Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਗਦੀਪ ਸਿੰਘ ਕਾਕਾ ਬਰਾੜ ਨੇ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਬਿਜਲੀ ਕੱਟਾਂ ਤੋਂ ਮੁਕਤੀ ਦੇਣ ਲਈ ਕੀਤੀ ਇਤਿਹਾਸਕ ਪਹਿਲ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ‘ਚ 23.61 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ ਕਰਵਾਏ ਜਾਣਗੇ ਵਿਕਾਸ ਕਾਰਜ-ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 08 Oct 2025

Last updated on: Oct 08, 2025, 17:17 IST

ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਅੱਜ ਟਿੱਬੀ ਸਾਹਿਬ ਰੋਡ ’ਤੇ ਸਥਿਤ ਬਿਜਲੀ ਘਰ ਵਿਖੇ ਬ੍ਰੇਕਰ ਦਾ ਉਦਘਾਟਨ ਕੀਤਾ ਅਤੇ 107 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਬਿਜਲੀ ਮੰਤਰੀ ਸ੍ਰੀ. ਸੰਜੀਵ ਅਰੋੜਾ ਦੀ ਸੇਧ ਅਧੀਨ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਬਿਜਲੀ ਦੇ ਕੱਟਾਂ ਤੋਂ ਮੁਕਤੀ ਦੇਣ ਦੀ ਇਤਿਹਾਸਕ ਪਹਿਲ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਚਲਦੇ 28 ਨੰਬਰ ਫੀਡਰਾਂ ਨੂੰ ਅੰਡਰ ਲੋਡ ਕੀਤਾ ਜਾਣਾ ਹੈ। 234 ਨੰਬਰ ਪਹਿਲਾਂ ਚੱਲਦੇ ਟਰਾਂਸਫਾਰਮਰਾਂ ਨੂੰ ਵੱਡੇ ਕੀਤੇ ਜਾਣ ਦੀ ਤਜਵੀਜ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਇਸ ਤੋਂ ਇਲਾਵਾ ਵੱਡਮੁੱਲੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਲਈ 184 ਨੰਬਰ ਨਵੇਂ ਟਰਾਂਸਫਾਰਮਰ ਰੱਖੇ ਜਾਣਗੇ ਅਤੇ ਇਨ੍ਹਾਂ ਕੰਮਾਂ ’ਤੇ 2361 ਲੱਖ ਰੁਪਏ ਖਰਚ ਕੀਤੇ ਜਾਣਗੇ। 

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਵਿਕਾਸ ਦੇ ਕੰਮਾਂ ਦੀ ਲੜੀ ਵਿੱਚ ਸ੍ਰੀ ਮੁਕਤਸਰ ਸਾਹਿਬ ਵਿੱਚ ਪੀ.ਐਸ.ਪੀ.ਸੀ.ਐੱਲ ਵੱਲੋਂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸਾਸ਼ਨ, ਸਰਕਾਰ ਅਤੇ ਆਮ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਇਸ ਲਈ ਪੀ.ਐਸ.ਪੀ.ਸੀ.ਐੱਲ. ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਅਫ਼ਸਰ ਅਤੇ ਕਰਮਚਾਰੀ ਵਧਾਈ ਦੇ ਪਾਤਰ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਕਰਾਰ ਵੱਲੋਂ ਬਣਾਏ ਬ੍ਰੇਕਰਜ਼ ਨਾਲ ਹੁਣ ਇਨ੍ਹਾਂ ਗਰਿੱਡਾਂ ਨਾਲ ਸਬੰਧਿਤ ਖਪਤਕਾਰਾਂ ਨੂੰ ਬਿਜਲੀ ਦੇ ਕੱਟਾਂ ਤੋਂ ਨਿਜ਼ਾਤ ਮਿਲੇਗੀ ਤੇ ਲੋਕਾਂ ਵੱਲੋਂ ਕੁਝ ਸਮਾਂ ਪਹਿਲਾਂ ਉਨ੍ਹਾਂ ਤੋਂ ਬਿਜਲੀ ਦੇ ਕੱਟਾਂ ਦੀ ਸਮੱਸਿਆਂ ਤੋਂ ਨਿਜਾਤ ਦੀ ਮੰਗ ਵੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਤੇ ਹੁਣ ਵੀ ਬਿਜਲੀ ਦਾ ਹੋਰ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਬਲਰਾਜ ਸਿੰਘ ਭੁੱਲਰ, ਸੁਖਜਿੰਦਰ ਸਿੰਘ ਬਰਾੜ ਪ੍ਰਧਾਨ ਟਰੱਕ ਯੂਨੀਅਨ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਐਕਸੀਅਨ ਸੁਮਨ ਸਿੰਘ, ਐਸ.ਈ. ਬਾਬੂ ਰਾਮ, ਅਰਵਿੰਦਰ ਸਿੰਘ ਰਾਜੂ ਪੂਨੀਆ ਪ੍ਰਧਾਨ ਪੈਸਟੀਸਾਈਡ ਯੂਨੀਅਨ, ਬਲਾਕ ਪ੍ਰਧਾਨ ਅਮਨ ਬਰਾੜ, ਜਗਦੀਪ ਢਿੱਲੋਂ, ਰੁਪਿੰਦਰ ਸਿੰਘ, ਸੋਹਣ ਬਧਾਈ, ਸੰਦੀਪ ਸ਼ਰਮਾ ਜ਼ਿਲ੍ਹਾ ਦਫ਼ਤਰ ਇੰਚਾਰਜ, ਛਿੰਦਾ ਸੰਧੂ ਪ੍ਰਧਾਨ, ਭਗਵੰਤ ਸੱਤਾ ਤੋਂ ਇਲਾਵਾ ਪੀ.ਐਸ.ਪੀ.ਸੀ.ਐੱਲ. ਦੇ ਅਧਿਕਾਰੀ, ਕਰਮਚਾਰੀ ਅਤੇ ਪਾਰਟੀ ਵਰਕਰ ਮੌਜੂਦ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD