Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਰੋਸ਼ਨ ਪੰਜਾਬ ਮਿਸ਼ਨ ਤਹਿਤ ਬਰਨਾਲਾ ਨੂੰ ਦਿੱਤੇ 93 ਕਰੋੜ

ਮੈਂਬਰ ਸੰਸਦ ਮੀਤ ਹੇਅਰ ਨੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਧੰਨਵਾਦ

Harinder Singh Dhaliwal, Barnala, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 08 Oct 2025

Last updated on: Oct 08, 2025, 16:38 IST

ਮੈਂਬਰ ਸੰਸਦ ਸੰਗਰੂਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਰੋਸ਼ਨ ਪੰਜਾਬ ਮਿਸ਼ਨ ਤਹਿਤ ਜ਼ਿਲ੍ਹਾ ਬਰਨਾਲਾ ਨੂੰ 93 ਕਰੋੜ ਰੁਪਏ ਦੇ ਫੰਡ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਵੱਲੋਂ ਪੰਜਾਬ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਧੀਆ ਕਰਨ ਲਈ 5016 ਕਰੋੜ ਰੁਪਏ ਦੇ ਕੰਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਵੰਡ ਹਲਕਾ ਬਰਨਾਲਾ ਅਧੀਨ ਪੈਂਦੇ ਬਰਨਾਲਾ ਜ਼ਿਲ੍ਹੇ  ਵਿੱਚ 93 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਬਿਜਲੀ ਸਪਲਾਈ ਸੁਧਾਰ ਦੇ ਕੰਮ ਕਰਵਾਏ ਜਾ ਰਹੇ ਹਨ।

ਇਨ੍ਹਾਂ ਵਿੱਚ 43.6 ਕਰੋੜ ਰੁਪਏ ਦੇ 11 ਕੇ.ਵੀ. ਫੀਡਰਾਂ ਨੂੰ ਡੀ-ਲੋਡ ਕਰਨ, ਨਵੇਂ ਟਰਾਂਸਫਾਰਮਰ ਲਗਾਉਣ ਅਤੇ ਮੌਜੂਦਾ ਟਰਾਂਸਫਾਰਮਰਾਂ ਨੂੰ ਆਗੂਮੈਂਟ ਕਰਨ ਦੇ ਕੰਮ ਸ਼ਾਮਿਲ ਹਨ। ਇਨ੍ਹਾਂ ਤੋਂ ਇਲਾਵਾ 49.4 ਕਰੋੜ ਦੀ ਲਾਗਤ ਨਾਲ 66 ਕੇ.ਵੀ ਲਾਈਨਾਂ ਦੇ ਬੁਨਿਆਦੀ ਢਾਂਚੇ ਦੀ ਸਮਰੱਥਾ ਵਿੱਚ ਵਾਧਾ ਕਰਨ, ਨਵੇਂ ਸਬ-ਸਟੇਸ਼ਨ ਸਥਾਪਿਤ ਕਰਨ ਅਤੇ ਮੌਜੂਦਾ ਪਾਵਰ ਟਰਾਂਸਫਾਰਮਰਾਂ ਨੂੰ ਆਗੂਮੈਂਟ ਕਰਨ ਆਦਿ ਕੰਮ ਕੀਤੇ ਜਾਣੇ ਹਨ। 

ਇਸ ਨਾਲ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦੇ ਨਾਲ਼-ਨਾਲ਼ ਸਥਿਰ ਵੋਲਟੇਜ ਸਪਲਾਈ ਮਿਲੇਗੀ। ਉਨ੍ਹਾਂ ਦੱਸਿਆ ਕਿ 66 ਕੇ.ਵੀ. ਸਬ-ਸਟੇਸ਼ਨ ਬਰਨਾਲਾ ਵਿਖੇ ਧਨੌਲਾ ਰੋਡ ਸ਼ਹਿਰੀ ਫੀਡਰ ਨੂੰ ਬਾਈਫਰਕੇਟ ਕਰਕੇ ਨਵੇ 11 ਕੇ.ਵੀ. ਫੀਡਰ ਨੂੰ ਚਾਲੂ ਕੀਤਾ ਗਿਆ ਹੈ, ਜਿਸ ਨਾਲ ਆਸਥਾ ਕਲੋਨੀ, ਅਗਰਸੈਨ ਕਲੋਨੀ, ਪ੍ਰੇਮ ਨਗਰ, ਹਾਰਮੋਨੀ ਕਲੋਨੀ, ਧਨੌਲਾ ਰੋਡ ਏਰੀਆ ਅਤੇ ਹਰੀ ਨਗਰ ਆਦਿ ਦੀ ਸਪਲਾਈ ਵਿੱਚ ਸੁਧਾਰ ਹੋਵੇਗਾ।

ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਵੱਲੋਂ ਚੇਅਰਮੈਨ ਮਾਰਕਿਟ ਕਮੇਟੀ ਮਹਿਲ ਕਲਾਂ ਸ੍ਰੀ ਸੁਖਵਿੰਦਰ ਦਾਸ ਬਾਵਾ ਦੀ ਮੌਜੂਦਗੀ ਵਿੱਚ ਅੱਜ 66 ਕੇ.ਵੀ. ਸਬ-ਸਟੇਸ਼ਨ ਬਰਨਾਲਾ ਵਿਖੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਨਵੀਨੀਕਰਨ ਅਤੇ ਵਾਧੇ ਸਬੰਧੀ ਨੀਂਹ ਪੱਥਰ ਰੱਖਿਆ ਗਿਆ। ਇੰਜ. ਰਾਜੇਸ਼ ਕੁਮਾਰ ਜਿੰਦਲ, ਉੱਪ ਮੁੱਖ ਇੰਜੀਨੀਅਰ, ਵੰਡ ਹਲਕਾ ਬਰਨਾਲਾ ਵੱਲੋਂ ਭਰੋਸਾ ਦਿੱਤਾ ਗਿਆ ਕਿ ਉਪਰੋਕਤ ਪ੍ਰੋਜੈਕਟਾਂ ਦੇ ਪੂਰੇ ਹੋਣ ਉਪਰੰਤ, ਜ਼ਿਲ੍ਹਾ ਬਰਨਾਲਾ ਵਿੱਚ ਬਿਜਲੀ ਸਪਲਾਈ ਦੀ ਭਰੋਸੇਯੋਗਤਾ, ਗੁਣਵੱਤਾ ਅਤੇ ਖਪਤਕਾਰ ਸੰਤੁਸ਼ਟੀ ਵਿੱਚ ਮਹੱਤਵਪੂਰਨ ਸੁਧਾਰ ਹੋਣਗੇ। ਇਹ ਸਾਰੇ ਕੰਮ ਵਿਭਾਗੀ ਪੱਧਰ ਅਤੇ ਨਿਯਮਤ ਨਿਗਰਾਨੀ ਹੇਠ ਅਤੇ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੇ ਕੀਤੇ ਜਾਣਗੇ।

 

Tags: Harinder Singh Dhaliwal , Barnala , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD