Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਸ਼ਿਵਰਾਜ ਸਿੰਘ ਚੌਹਾਨ ਅਤੇ ਭੂਪੇਂਦਰ ਯਾਦਵ ਦੀ ਨਵੀਂ ਦਿੱਲੀ ਵਿੱਚ ਹੋਈ ਸਾਂਝੀ ਬੈਠਕ

ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਅਤੇ ਦਿੱਲੀ ਦੇ ਵਾਤਾਵਰਣ ਮੰਤਰੀ ਹੋਏ ਵਰਚੁਅਲ ਤੌਰ ‘ਤੇ ਸ਼ਾਮਲ

Shivraj Singh Chouhan, Shivraj Chauhan, BJP, Bharatiya Janata Party, Bhupender Yadav

Web Admin

Web Admin

5 Dariya News

ਨਵੀਂ ਦਿੱਲੀ , 07 Oct 2025

Last updated on: Oct 08, 2025, 15:20 IST

ਪਰਾਲੀ ਪ੍ਰਬੰਧਨ ਨੂੰ ਲੈ ਕੇ ਅੱਜ ਨਵੀਂ ਦਿੱਲੀ, ਕ੍ਰਿਸ਼ੀ ਭਵਨ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੀ ਸਾਂਝੇ ਤੌਰ ‘ਤੇ ਮਹੱਤਵਪੂਰਨ ਮੀਟਿੰਗ ਹੋਈ। 

ਇਸ ਮੀਟਿੰਗ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ, ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ, ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ਼੍ਰੀ ਸੂਰਯ ਪ੍ਰਤਾਪ ਸ਼ਾਹੀ ਅਤੇ ਦਿੱਲੀ ਦੇ ਵਾਤਾਵਰਣ ਮੰਤਰੀ ਸ਼੍ਰੀ ਮਨਜਿੰਦਰ ਸਿੰਘ ਸਿਰਸਾ ਨੇ ਵਰਚੁਅਲੀ ਤੌਰ ‘ਤੇ ਹਿੱਸਾ ਲਿਆ। 

ਮੀਟਿੰਗ ਵਿੱਚ ਪਰਾਲੀ ਸਾੜਨ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਗਰਮ ਕਦਮ ਚੁੱਕਣ ਅਤੇ ਝੋਨੇ ਦੀ ਪਰਾਲੀ ਦੀ ਬਿਹਤਰ ਵਰਤੋਂ ਲਈ ਕਿਸਾਨਾਂ ਵਿਚਕਾਰ ਜਾਗਰੂਕਤਾ, ਵਿੱਤੀ ਸਹਾਇਤਾ, ਪ੍ਰਭਾਵਸ਼ਾਲੀ ਨਿਗਰਾਨੀ, ਫਸਲ ਪ੍ਰਬੰਧਨ ਅਤੇ ਵਿਭਿੰਨਤਾ ਨੂੰ ਲੈ ਕੇ ਵਿਆਪਕ ਚਰਚਾ ਹੋਈ।

ਮੀਟਿੰਗ ਵਿੱਚ ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਵਿੱਤੀ ਸਹਾਇਤਾ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸਾਹਿਤ ਕੀਤਾ ਜਾ ਰਿਹਾ ਹੈ, ਜਿਸ ਦਾ ਵਿਆਪਕ ਅਸਰ ਹੋਇਆ ਹੈ। ਇਸ ਨਾਲ ਕਿਸਾਨ ਪਰਾਲੀ ਪ੍ਰਬੰਧਨ ਲਈ ਵਿਕਲਪਿਕ ਉਪਾਵਾਂ ਵੱਲ ਕਦਮ ਵਧਾ ਰਹੇ ਹਨ।

ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਨੂੰ ਆਪਣੇ-ਆਪਣੇ ਰਾਜਾਂ ਵਿੱਚ ਪਰਾਲੀ ਪ੍ਰਬੰਧਨ ਦੀ ਸਥਿਤੀ ਨਾਲ ਜਾਣੂ ਕਰਵਾਇਆ ਨਾਲ ਹੀ ਦੱਸਿਆ ਕਿ ਪੂਰੀ ਸਰਗਰਮੀ ਅਤੇ ਚੌਕਸੀ ਨਾਲ ਪਰਾਲੀ ਪ੍ਰਬੰਧਨ ਦੀਆਂ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। 

ਉਨ੍ਹਾਂ ਨੇ ਦੱਸਿਆ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਪੂਰਾ ਵਿਭਾਗ ਗੰਭੀਰਤਾ ਨਾਲ ਕੰਮ ਕਰਨ ਵਿੱਚ ਜੁਟਿਆ ਹੈ। ਮੀਟਿੰਗ ਵਿੱਚ ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਵਿੱਤੀ ਸਹਾਇਤਾ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਜਿਸ ਦਾ ਵਿਆਪਕ ਅਸਰ ਹੋਇਆ ਹੈ। 

ਇਸ ਨਾਲ ਕਿਸਾਨ ਪਰਾਲੀ ਪ੍ਰਬੰਧਨ ਲਈ ਵਿਕਲਪਿਕ ਉਪਾਵਾਂ ਵੱਲ ਕਦਮ ਵਧਾ ਰਹੇ ਹਨ। ਰਾਜਾਂ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਰਾਜਾਂ ਵਿੱਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਵਧੀਆ ਕੰਮ ਹੋ ਰਿਹਾ ਹੈ, ਪਰ ਨਿਰੰਤਰ ਯਤਨ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਦਰਮਿਆਨ ਜਨ ਜਾਗਰੂਕਤਾ ਬਹੁਤ ਜ਼ਰੂਰੀ ਹੈ। 

ਇਸ ਲਈ ਪੰਚਾਇਤ ਅਤੇ ਗ੍ਰਾਮੀਣ ਪੱਧਰ ‘ਤੇ ਜਨ ਪ੍ਰਤੀਨਿਧੀਆਂ ਅਤੇ ਨੋਡਲ ਅਧਿਕਾਰੀਆਂ ਦੀ ਵੀ ਸ਼ਮੂਲੀਅਤ ਜੇਕਰ ਯਕੀਨੀ ਕੀਤੀ ਜਾਵੇ ਤਾਂ ਹੋਰ ਵੀ ਬਿਹਤਰ ਨਤੀਜੇ ਪ੍ਰਾਪਤ ਹੋ ਸਕਦੇ ਹਨ। ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੀਟਿੰਗ ਵਿੱਚ ਫਸਲ ਪ੍ਰਬੰਧਨ, ਸਿੱਧੀ ਬਿਜਾਈ, ਵਿਭਿੰਨਤਾ, ਰਾਜਾਂ ਦੁਆਰਾ ਕਾਰਜ ਯੋਜਨਾ ਧਨਰਾਸ਼ੀ ਦੀ ਉਚਿਤ ਵਰਤੋਂ, ਪ੍ਰਭਾਵਸ਼ਾਲੀ ਨਿਗਰਾਨੀ ਨਾਲ ਹੀ ਨਾਲ ਟੀਚਾਬੱਧ ਤੌਰ ‘ਤੇ ਵਿਵਹਾਰਕ ਯੋਜਨਾਵਾਂ ਦੇ ਨਿਰਮਾਣ ਨੂੰ ਲੈ ਕੇ ਚਰਚਾ ਵੀ ਕੀਤੀ। 

ਕੇਂਦਰੀ ਮੰਤਰੀ ਨੇ ਕਿਹਾ ਕਿ ਵੱਖ-ਵੱਖ ਉਪਾਵਾਂ ਨੂੰ ਅਪਣਾਉਂਦੇ ਹੋਏ ਠੋਸ ਰੂਪ ਵਿੱਚ ਮਿਲ ਕੇ ਕੰਮ ਕਰਨ ਨਾਲ ਨਿਸ਼ਚਿਤ ਤੌਰ ‘ਤੇ ਲਾਭਦਾਇਕ ਨਤੀਜੇ ਹਾਸਲ ਹੋਣਗੇ। ਸ਼੍ਰੀ ਚੌਹਾਨ  ਨੇ ਖੇਤੀਬਾੜੀ ਮੰਤਰੀਆਂ ਨੂੰ ਤਾਕੀਦ ਕੀਤੀ ਕਿ ਆਪਣੇ ਰਾਜਾਂ ਵਿੱਚ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ। 

ਉਨ੍ਹਾਂ ਨੇ ਖੇਤ ਵਿੱਚ ਸਿੱਧੀ ਬਿਜਾਈ ਦੀ ਗੱਲ਼ ਕਹੀ ਹੈ ਜਿਸ ਦੇ ਨਤੀਜੇ ਵਜੋਂ ਪਰਾਲੀ ਦਾ ਉਚਿਤ ਪ੍ਰਬੰਧਨ ਅਤੇ ਵਰਤੋਂ ਹੋ ਸਕੇਗੀ। ਸ਼੍ਰੀ ਚੌਹਾਨ ਨੇ ਕਿਹਾ ਕਿ ਮੈਂ 12 ਅਕਤੂਬਰ ਨੂੰ ਆਪਣੇ ਹੀ ਖੇਤ ਤੋਂ ਇਸ ਦੀ ਸ਼ੁਰੂਆਤ ਕਰਾਂਗਾ। ਮੈਂ ਆਪਣੇ ਖੇਤ ਦੀ ਝੋਨੇ ਦੀ ਫਸਲ ਕੱਟਣ ਤੋਂ ਬਾਅਦ ਸਿੱਧਾ ਕਣਕ ਦੀ ਬਿਜਾਈ ਕਰਾਂਗਾ।

ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਅਜਿਹਾ ਕਰਨ ਨਾਲ ਕਿਸਾਨ  ਵੀ ਸਿੱਧੀ ਬਿਜਾਈ ਲਈ ਪ੍ਰੇਰਿਤ ਹੋਣਗੇ। ਕੇਂਦਰੀ ਮੰਤਰੀ ਨੇ ਕਿਹਾ ਕਿ ਰੋਟਾਵੇਟਰ ਚੌਪਰ, ਬਾਇਓ ਡੀ-ਕੰਪੋਜ਼ਰ, ਮਲਚਿੰਗ ਆਦਿ ਦੀ ਵਰਤੋਂ ਕਰਨ ਦਾ ਯਤਨ ਕਰੋ। ਸ਼੍ਰੀ ਚੌਹਾਨ ਨੇ ਬਾਇਓ ਸੀਐੱਨਜੀ ਈਥੈਨੌਲ ਪਲਾਂਟ ਅਤੇ ਹੋਰ ਉਪਕਰਣਾਂ ਦੀ ਵਰਤੋਂ ਨੂੰ ਹੁਲਾਰਾ ਦੇਣ ਦੀ ਗੱਲ ਵੀ ਕਹੀ।

ਕੇਂਦਰੀ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਰਾਜਾਂ ਦੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਜੋ ਧਨਰਾਸ਼ੀ ਹੈ ਉਸ ਦਾ ਖਰਚਾ ਯਕੀਨੀ ਬਣਾਉਣ ਤਾਂ ਜੋ ਮਸ਼ੀਨਾਂ ਦੀ ਉਪਲਬਧਤਾ ਦੀ ਸਮੱਸਿਆ ਨਾ ਹੋਵੇ। ਉਨ੍ਹਾਂ ਨੇ ਦੂਰਗਾਮੀ ਯਤਨਾਂ ਵਿੱਚ ਫਸਲ ਵਿਭਿੰਨਤਾ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤਾ। 

ਸ਼੍ਰੀ ਚੌਹਾਨ ਨੇ ਕਿਹਾ ਕਿ ਪਰਾਲੀ ‘ਤੇ ਅਧਾਰਿਤ ਬਾਇਓ ਸੀਐੱਨਜੀ ਪੈਲੇਟ ਡਿਮਾਂਡ ਕੰਪੋਸਟ ਯੂਨਿਟਾਂ ਅਤੇ ਉਦਯੋਗਾਂ ਅਤੇ ਥਰਮਲ ਪਲਾਂਟਾਂ ਨੂੰ ਜੋੜਨ ਦਾ ਯਤਨ ਹੋਣਾ ਚਾਹੀਦਾ ਹੈ ਜਿਸ ਨਾਲ ਪਰਾਲੀ ਦਾ ਉਚਿਤ ਨਿਪਟਾਰਾ ਹੋ ਸਕੇ। ਅੰਤ ਵਿੱਚ, ਸ਼੍ਰੀ ਚੌਹਾਨ ਨੇ ਸਿਖਲਾਈ, ਜਾਗਰੂਕਤਾ ਦੇ ਨਾਲ-ਨਾਲ ਸਮਰੱਥਾ ਨਿਰਮਾਣ ਅਤੇ ਨਿਰੰਤਰ ਨਿਗਰਾਨੀ ਕਰਨ ‘ਤੇ ਮੁੜ ਜ਼ੋਰ ਦਿੱਤਾ। 

ਕੇਂਦਰੀ ਮੰਤਰੀ ਨੇ ਕਿਹਾ ਕਿ "ਮੈਨੂੰ ਵਿਸ਼ਵਾਸ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਤਾਲਮੇਲ ਵਾਲੇ ਯਤਨਾਂ ਰਾਹੀਂ ਆਉਣ ਵਾਲੇ ਸਮੇਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੋਰ ਕਮੀ ਆਵੇਗੀ। ਅਸਲ-ਸਮੇਂ ਦੀ ਨਿਗਰਾਨੀ ਯਾਨੀ ਅੱਖਾਂ ਦੇਖੀ ਨਿਗਰਾਨੀ ਜ਼ਰੂਰੀ ਹੈ। ਮੈ ਉਮੀਦ ਕਰਦਾ ਹਾਂ ਕਿ ਅੱਗੇ ਬਿਹਤਰ ਕੰਮ ਹੋਵੇਗਾ, ਅਤੇ ਅਸੀਂ ਵਾਤਾਵਰਣ ਅਤੇ ਜਲਵਾਯੂ ਦੀ ਰੱਖਿਆ ਕਰਨ ਵਿੱਚ ਸਫਲ ਹੋਵਾਂਗੇ।"

ਮੀਟਿੰਗ ਵਿੱਚ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ, ਸ਼੍ਰੀ ਭੂਪੇਂਦਰ ਯਾਦਵ ਨੇ ਵੀ ਸੰਬੋਧਨ ਕੀਤਾ ਅਤੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਰਾਜਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਗਲੇ 10 ਦਿਨਾਂ ਵਿੱਚ ਖੇਤੀਬਾੜੀ ਮੰਤਰਾਲੇ ਅਤੇ ਰਾਜ ਸਰਕਾਰਾਂ ਵਿਚਕਾਰ ਬਿਹਤਰ ਤਾਲਮੇਲ 'ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਪਰਾਲੀ ਦਾ ਸੰਗ੍ਰਹਿ ਅਤੇ ਸਟੋਰੇਜ ਬਹੁਤ ਜ਼ਰੂਰੀ ਹੈ ਜਿਸ ਨਾਲ ਇਸ ਦੀ ਸਹੀ ਵਰਤੋਂ ਉਦਯੋਗਿਕ ਇਕਾਈਆਂ ਵਿੱਚ ਕੀਤੀ ਜਾ ਸਕੇ। ਉਨ੍ਹਾਂ ਨੇ ਇੱਟਾਂ ਦੇ ਭੱਠਿਆਂ ਅਤੇ ਥਰਮਲ ਪਾਵਰ ਪਲਾਂਟਾਂ ਵਿੱਚ ਪਰਾਲੀ ਦੀ ਸਟੋਰੇਜ ਸਮਰੱਥਾ 'ਤੇ ਜ਼ੋਰ ਦਿੱਤਾ। ਮੀਟਿੰਗ ਵਿੱਚ ਖੇਤੀਬਾੜੀ ਸਕੱਤਰ ਸ਼੍ਰੀ ਦੇਵੇਸ਼ ਚਤੁਰਵੇਦੀ, ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਡਾਇਰੈਕਟਰ ਜਨਰਲ, ਡਾ. ਐੱਮ.ਐੱਲ. ਜਾਟ ਅਤੇ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

 

Tags: Shivraj Singh Chouhan , Shivraj Chauhan , BJP , Bharatiya Janata Party , Bhupender Yadav

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD