Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਵਜੀਤ ਕੌਰ ਮਾਣੂੰਕੇ ਵੱਲੋਂ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਲਈ 37.68 ਕਰੋੜ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

220 ਗਰਿੱਡ ਜਗਰਾਉਂ ਵਿਖੇ ਨਵੀਂ ਬਣਾਈ ਬਿਲਡਿੰਗ ਤੇ 25 ਨਵੇਂ ਬਰੇਕਰਾਂ ਦਾ ਵੀ ਕੀਤਾ ਉਦਘਾਟਨ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 08 Oct 2025

Last updated on: Oct 08, 2025, 15:52 IST

ਹਲਕਾ ਜਗਰਾਉਂ ਦੇ ਲੋਕਾਂ ਨੂੰ ਨਿਰਵਿਘਨ ਅਤੇ ਪੂਰੀ ਬਿਜਲੀ ਸਪਲਾਈ ਦੇਣ ਲਈ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ 220 ਕੇਵੀ ਗਰਿੱਡ ਜਗਰਾਉਂ ਦੀ ਨਵੀਂ ਬਣੀ ਬਿਲਡਿੰਗ ਅਤੇ ਕਰੋੜਾਂ ਰੁਪਏ ਦੇ ਨਵੇਂ 25 ਬਰੇਕਰਾਂ ਦਾ ਉਦਘਾਟਨ ਕੀਤਾ ਗਿਆ ਅਤੇ ਜਗਰਾਉਂ ਡਵੀਜ਼ਨ ਅੰਦਰ 37.68 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਲੱਡੂ ਵੰਡਕੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਰੱਖੇ ਗਏ ਪ੍ਰਭਾਗਸ਼ਾਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਪੰਜਾਬ ਸਰਕਾਰ ਵੱਲੋਂ ਮਾਣਯੋਗ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਮਾਣਯੋਗ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਨਿਰਵਿਘਨ ਅਤੇ ਪੂਰੀ ਬਿਜਲੀ ਸਪਲਾਈ ਦੇਣ ਲਈ 'ਬਿਜਲੀ ਕ੍ਰਾਂਤੀ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ 220 ਕੇਵੀ ਗਰਿੱਡ ਜਗਰਾਉਂ ਵਿਖੇ ਅਧੂਰੀ ਪਈ ਨਵੀਂ ਬਿਲਡਿੰਗ ਦਾ ਕੰਮ ਮੁਕੰਮਲ ਕਰਵਾਇਆ ਗਿਆ ਹੈ ਅਤੇ ਗਰਿੱਡ ਅੰਦਰ ਮਿਆਦ ਪੁਗਾ ਚੁੱਕੇ ਬਰੇਕਰਾਂ ਨੂੰ ਬਦਲੀ ਕਰਕੇ ਕਰੋੜਾਂ ਰੁਪਏ ਦੀ ਲਾਗਤ ਨਾਲ 25 ਨਵੇਂ ਬਰੇਕਰ ਸਥਾਪਿਤ ਕਰਵਾਏ ਗਏ ਹਨ, ਤਾਂ ਜੋ ਜਗਰਾਉਂ ਹਲਕੇ ਦੇ ਲੋਕਾਂ ਨੂੰ ਬਿਜਲੀ ਦੇ ਕੱਟਾਂ ਤੋਂ ਰਾਹਤ ਮਿਲ ਸਕੇ। 

ਇਸ ਤੋਂ ਇਲਾਵਾ ਹਲਕੇ ਅੰਦਰ ਪਿੰਡ ਗਿੱਦੜਵਿੰਡੀ ਵਿਖੇ ਸਵਾ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਨਵੇਂ 66 ਕੇਵੀ ਗਰਿੱਡ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਪਿੰਡ ਬੁਜਰਗ ਵਿੱਚ ਨਵਾਂ 66 ਕੇਵੀ ਗਰਿੱਡ ਬਨਾਉਣ ਲਈ ਮੰਨਜੂਰੀ ਮਿਲ ਚੁੱਕੀ ਹੈ ਅਤੇ 6.89 ਕਰੋੜ ਰੁਪਏ ਦੀ ਰਕਮ ਵੀ ਜਾਰੀ ਹੋ ਚੁੱਕੀ ਹੈ। ਇਸੇ ਤਰ੍ਹਾਂ ਹੀ ਪਿੰਡ ਭੰਮੀਪੁਰਾ ਵਿਖੇ ਵੀ ਨਵਾਂ 66 ਕੇਵੀ ਗਰਿੱਡ ਬਨਾਉਣ ਲਈ ਮੰਨਜੂਰੀ ਮਿਲ ਚੁੱਕੀ ਹੈ ਅਤੇ 6.62 ਕਰੋੜ ਰੁਪਏ ਦੀ ਰਕਮ ਜਾਰੀ ਹੋ ਚੁੱਕੀ ਹੈ ਅਤੇ ਪਿੰਡ ਕਾਉਂਕੇ ਕਲਾਂ ਵਿਖੇ ਨਵਾਂ 66 ਕੇਵੀ ਗਰਿੱਡ ਬਨਾਉਣ ਲਈ ਤਜਵੀਜ਼ ਪੰਜਾਬ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ। 

ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ ਹਲਕੇ ਲਈ ਨਵੇਂ 37.68 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦੇ ਹੋਏ ਦੱਸਿਆ ਕਿ ਜਗਰਾਉਂ ਸ਼ਹਿਰ ਵਿੱਚ ਤਿੰਨ ਨਵੇਂ 11 ਕੇਵੀ ਫੀਡਰਾਂ ਦੀ ਉਸਾਰੀ ਕੀਤੀ ਜਾਵੇਗੀ, 100 ਕੇਵੀਏ ਅਤੇ 200 ਕੇਵੀਏ ਦੇ 40 ਨਵੇਂ ਟਰਾਸਫਾਰਮਰ ਸਥਾਪਿਤ ਕੀਤੇ ਜਾਣਗੇ। ਇਸੇ ਤਰਾਂ ਹੀ ਹਲਕੇ ਦੇ ਹਰੇਕ ਪਿੰਡ ਵਿੱਚ ਇੱਕ ਜਾਂ ਦੋ ਨਵੇਂ ਟਰਾਸਫਾਰਮਰ ਰੱਖੇ ਜਾਣਗੇ ਅਤੇ ਜਗਰਾਉਂ ਡਵੀਜ਼ਨ ਅੰਦਰ 37 ਕਿਲੋ ਮੀਟਰ ਨਵੀਆਂ ਬਿਜਲੀ ਲਾਈਨਾਂ ਦੀ ਉਸਾਰੀ ਕੀਤੀ ਜਾਵੇਗੀ। 

ਇਸ ਮੌਕੇ ਐਕਸੀਅਨ ਜਗਰਾਉਂ ਇੰਜ:ਗੁਰਪ੍ਰੀਤਮਹਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਸਹਿਯੋਗ ਸਦਕਾ ਜਗਰਾਉਂ ਸ਼ਹਿਰ ਵਿੱਚ ਨਵਾਂ 66 ਕੇਵੀ ਗਰਿੱਡ ਸਥਾਪਿਤ ਕਰਨ ਲਈ ਤਜਵੀਜ਼ ਤਿਆਰ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਨਿਰਵਿਘਨ ਤੇ ਪੂਰੀ ਬਿਜਲੀ ਸਪਲਾਈ ਦੇਣ ਲਈ ਨਵੇਂ ਸ਼ੁਰੂ ਕੀਤੇ ਗਏ ਕੰਮਾਂ ਦੀ ਹਰ ਮਹੀਨੇ ਅੱਪਡੇਸ਼ਨ ਕੀਤੀ ਜਾਵੇਗੀ। ਇਸ ਮੌਕੇ ਸਟੇਜ਼ ਦਾ ਸੰਚਾਲਨ ਪਰਮਜੀਤ ਸਿੰਘ ਚੀਮਾਂ ਵੱਲੋਂ ਬਾਖੂਬੀ ਨਿਭਾਇਆ ਗਿਆ। 

ਹੋਰਨਾਂ ਤੋਂ ਇਲਾਵਾ ਇਸ ਮੌਕੇ ਐਸ.ਐਚ.ਓ. ਸੁਰਜੀਤ ਸਿੰਘ ਸਦਰ ਜਗਰਾਉਂ,  ਇੰਜ:ਗੁਰਪ੍ਰੀਤ ਸਿੰਘ ਕੰਗ ਐਸ.ਡੀ.ਓ.ਸਿਟੀ, ਇੰਜ:ਗੁਰਪ੍ਰੀਤ ਸਿੰਘ ਮੱਲ੍ਹੀ ਐਸ.ਡੀ.ਓ.ਦਿਹਾਤੀ, ਇੰਜ:ਹਰਮਨਦੀਪ ਸਿੰਘ ਐਸ.ਡੀ.ਓ.ਸਿੱਧਵਾਂ ਖੁਰਦ, ਸੁਖਮਿੰਦਰ ਸਿੰਘ ਸਟੈਨੋਂ, ਅਮਰਦੀਪ ਸਿੰਘ ਟੂਰੇ, ਕੌਂਸਲਰ ਅਮਰਜੀਤ ਸਿੰਘ ਮਾਲਵਾ, ਸਰਪੰਚ ਜਗਤਾਰ ਸਿੰਘ ਰਸੂਲਪੁਰ, ਸਰਪੰਚ ਹਰਦੀਪ ਸਿੰਘ ਬਰਸਾਲ, ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਨੋਨੀ, ਧਰਮਿੰਦਰ ਸਿੰਘ ਧਾਲੀਵਾਲ, ਸਾਜਨ ਮਲਹੋਤਰਾ, ਜਗਸੀਰ ਸਿੰਘ ਪੰਚ ਗਾਲਿਬ ਰਣ ਸਿੰਘ, ਮਲਕੀਤ ਸਿੰਘ ਕੀਪਾ ਸ਼ੇਖਦੌਲਤ, ਤਰਸੇਮ ਸਿੰਘ ਅਲੀਗੜ, ਦਲਜੀਤ ਸਿੰਘ ਜੇਈ, ਮਨਪ੍ਰੀਤ ਸਿੰਘ ਜੇਈ, ਮੁਨੀਸ਼ ਕੁਮਾਰ ਜੇਈ, ਹਰਵਿੰਦਰ ਸਿੰਘ ਚੀਮਨਾਂ ਜੇਈ, ਮੋਹਿਤ ਕੁਮਾਰ ਜੇਈ, ਅਮ੍ਰਿਤਪਾਲ ਸਿੰਘ ਜੇਈ, ਜਗਜੀਤ ਸਿੰਘ ਫੋਰਮੈਨ, ਵਨੀਤਾ ਰਾਣੀ ਸੁਪਰਡੈਂਟ, ਜਸਪਾਲ ਕੌਰ, ਰਿਪਨਦੀਪ ਕੌਰ, ਹਰਗੁਣਦੀਪ ਸਿੰਘ ਲੇਖਾਕਾਰ, ਸੁਖਦੇਵ ਗਰਗ ਮਾਣੂੰਕੇ, ਦਵਿੰਦਰ ਸਿੰਘ ਢੋਲਣ, ਜਗਦੀਸ਼ ਸਿੰਘ ਲੱਖਾ, ਸੰਦੀਪ ਕੁਮਾਰ, ਪਰਮਵੀਰ ਸਿੰਘ, ਪ੍ਰਮੇਸ਼ਰ ਸਿੰਘ, ਸੁਮਿਤ ਕੁਮਾਰ ਗਿੱਲ, ਮਨਦੀਪ ਸਿੰਘ ਮੋਨੂੰ, ਪ੍ਰਦੀਪ ਸਿੰਘ ਕੈਸ਼ੀਅਰ, ਗੁਰਸ਼ਰਨਵੀਰ ਸਿੰਘ ਅਖਾੜਾ, ਸੁਰਿੰਦਰ ਸਿੰਘ ਛਿੰਦਾ ਕਲੇਰ, ਅਮਰਜੀਤ ਸਿੰਘ ਮਲਕ, ਲਪਿੰਦਰ ਸਿੰਘ, ਅਮ੍ਰਿਤਪਾਲ ਸਿੰਘ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD