Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮਿਸ਼ਨ ਰੋਸ਼ਨ ਪੰਜਾਬ : ਸੰਗਰੂਰ ਜ਼ਿਲ੍ਹੇ ’ਚ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ 149 ਕਰੋੜ ਰੁਪਏ ਖ਼ਰਚੇ ਜਾਣਗੇ

ਪੰਜਾਬ ਦੇਸ਼ ਦਾ ਪਹਿਲਾ ਪਾਵਰ ਕੱਟ ਮੁਕਤ ਸੂਬਾ ਬਣੇਗਾ : ਅਸ਼ੋਕ ਕੁਮਾਰ ਸਿੰਗਲਾ

Ashok Kumar Singla, Aam Aadmi Party, Aam Aadmi Party Punjab, AAP Punjab, Sangrur

Web Admin

Web Admin

5 Dariya News

ਸੰਗਰੂਰ , 08 Oct 2025

Last updated on: Oct 08, 2025, 16:56 IST

ਸੰਗਰੂਰ ਜ਼ਿਲ੍ਹੇ ’ਚ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ 149 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਤਾਂ ਕਿ ਜ਼ਿਲ੍ਹਾ ਵਾਸੀਆਂ ਨੂੰ ਹੋਰ ਬਿਹਤਰ ਤੇ ਸੁਚਾਰੂ ਢੰਗ ਨਾਲ ਬਿਜਲੀ ਸਪਲਾਈ ਕੀਤੀ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਅੱਜ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ ਕੰਮਾਂ ਲਈ ਕਰਵਾਏ ਜਾ ਰਹੇ ਵਰਚੂਅਲ ਸੂਬਾ ਪੱਧਰੀ ਸਮਾਗਮ ’ਚ ਸੰਗਰੂਰ ਦੇ ਮੰਗਵਾਲ ਗਰਿੱਡ ਤੋਂ ਸ਼ਮੂਲੀਅਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਮਿਸ਼ਨ ਰੋਸ਼ਨ ਪੰਜਾਬ ਤਹਿਤ ਸੂਬੇ ਨੂੰ ਦੇਸ਼ ਦਾ ਪਹਿਲਾ ਪਾਵਰ ਕੱਟ ਰਾਜ ਬਣਾਉਣ ਲਈ 5 ਹਜ਼ਾਰ ਕਰੋੜ ਰੁਪਏ ਦੇ ਬਿਜਲੀ ਅਪਗਰੇਡੇਸ਼ਨ ਦੇ ਕੰਮ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੰਗਰੂਰ ਵਿਖੇ 149 ਕਰੋੜ ਰੁਪਏ ਨਾਲ ਫੀਡਰ ਡੀ ਲੋਡਿੰਗ, ਨਵੇਂ ਟਰਾਂਸਫ਼ਾਰਮਰ, ਨਵੇਂ 66 ਕੇ.ਵੀ. ਸਬ ਸਟੇਸ਼ਨ, ਪਾਵਰ ਟਰਾਂਸਫ਼ਾਰਮਰ ਤੇ 66 ਕੇ.ਵੀ. ਲਾਈਨ ਵਰਕ ਦਾ ਕੰਮ ਕੀਤਾ ਜਾਵੇਗਾ।

ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਅੱਜ 66 ਕੇ.ਵੀ. ਗਰਿੱਡ ਮੰਗਵਾਲ ਵਿਖੇ 11 ਕੇ.ਵੀ. ਨਾਭਾ ਗੇਟ, ਅੰਬੇਡਕਰ ਨਗਰ, ਨਵਾਂ ਮੰਗਵਾਲ ਸ਼ਹਿਰੀ ਫੀਡਰ, ਸੰਗਰੂਰ ਐਗਰੋ ਕੈਟਾਗਰੀ, ਮੰਗਵਾਲ ਏ.ਪੀ. ਅਤੇ ਨਾਈਵਾਲ ਏ.ਪੀ. ਫੀਡਰਾਂ ਦੇ ਪੁਰਾਣੇ 11 ਕੇ.ਵੀ. ਬ੍ਰੇਕਰਾਂ ਨੂੰ ਨਵੇਂ 11 ਕੇ.ਵੀ. ਬ੍ਰੇਕਰਾਂ ਨਾਲ ਬਦਲ ਕੇ ਸੰਗਰੂਰ ਜ਼ਿਲ੍ਹੇ ਵਿੱਚ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ, ਜਿਸ ਦੀ ਉਦਾਹਰਣ ਸਾਲ 2022 ਵਿੱਚ ਸਰਕਾਰ ਬਣਨ ਦੇ ਕੁਝ ਮਹੀਨਿਆਂ ਬਾਅਦ ਹੀ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਕਰਨ ਅਤੇ ਸਰਕਾਰ ਵੱਲੋਂ ਗੋਇੰਦਵਾਲ ਪਾਵਰ ਪਲਾਂਟ ਨੂੰ ਨਿੱਜੀ ਕੰਪਨੀ ਤੋਂ ਖ਼ਰੀਦ ਕੇ ਬਿਜਲੀ ਦੇ ਖੇਤਰ ਵਿੱਚ ਨਵਾਂ ਇਤਿਹਾਸ ਰਚੇ ਜਾਣ ਸਮੇਤ 88 ਹਜ਼ਾਰ ਨਵੇਂ ਟਰਾਂਸਫ਼ਾਰਮਰ ਲਗਾਉਣੇ ਸ਼ਾਮਲ ਹਨ। 

ਉਨ੍ਹਾਂ ਕਿਹਾ ਕਿ ਅੱਜ ਮਿਸ਼ਨ ਰੋਸ਼ਨ ਪੰਜਾਬ ਦੇ ਤਹਿਤ ਇਸ ਖੇਤਰ ਵਿੱਚ ਹੋਰ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਸੰਗਰੂਰ ਦੇ ਐਮ.ਐਲ.ਏ. ਮੈਡਮ ਨਰਿੰਦਰ ਕੌਰ ਭਰਾਜ ਦੀ ਤਰਫ਼ੋਂ ਪੁੱਜੇ ਉਨ੍ਹਾਂ ਦੇ ਨੁਮਾਇੰਦੇ ਸ੍ਰੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਿਥੇ ਬਿਜਲੀ ਸੁਧਾਰਾਂ ਲਈ ਕ੍ਰਾਂਤੀਕਾਰੀ ਕਦਮ ਚੁੱਕੇ, ਉਥੇ ਹੀ ਸਰਕਾਰ ਨੇ ਸਾਲ 2022 ਤੋਂ ਹੀ ਸੂਬਾ ਵਾਸੀਆਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸੌਗਾਤ ਦਿੱਤੀ ਹੈ, ਜਿਸ ਦਾ ਸੂਬੇ ਦੇ 90 ਫ਼ੀਸਦੀ ਘਰਾਂ ਨੂੰ ਲਾਭ ਜ਼ੀਰੋ ਬਿਜਲੀ ਬਿੱਲ ਨਾਲ ਮਿਲ ਰਿਹਾ ਹੈ। 

ਇਸ ਪਹਿਲਕਦਮੀ ਨੇ ਆਮ ਆਦਮੀ ਦੀ ਜੇਬ ਤੋਂ ਵੱਡਾ ਬੋਝ ਘਟਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬਿਜਲੀ ਸਬੰਧੀ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਥਾਪਤ ਕਾਲ ਸੈਂਟਰ ਵਿਖੇ 120 ਮੈਂਬਰਾਂ ਦੀ ਟੀਮ ਨੂੰ ਵਧਾਕੇ 300 ਕੀਤਾ ਗਿਆ ਹੈ ਤਾਂ ਜੋ ਖਪਤਕਾਰਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਹੋਰ ਤੇਜ਼ੀ ਨਾਲ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਅੱਜ ਜਿਹੜੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ, ਇਹ ਸੂਬੇ ਦੀਆਂ 2035 ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾ ਰਹੀ ਹੈ ਜਿਸ ਦਾ ਸੂਬਾ ਵਾਸੀਆਂ ਨੂੰ ਵੱਡਾ ਲਾਭ ਹੋਵੇਗਾ। ਇਸ ਮੌਕੇ ਡਿਪਟੀ ਚੀਫ਼ ਇੰਜੀਨੀਅਰ ਡੀ.ਐਸ. ਸਰਕਲ ਸੰਗਰੂਰ ਇੰਜ. ਰਘੂਰੀਤ ਸਿੰਘ ਬਰਾੜ, ਇੰਜ. ਵਰਿੰਦਰ ਦੀਪਕ, ਇੰਜ. ਪੰਕਜ ਗਰਗ ਅਤੇ ਇੰਜ. ਕੇਸਰ ਸਿੰਘ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

 

Tags: Ashok Kumar Singla , Aam Aadmi Party , Aam Aadmi Party Punjab , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD