Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜਗਦੀਪ ਕੰਬੋਜ ਗੋਲਡੀ ਨੇ ਅਰਨੀਵਾਲਾ ਤੇ ਜਲਾਲਾਬਾਦ ਵਿਖੇ ਬ੍ਰੇਕਰਜ਼ ਦੇ ਕੀਤੇ ਉਦਘਾਟਨ

ਪੰਜਾਬ ਸਰਕਾਰ ਵੱਲੋਂ 92 ਕਰੋੜ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ ਕੀਤੇ ਗਏ ਵਿਕਾਸ ਕਾਰਜ-ਵਿਧਾਇਕ ਜਗਦੀਪ ਕੰਬੋਜ ਗੋਲਡੀ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਰਨੀਵਾਲਾ/ਜਲਾਲਾਬਾਦ , 08 Oct 2025

Last updated on: Oct 08, 2025, 15:24 IST

ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਵੱਲੋਂ ਬਿਜਲੀ ਘਰ ਅਰਨੀਵਾਲਾ ਵਿਖੇ ਬ੍ਰੇਕਰ (11 ਕੇ.ਵੀ. ਯੂਪੀਐੱਸ ਫੀਡਰ) ਦਾ ਉਦਘਾਟਨ ਕੀਤਾ।  ਇਸ ਤੋਂ ਪਹਿਲਾ ਉਨ੍ਹਾਂ ਜਲਾਲਾਬਾਦ ਵਿਖੇ ਵੀ ਬ੍ਰੇਕਰ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਬਿਜਲੀ ਮੰਤਰੀ ਸ੍ਰੀ. ਸੰਜੀਵ ਅਰੋੜਾ ਦੀ ਸੇਧ ਅਧੀਨ ਜ਼ਿਲ੍ਹਾ ਫਾਜ਼ਿਲਕਾ ਵਿੱਚ 92 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ ਵਿਕਾਸ ਕਾਰਜ ਕੀਤੇ ਗਏ। 

ਉਨ੍ਹਾਂ ਕਿਹਾ ਕਿ ਸਾਡੇ ਬਿਜਲੀ ਬੋਰਡ ਦੇ ਅਧਿਕਾਰੀਆਂ ਵੱਲੋਂ ਜਿੰਨੀ ਵੀ ਵਿਕਾਸ ਕਾਰਜਾਂ ਲਈ ਰਾਸ਼ੀ ਦੀ ਮੰਗ ਕੀਤੀ ਗਈ ਸੀ ਉਨ੍ਹੀ ਰਾਸ਼ੀ ਨਾਲ ਹੀ ਇਹ ਵਿਕਾਸ ਕਾਰਜ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਕਰਾਰ ਵੱਲੋਂ ਜਲਾਲਾਬਾਦ, ਅਰਨੀਵਾਲਾ, ਚੱਕ ਬੁਧੋਕੇ ਤੇ ਪੱਕੇ ਕਾਲੇਵਾਲਾ ਵਿਖੇ ਬਣਾਏ ਬ੍ਰੇਕਰਜ਼ ਨਾਲ ਹੁਣ ਇਨ੍ਹਾਂ ਗਰਿੱਡਾਂ ਨਾਲ ਸਬੰਧਿਤ ਬਹੁਤ ਸਾਰੇ ਪਿੰਡਾਂ ਦੇ ਲੋਕਾਂ ਨੂੰ ਬਿਜਲੀ ਦੇ ਕੱਟਾਂ ਤੋਂ ਨਿਜ਼ਾਤ ਮਿਲੇਗੀ ਤੇ ਲੋਕਾਂ ਵੱਲੋਂ ਕੁਝ ਸਮਾਂ ਪਹਿਲਾਂ ਉਨ੍ਹਾਂ ਤੋਂ ਬਿਜਲੀ ਦੇ ਕੱਟਾਂ ਦੀ ਸਮੱਸਿਆਂ ਤੋਂ ਨਿਜਾਤ ਦੀ ਮੰਗ ਵੀ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਤੇ ਹੁਣ ਵੀ ਬਿਜਲੀ ਦਾ ਹੋਰ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿਕਾਸ ਤੋਂ ਇਲਾਵਾ ਅਰਨੀਵਾਲਾ ਸਮੇਤ ਜਲਾਲਾਬਾਦ ਵਿੱਚ ਸੀਵਰੇਜ, ਸਾਫ ਪਾਣੀ ਤੇ ਸੜਕਾਂ ਦੇ ਵਿਕਾਸ ਕਾਰਜ ਚੱਲ ਰਹੇ ਹਨ ਤੇ ਇਸ ਤੋਂ ਇਲਾਵਾ ਹੋਰ ਵੀ ਸੀਵਰੇਜ, ਪਾਈਪ ਲਾਈਨ ਆਦਿ ਪ੍ਰਾਜੈਕਟ ਲਿਆਂਦੇ ਜਾਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਆਉਣ ਵਾਲੇ ਸਮੇਂ ਵਿੱਚ ਉਹ ਹਲਕੇ ਦੇ ਹੋਰ ਵਿਕਾਸ ਕਾਰਜ ਵੀ ਕਰਵਾਉਣਗੇ। ਇਸ ਮੌਕੇ  ਇੰਜੀ. ਅਮਨਦੀਪ ਸਿੰਘ ਐਕਸੀਅਨ, ਸਹਰਸ਼ ਹਾਂਡਾ ਐੱਸ.ਡੀ.ਓ, ਪੀ.ਐਸ.ਪੀ.ਸੀ.ਐਲ. ਸਬ ਡਿਵੀਜਨ ਅਰਨੀਵਾਲਾ ਦਾ ਸਮੂਹ ਸਟਾਫ, ਆਪ ਆਗੂ ਸਾਜਨ ਖੇੜਾ ਸਮੇਤ ਆਪ ਲੀਡਰਸ਼ਿਪ ਵੀ ਹਾਜ਼ਰ ਸੀ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD