨੁੰ ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ਵਿੱਚ ਆਯੋਜਿਤ ਸ਼ਾਨਦਾਰ ਸਮਾਰੋਹ ਵਿੱਚ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੇ ਜਿੱਥੇ ਕਰਨਾਲ ਨੂੰ ਸਵੱਛ ਸ਼ਹਿਰ ਪੁਰਸਕਾਰ ਪ੍ਰਦਾਨ ਕੀਤਾ, ਤਾਂ ਉੱਥੇ ਸੋਨੀਪਤ ਨੂੰ ਸਵੱਛਤਾ ਦਾ ਮਿਨਿਸਟਰਿਅਲ ਸਟਾਰ ਅਵਾਰਡ ਦਿੰਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2018 ਤੋਂ ਹੀ ਹਰਿਆਣਾ ਖੁੱਲੇ ਵਿੱਚ ਸ਼ੋਚ ਮੁਕਤ ਹੈ। ਸੂਬੇ ਦੇ 14 ਸ਼ਹਿਰੀ ਨਿਗਮ ਜੀਡੀਐਫ ++ ਲਤ। 99 ਸ਼ਹਿਰੀ ਨਿਗਮਾਂ ਨੂੰ ਓਡੀਐਫ + ਅਤੇ 34 ਸ਼ਹਿਰੀ ਨਿਗਮਾਂ ਨੂੰ ਓਡੀਐਫ ਵਜੋ ਪ੍ਰਮਾਣਿਤ ਕੀਤਾ ਗਿਆ ਹੈ। ਹਰਿਆਣਾ ਸੂਬੇ ਦੇ ਪਿੰਡਾਂ ਵਿੱਚ 7 ਲੱਖ 30 ਹਜਾਰ ਪਬਲਿਕ ਪਖਾਨਿਆਂ ਦਾ ਨਿਰਮਾਣ ਵੀ ਕਰਵਾਇਆ ਹੈ। ਸੂਬੇ ਦੇ ਸ਼ਹਿਰਾਂ ਵਿੱਚ 66,662 ਘਰਾਂ ਵਿੱਚ ਅਤੇ 2,334 ਕਮਿਊਨਿਟੀ ਤੇ ਲਗਭਗ 7 ਹਜਾਰ ਪਬਲਿਕ ਪਖਾਨਿਆਂ ਦਾ ਨਿਰਮਾਣ ਕੀਤਾ ਗਿਆ।

ਇਸ ਮੌਕੇ 'ਤੇ ਸੰਬੋਧਿਤ ਕਰਦੇ ਹੋਏ ਸ਼ਹਿਰੀ ਸਥਾਨਕ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਵਿਕਾਸ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸਰਕਾਰ ਨੇ ਸ਼ਹਿਰਾਂ ਦੀ ਸਵੱਛਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਅਗਲੇ 6 ਮਹੀਨਿਆਂ ਵਿੱਚ ਸੂਬੇ ਦੇ ਸਾਰੇ ਸ਼ਹਿਰਾਂ ਨੂੰ ਸਾਫ-ਸੁਥਰਾ ਸ਼ਹਿਰ ਬਣਾਇਆ ਜਾਵੇਗਾ। ਇਸ ਦੇ ਲਈ ਵਿਭਾਗ ਵੱਲੋਂ ਕੂੜਾ ਇਕੱਠਾ ਕਰਨ ਅਤੇ ਨਿਸਤਾਰਣ ਦੇ ਕੰਮ ਨੂੰ ਇੱਕ ਮਿਸ਼ਨ ਮੋਡ ਵਿੱਚ ਕੀਤਾ ਜਾ ਰਿਹਾ ਹੈ।

ਇਸ ਮੌਕੇ 'ਤੇ ਮੇਅਰ ਸ੍ਰੀ ਕੁਲਭੂਸ਼ਣ ਗੋਇਲ, ਵਿਧਾਨਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ, ਸ਼ਿਵਾਲਿਕ ਵਿਕਾਸ ਬੋਰਡ ਦੇ ਵਾਇਸ ਚੇਅਰਮੈਨ ਓਮਪ੍ਰਕਾਸ਼ ਦੇਵੀਨਗਰ, ਸ਼ਹਿਰੀ ਸਥਾਨਕ  ਨਿਗਮ ਵਿਭਾਗ ਦੇ ਮਹਾਨਿਦੇਸ਼ਕ ਪੰਕਜ, ਡਿਪਟੀ ਕਮਿਸ਼ਨਰ ਸ੍ਰੀ ਸਤਪਾਲ ਸ਼ਰਮਾ, ਨਗਰ ਨਿਗਮ ਪੰਚਕੂਲਾ ਦੇ ਕਮਿਸ਼ਨਰ ਆਰ ਕੇ ਸਿੰਘ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Gian Chand Gupta , Panchkula

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD