Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਯੁਵਾ ਸਨਮਾਨ ਸਮਾਰੋਹ ਵਿੱਚ ਕੇਂਦਰੀ ਮੰਤਰੀ ਮਨੋਹਰ ਲਾਲ ਨੇ 2016 ਮੇਧਾਵੀ ਵਿਦਿਆਰਥੀਆਂ ਨੂੰ ਦਿੱਤੇ ਪੁਰਸਕਾਰ

ਹਰਿਆਣਾ ਵਿੱਚ ਭਾਜਪਾ ਸਰਕਾਰ ਨੇ ਸਰਕਾਰੀ ਨੋਕਰੀਆਂ ਵਿੱਚ ਪਰਚੀ-ਖਰਚੀ ਨੂੰ ਖਤਮ ਕਰ ਨੌਜੁਆਨਾਂ ਨੂੰ ਯੋਗਤਾ ਦੇ ਆਧਾਰ 'ਤੇ ਦਿੱਤੀ ਜਾ ਰਹੀ ਹੈ ਸਰਕਾਰੀ ਨੋਕਰੀਆਂ - ਕੇਂਦਰੀ ਮੰਤਰੀ ਮਨੋਹਰ ਲਾਲ

Manohar Lal Khattar, Bharatiya Janata Party, BJP, BJP Haryana, Sonipat

Web Admin

Web Admin

5 Dariya News

ਸੋਨੀਪਤ , 27 Sep 2025

Last updated on: Oct 08, 2025, 11:50 IST

ਸਿਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕਰਨ ਲਈ ਅੱਜ ਸੋਨੀਪਤ ਦੇ ਗਨੌਰ ਵਿੱਚ ਬੀਐਸਟੀ ਗਰਾਉਂਡ ਵਿੱਚ ਯੁਵਾ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬਤੌਰ ਮੁੱਖ ਮਹਿਮਾਨ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਊਰਜਾ ਅਤੇ ਆਵਾਸ ਅਤੇ ਸ਼ਹਿਰੀ ਕਾਰਜ ਮੰਤਰੀ ਮਨੋਹਰ ਲਾਲ ਨੇ 216 ਮੇਧਾਵੀ ਵਿਦਿਆਰਥੀਆਂ ਨੂੰ ਸਕੂਟੀ, ਟੈਬਲੇਟ ਅਤੇ ਸਾਈਕਲ ਦੇ ਕੇ ਪੁਰਸਕ੍ਰਿਤ ਕੀਤਾ। ਇਹ ਸਨਮਾਨ ਦੱਸਵੀ ਅਤੇ ਬਾਹਰਵੀਂ ਬੋਰਡ ਪ੍ਰੀਖਿਆ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤਾ ਗਿਆ। ਪ੍ਰੋਗਰਾਮ ਦੀ ਅਗਵਾਈ ਅਗਨੌਰ ਦੇ ਵਿਧਾਇਕ ਦੇਵੇਂਦਰ ਕਾਦਿਆਨ ਨੇ ਕੀਤੀ।

 ਇਸ ਮੌਕੇ 'ਤੇ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਯੋਗਤਾ ਦੇ ਆਧਾਰ 'ਤੇ ਬਿਨਾ ਪਰਚੀ-ਬਿਨਾਂ ਖਰਚੀ ਦੇ ਨੋਕਰੀ ਦੇਣ ਦਾ ਕੰਮ ਕੀਤਾ ਹੈ। ਇਸ ਦਾ ਨਤੀਜਾ ਹੈ ਕਿ ਅੱਜ ਯੁਵਾ ਸਿਰਫ ਆਪਣੀ ਪੜਾਈ ਦੇ ਬਲਬੂਤੇ ਨੌਕਰੀ ਪਾ ਰਹੇ ਹਨ ਅਤੇ ਉਨ੍ਹਾਂ ਨੂੰ ਮਾਤਾ-ਪਿਤਾ ਦੀ ਜਮੀਨ ਜਾਂ ਜੇਵਰਾਤ ਵੇਚਣ ਦੀ ਜਰੂਰਤ ਨਹੀਂ ਪੈ ਰਹੀ। ਉਨ੍ਹਾਂ ਨੇ ਕਿਹਾ ਕਿ ਗਨੌਰ ਵਿੱਚ ਕੌਮਾਂਤਰੀ ਮੰਡੀ ਨੂੰ ਸਫਲ ਬਨਾਉਣ ਲਈ ਨੈਸ਼ਨਲ ਹਾਈਵੇ ਗੋਹਾਨਾ ਤੋਂ ਗਨੌਰ ਅਤੇ ਗਨੌਰ ਤੋਂ ਬਡੌਤ ਨਿਰਮਾਣ ਨੂੰ ਲੈ ਕੇ ਚਰਚਾ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ ਰੈਪਿਡ ਟ੍ਰੇਨ ਦਿੱਲੀ ਤੋਂ ਸੋਨੀਪਤ, ਗਨੌਰ ਹੁੰਦੇ ਹੋਏ ਕਰਨਾਲ ਤੱਕ ਜਾਵੇਗੀ, ਜਿਸ ਨਾਲ ਇਸ ਖੇਤਰ ਦੇ ਵਿਕਾਸ ਨੂੰ ਹੋਰ ਵੱਧ ਤੇਜੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਸੋਨੀਪਤ ਤੋਂ ਕਰਨਾਲ ਤੱਕ ਸੜਕ ਦੇ ਦੋਨੋਂ ਪਾਸੇ ਇੰਡਸਟਰੀ ਲਗਾਈ ਜਾ ਰਹੀ ਹੈ, ਜਿਸ ਨਾਲ ਨੌਜੁਆਨਾਂ ਦੇ ਲਈ ਰੁਜ਼ਗਾਰ ਦੇ ਮੌਕੇ ਖੁੱਲਣਗੇ। ਉਨ੍ਹਾਂ ਨੇ ਕਿਹਾ ਕਿ ਰਾਈ ਏਜੂਕੇਸ਼ਨ ਸਿਟੀ ਵਿੱਚ ਦੱਸ ਏਕੜ ਵਿੱਚ ਆਈਆਈਟੀ ਬਣਵਾਈ ਗਈ ਹੈ ਅਤੇ ਬੜੀ ਵਿੱਚ ਰੇਲ ਫੈਕਟਰੀ ਦਾ ਨਿਰਮਾਣ ਹੋਇਆ ਹੈ। ਜਲਦੀ ਹੀ ਜਮੀਨ ਮਿਲਦੇ ਹੀ ਆਈਐਮਟੀ ਬਨਾਉਣ ਦਾ ਕੰਮ ਵੀ ਸ਼ੁਰੂ ਹੋਵੇਗਾ।

 

Tags: Manohar Lal Khattar , Bharatiya Janata Party , BJP , BJP Haryana , Sonipat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD