Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਣਬੀਰ ਸਿੰਘ ਭੁੱਲਰ ਨੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ ਕੰਮਾਂ ਦਾ ਸ਼ੁੱਭ ਆਰੰਭ ਕੀਤਾ

ਬਿਜਲੀ ਦੇ ਪ੍ਰੋਜੈਕਟ ਮੁਕੰਮਲ ਹੋਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਪਾਵਰਕੱਟਾਂ ਤੋਂ ਮਿਲੇਗੀ ਨਿਜ਼ਾਤ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 08 Oct 2025

Last updated on: Oct 08, 2025, 17:23 IST

ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਣਯੋਗ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਸਰਗਰਮ ਸੇਧ ਅਧੀਨ ਅੱਜ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ 139.79 ਕਰੋੜ ਰੁਪਏ ਨਾਲ ਹੋਣ ਵਾਲੇ ਕੰਮਾਂ ਦਾ ਜ਼ਿਲ੍ਹਾ ਪੱਧਰ ਤੇ  ਸ਼ੁੱਭ ਆਰੰਭ ਕੀਤਾ ਗਿਆ। ਇਹ ਰਕਮ ਨਵੀਆਂ ਲਾਈਨਾ ਉਸਾਰਨ, ਨਵੇਂ ਟਰਾਂਸਫਾਰਮਰ ਲਗਾਉਣ, ਨਵੇ ਸਬ-ਸਟੇਸ਼ਨ ਬਣਾਉਣ ਅਤੇ ਪੁਰਾਣੇ ਸਿਸਟਮ ਵਿੱਚ ਸੁਧਾਰ ਕਰਦੇ ਹੋਏ ਇਸ ਦੀ ਸਮਰੱਥਾ ਵਿੱਚ ਵਾਧਾ ਆਦਿ ਕਰਨ ਲਈ ਖਰਚ ਕੀਤੀ ਜਾਵੇਗੀ।    

ਵਿਧਾਇਕ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਅਤੇ ਉਨ੍ਹਾਂ ਦੇ ਹਲਕੇ ਅਧੀਨ ਆਉਂਦੇ 66 ਕੇਵੀ ਸਬ-ਸਟੇਸ਼ਨ ਸਿਟੀ ਫਿਰੋਜ਼ਪੁਰ ਲਈ 66 ਕੇਵੀ ਸਪਲਾਈ ਦਾ ਬਦਲਵਾ ਪ੍ਰਬੰਧ ਕਰਨ ਲਈ ਲਗਭਗ 1.326 ਕਿਲੋਮੀਟਰ ਜ਼ਮੀਨਦੋਜ ਅਤੇ 2.128 ਕਿਲੋਮੀਟਰ ਬਾਹਰੀ (ਓਵਰਹੈਡ) ਨਵੀਂ 66 ਕੇਵੀ ਲਾਈਨ ਪਾਈ ਜਾਣੀ ਹੈ। ਜਿਸ ਉੱਤੇ ਤਕਰੀਬਨ 10 ਕਰੋੜ ਰੁਪਏ ਦਾ ਖਰਚਾ ਆਉਣ ਦਾ ਅਨੁਮਾਨ ਹੈ। ਇਹ ਕੰਮ ਸ਼ੁਰੂ ਹੋ ਚੁੱਕਾ ਹੈ। 

ਪਹਿਲਾਂ ਇਸ ਸਬ-ਸਟੇਸ਼ਨ ਤੇ 66 ਕੇਵੀ ਲਾਈਨ ਦੀ ਇਕ ਹੀ ਸਪਲਾਈ ਆਉਂਦੀ ਸੀ। ਜਿਸ ਦੇ ਬੰਦ ਹੋ ਜਾਣ ਦੀ ਸੂਰਤ ਵਿੱਚ ਲਗਭਗ ਅੱਧੇ ਫਿਰੋਜਪੁਰ ਸ਼ਹਿਰ ਦੇ ਨਾਲ-ਨਾਲ ਜ਼ਰੂਰੀ ਸੇਵਾਵਾ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਂਦੀ ਸੀ। ਇਹ ਕੰਮ ਮੁਕੰਮਲ ਹੋ ਜਾਣ ਨਾਲ 1 ਲਾਈਨ ਦੀ ਸਪਲਾਈ ਬੰਦ ਹੋਣ ਦੀ ਸੂਰਤ ਵਿੱਚ ਦੂਸਰੀ ਲਾਈਨ ਤੋਂ ਬਿਜਲੀ ਸਪਲਾਈ ਚਾਲੂ ਰੱਖੀ ਜਾ ਸਕੇਗੀ।

ਇਸੇ ਤਰ੍ਹਾਂ 66 ਕੇਵੀ ਸਬ-ਸਟੇਸ਼ਨ ਝੋਕ ਹਰੀਹਰ ਨੂੰ ਅਪਗ੍ਰੇਡ ਕਰਕੇ 220 ਕੇਵੀ ਸਮਰੱਥਾ ਦਾ ਕੀਤਾ ਜਾ ਰਿਹਾ ਹੈ। ਇਹ ਕੰਮ ਸਾਲ 2026 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਕੰਮ ਉੱਪਰ ਲਗਭਗ 16 ਕਰੋੜ ਰੁਪਏ ਦਾ ਖਰਚਾ ਆਉਣ ਦਾ ਅਨੁਮਾਨ ਹੈ। ਇਹ ਕੰਮ ਮੁਕੰਮਲ ਹੋਣ ਨਾਲ ਜਿਲ੍ਹਾਂ ਵਾਸੀਆਂ ਨੂੰ ਆਉਂਦੀਆ ਬਿਜਲੀ ਸਬੰਧੀ ਸਮੱਸਿਆਵਾ ਹੱਲ ਹੋਣਗੀਆ।

ਇਸੇ ਤਰ੍ਹਾਂ 66 ਕੇਵੀ ਸਬ-ਸਟੇਸ਼ਨ ਐਫ.ਸੀ.ਆਈ. ਤੇ ਪਾਵਰ ਟਰਾਂਸਫਾਰਮਰ ਜੋ ਪਹਿਲਾਂ 12.5 ਐਮ.ਵੀ.ਏ ਸਮਰੱਥਾ ਦਾ ਸੀ, ਇਸ ਨੂੰ 20 ਐਮ.ਵੀ.ਏ ਨਾਲ ਬਦਲ ਕੇ ਇਸ ਦੀ ਸਮਰੱਥਾ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਹ ਵਾਧਾ ਹੋਣ ਨਾਲ ਫਿਰੋਜਪੁਰ ਸ਼ਹਿਰ, ਛਾਉਣੀ ਅਤੇ ਇਸ ਦੇ ਨਾਲ ਲੱਗਦੇ ਸਰਹੱਦੀ ਪਿੰਡਾਂ ਦਾ ਭਵਿੱਖ ਵਿੱਚ ਲੋਡ ਵੱਧ ਜਾਣ ਦੀ ਸੂਰਤ ਵਿੱਚ ਓਵਰਲੋਡਿੰਗ ਦੀ ਸਮੱਸਿਆ ਨਹੀ ਹੋਵੇਗੀ। 

ਇਸ ਤੋਂ ਇਲਾਵਾ ਇਸ ਸਬ-ਸਟੇਸ਼ਨ ਤੇ ਕੁੱਲ 5 ਨੰਬਰ ਨਵੇਂ ਬਰੇਕਰ ਸਥਾਪਿਤ ਕੀਤੇ ਗਏ ਹਨ। ਜਿਨ੍ਹਾਂ ਵਿੱਚੋਂ 2 ਨੰਬਰ ਨਵੇਂ ਉਸਾਰੇ ਫੀਡਰਾਂ ਲਈ ਅਤੇ 3 ਨੰਬਰ ਪੁਰਾਣੇ ਅਤੇ ਖਰਾਬ ਬਰੇਕਰ ਬਦਲੀ ਕੀਤੇ ਗਏ ਹਨ। ਇਨ੍ਹਾਂ ਕੰਮਾਂ ਤੇ ਤਕਰੀਬਨ 2.63 ਕਰੋੜ ਰੁਪਏ ਦਾ ਖਰਚਾ ਆਇਆ ਹੈ। ਇਸ ਤੋਂ ਇਲਾਵਾ 66 ਕੇਵੀ ਸਬ-ਸਟੇਸ਼ਨ ਸਿਟੀ ਫਿਰੋਜਪੁਰ ਦੇ 12.5 ਐਮ.ਵੀ.ਏ ਦੇ ਪਾਵਰ ਟਰਾਂਸਫਾਰਮਰ ਦੀ ਸਮਰੱਥਾ 20 ਐਮ.ਵੀ.ਏ ਅਤੇ 220 ਕੇਵੀ ਸਬ-ਸਟੇਸ਼ਨ ਫਿਰੋਜਪੁਰ ਕੈਂਟ ਵਿੱਖੇ 1 ਨਵਾਂ 20 ਐਮ.ਵੀ.ਏ ਸਮਰੱਥਾ ਦਾ ਪਾਵਰ ਟਰਾਂਸਫਾਰਮਰ ਲਗਾਉਣ ਦੀ ਤਜਵੀਜ ਹੈ। 

ਇਹ ਕੰਮ ਜਲਦ ਹੀ ਸ਼ੁਰੂ ਹੋ ਜਾਣਗੇ ਅਤੇ ਇਨ੍ਹਾਂ ਕੰਮਾਂ ਤੇ ਲਗਭਗ 7.55 ਕਰੋੜ ਦਾ ਖਰਚਾ ਆਉਂਣ ਦਾ ਅਨੁਮਾਨ ਹੈ। ਇਹ ਕੰਮ ਮੁਕੰਮਲ ਹੋ ਜਾਣ ਤੇ ਇਹਨਾਂ ਸਬ-ਸਟੇਸ਼ਨਾਂ ਤੇ ਵਾਧੂ ਲੋਡ ਲੈਣ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਫਿਰੋਜਪੁਰ ਸ਼ਹਿਰ, ਛਾਉਣੀ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਜਿਲ੍ਹੇ ਅਧੀਨ ਆਉਂਦੇ ਸ਼ਹਿਰਾ ਅਤੇ ਕਸਬਿਆ ਵਿੱਚ ਮਾਰਚ 2027 ਤੱਕ ਪੁਰਾਣੇ ਅਤੇ ਓਵਰਲੋਡ ਫੀਡਰਾਂ ਨੂੰ ਅੰਡਰਲੋਡ ਕਰਨ ਲਈ ਕੁੱਲ 31 ਨੰਬਰ ਨਵੇ 11 ਕੇਵੀ ਫੀਡਰ, 279 ਨਵੇਂ ਟਰਾਂਸਫਾਰਮਰ ਅਤੇ 355 ਨੰਬਰ ਪੁਰਾਣੇ ਟਰਾਂਸਫਾਰਮਰ ਅਤੇ ਲਾਈਨਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਦੀ ਤਜਵੀਜ ਹੈ। 

ਇਨ੍ਹਾਂ ਕੰਮਾਂ ਲਈ ਲਗਭਗ 93.70 ਕਰੋੜ ਰੁਪਏ ਦਾ ਖਰਚਾ ਆਉਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਬਿਜਲੀ ਸੁਧਾਰ ਲਈ ਹੋਰ ਕੰਮ ਵੀ ਜਿਲ੍ਹੇ ਵਿੱਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ਦੇ ਮੁਕੰਮਲ ਹੋ ਜਾਣ ਤੇ ਹਲਕਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਅਤੇ ਮਿਆਰੀ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਸਕੇਗੀ। ਓਵਰਲੋਡਿੰਗ ਅਤੇ ਪਾਵਰਕੱਟਾ ਤੋਂ ਨਿਜਾਤ ਮਿਲੇਗੀ ਅਤੇ ਬਿਜਲੀ ਸਬੰਧੀ ਆਉਂਦੀਆਂ ਸ਼ਿਕਾਇਤਾ ਨੂੰ ਵੀ ਘੱਟ ਕੀਤਾ ਜਾ ਸਕੇਗਾ। 

ਇਸ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀ ਐਸ.ਈ. ਧਰਮਪਾਲ,  ਐਕਸੀਅਨ ਗਗਨਦੀਪ ਬੱਤਰਾ,  ਫੁਮਣ ਸਿੰਘ, ਰਜਿੰਦਰ ਕੌਰ ਗਿੱਲ, ਕਰਮਜੀਤ ਸਿੰਘ ਗਿੱਲ, ਐਸਡੀਓ ਮਨਦੀਪ ਸਿੰਘ ਭੂਈ, ਅਨੁਭਵ, ਕੁਨਾਲ ਗੋਇਲ, ਕੁਲਦੀਪ ਸਿੰਘ, ਜਤਿੰਦਰ ਸੈਣੀ ਅਤੇ ਵਿਧਾਇਕ ਸਾਹਿਬਾਨ ਨਾਲ ਪਹੁੰਚੇ ਉਨ੍ਹਾਂ ਦੇ ਟੀਮ ਮੈਂਬਰ ਨੇਕ ਪ੍ਰਤਾਪ ਸਿੰਘ, ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਰਜਨੀਸ਼ ਸ਼ਰਮਾ, ਦਲੇਰ ਸਿੰਘ ਸਰਪੰਚ, ਸੁਰਜੀਤ ਸਿੰਘ ਬਲਾਕ ਪ੍ਰਧਾਨ, ਮਲਕੀਤ ਸਿੰਘ ਸਰਪੰਚ, ਦਲਬੀਰ ਸਿੰਘ ਸਰਪੰਚ, ਗੁਲਸ਼ਨ ਗੱਖੜ ਬਲਾਕ ਪ੍ਰਧਾਨ,ਸ਼ਰਨਜੀਤ ਸਿੰਘ ਲਹਿਰੀ ਆਦਿ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD