Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ 'ਚ 39.40 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਢਾਂਚੇ ਦੀ ਵਿਕਾਸ ਯੋਜਨਾ ਦਾ ਕੀਤਾ ਉਦਘਾਟਨ

ਨਵੇਂ 11ਕੇ.ਵੀ ਫੀਡਰ ਨਾਲ ਖੰਨਾ ਸ਼ਹਿਰ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਬਿਹਤਰ: ਤਰੁਨਪ੍ਰੀਤ ਸਿੰਘ ਸੌਂਦ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖੰਨਾ, (ਲੁਧਿਆਣਾ) , 08 Oct 2025

Last updated on: Oct 08, 2025, 18:14 IST

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ), ਖੰਨਾ ਦੇ ਸਬ-ਸਟੇਸ਼ਨ ਵਿਖੇ 'ਰੌਸ਼ਨ ਪੰਜਾਬ, ਹੁਣ ਪਾਵਰ ਕੱਟ ਤੋ ਮੁਕਤੀ' ਪ੍ਰੋਗਰਾਮ ਤਹਿਤ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ 39.40 ਕਰੋੜ ਦੇ ਕੰਮਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ 39 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਮੰਡਲ ਦਫਤਰ ਖੰਨਾ (ਉਪ ਮੰਡਲ ਸਿਟੀ-1 ਖੰਨਾ, ਸਿਟੀ-2 ਖੰਨਾ, ਦਿਹਾਤੀ ਖੰਨਾ, ਚਾਵਾ, ਭੜੀ ਅਤੇ ਜਰਗ) ਵਿੱਚ ਐਲ.ਟੀ ਲਾਈਨਾਂ, ਐਚ.ਟੀ ਲਾਈਨਾਂ ਦੀਆਂ ਨਵੀਆਂ ਤਾਰਾਂ ਅਤੇ ਆਗੂਮੈਂਟ ਕੰਮ ਕੀਤਾ ਜਾਣਾ ਹੈ, ਨਵੇਂ ਟ੍ਰਾਂਸਫਾਰਮਰ ਰੱਖਣ ਦਾ ਕੰਮ, ਘੱਟ ਸਮਰੱਥਾ ਵਾਲੇ ਟਰਾਂਸਫਾਰਮਰਾਂ ਨੂੰ ਬਦਲ ਕੇ ਵੱਧ ਸਮਰੱਥਾ ਵਾਲੇ ਟਰਾਂਸਫਾਰਮਰ ਰੱਖ ਕੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਦਰੁੱਸਤ ਕੀਤਾ ਜਾਵੇਗਾ। 

ਜਿਸ ਨਾਲ ਖੰਨਾ ਮੰਡਲ ਅਧੀਨ ਆਉਂਦੇ ਸਾਰੇ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦੇਣ ਵਿੱਚ ਹੋਰ ਦਰੁਸਤੀ ਹੋਵੇਗੀ। ਮੰਤਰੀ ਸੌਂਦ ਨੇ ਅੱਗੇ ਦੱਸਿਆ ਕਿ 66 ਕੇ.ਵੀ. ਸਬ ਸਟੇਸ਼ਨ ਖੰਨਾ ਤੋਂ ਚੱਲਦੇ 11 ਕੇ.ਵੀ. ਸਿਟੀ-2 ਫੀਡਰ ਦੀ ਵੰਡ ਕਰਕੇ ਨਵਾਂ 11 ਕੇ.ਵੀ. ਪੀਰਖਾਨਾ ਫੀਡਰ ਤਕਰੀਬਨ 44.70 ਲੱਖ ਰੁਪਏ ਦੀ ਲਾਗਤ ਨਾਲ ਚਾਲੂ ਕੀਤਾ ਗਿਆ। ਇਸ ਤਰ੍ਹਾਂ ਕਰਨ ਨਾਲ ਸਿਟੀ-2 ਫੀਡਰ 'ਤੇ ਲੋਡ ਅੱਧਾ ਰਹਿ ਜਾਵੇਗਾ। 

ਇਸ ਤਰ੍ਹਾਂ ਖੰਨਾ ਸ਼ਹਿਰ ਦੇ ਮੇਨ ਬਾਜਾਰ, ਚਾਂਦਲਾ ਮਾਰਕੀਟ, ਜੀ.ਟੀ.ਬੀ. ਮਾਰਕੀਟ, ਸੁਭਾਸ਼ ਬਾਜਾਰ, ਮਾਤਾ ਰਾਣੀ ਮੁੱਹਲਾ, ਜੀਤਾ ਸਿੰਘ ਦਾ ਖੂਹ, ਪੀਰਖਾਨਾ ਰੋਡ, ਨਵੀਂ ਬੈਂਕ ਕਲੋਨੀ ਅਤੇ ਪੁਰਾਣੀ ਬੈਂਕ ਕਲੋਨੀ ਏਰੀਏ ਦੀ ਪਾਵਰ ਸਪਲਾਈ ਦਰੁਸਤ ਹੋਵੇਗੀ। ਮੰਤਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਖੰਨਾ ਸ਼ਹਿਰ ਦੀ ਵੱਧ ਰਹੀ ਲੋਡ ਦੀ ਮੰਗ ਨੂੰ ਦੇਖਦੇ ਹੋਏ ਪਿਛਲੇ ਸਮੇਂ ਦੌਰਾਨ 66 ਕੇ.ਵੀ. ਸਬ ਸਟੇਸ਼ਨ ਖੰਨਾ ਵਿਖੇ 20 ਐਮ.ਵੀ.ਏ ਦੇ ਪਾਵਰ ਟਰਾਂਸਫਾਰਮਰ ਨੂੰ ਬਦਲ ਕੇ 31.5 ਐਮ.ਵੀ.ਏ ਦਾ ਪਾਵਰ ਟਰਾਂਸਫਾਰਮਰ ਸਥਾਪਿਤ ਕੀਤਾ ਗਿਆ ਅਤੇ ਇਸ ਦੇ ਨਾਲ ਬਰੈਕਰ ਅਤੇ ਇੰਨਕਮਰ ਵੀ ਲਗਾਏ ਜਾ ਚੁੱਕੇ ਹਨ, ਜਿਸ ਤੇ ਤਕਰੀਬਨ 3.3 ਕਰੋੜ ਰੁਪਏ ਦੀ ਲਾਗਤ ਆਈ ਹੈ।

ਤਰੁਨਪ੍ਰੀਤ ਸਿੰਘ ਸੌਂਦ ਦੱਸਿਆ ਕਿ ਇਸ ਤੋਂ ਇਲਾਵਾ 66 ਕੇ.ਵੀ. ਸਬ ਸਟੇਸ਼ਨ ਖੰਨਾ ਤੋਂ ਚੱਲਦੇ 11 ਕੇ.ਵੀ. ਨੰਦੀ ਕਲੋਨੀ ਫੀਡਰ ਦੀ ਵੰਡ ਕਰਕੇ ਨਵਾਂ ਫੀਡਰ ਤਕਰੀਬਨ 46 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਜਿਸ ਦਾ ਕੰਮ ਤਕਰੀਬਨ 95 ਫੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਕੰਮ ਵੀ 25 ਅਕਤੂਬਰ, 2025 ਤੱਕ 100 ਫੀਸਦੀ ਮੁਕੰਮਲ ਕਰਕੇ ਨਵਾਂ ਫੀਡਰ ਚਾਲੂ ਕਰ ਦਿੱਤਾ ਜਾਵੇਗਾ। ਇਸ ਨਾਲ ਦੇ ਚਾਲੂ ਹੋਣ ਨਾਲ ਖੰਨਾ ਸ਼ਹਿਰ ਦੀ ਪ੍ਰੋਫੈਸਰ ਕਲੋਨੀ, ਮਾਸਟਰ ਕਲੋਨੀ, ਕੇਹਰ ਸਿੰਘ ਕਲੋਨੀ, ਜਗਤ ਕਲੋਨੀ, ਰਾਹੌਣ ਪਿੰਡ ਅਤੇ ਲਲਹੇੜੀ ਰੋਡ ਪੈਟਰੋਲ ਪੰਪ ਵਾਲੇ ਏਰੀਏ ਦੀ ਪਾਵਰ ਸਪਲਾਈ ਦਰੁਸਤ ਹੋ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਜਦੋਂ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਰਕਾਰ ਬਣੀ ਸੀ ਉਦੋਂ ਅਸੀਂ ਹਰ ਵਰਗ ਪ੍ਰਤੀ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਸੀ ਕਿ ਅਸੀਂ ਆਪਣੇ ਪੰਜਾਬ ਨੂੰ ਹਰ ਪੱਖੋਂ ਬਹੁਤ ਸੋਹਣਾ ਬਣਾਵਾਂਗੇ ਤਾਂ ਜੋ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਇਸੇ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਖੰਨਾ ਵਿਖੇ ਇਹ ਵਿਕਾਸ ਕਾਰਜ ਕਰਵਾਏ ਗਏ ਹਨ। 

ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਬਣੀ ਹੈ ਉਸ ਤੋਂ ਤੁਰੰਤ ਬਾਅਦ 90 ਫੀਸਦੀ ਘਰਾਂ ਦਾ ਬਿਜਲੀ ਦਾ ਬਿੱਲ  ਜ਼ੀਰੋ ਆ ਰਿਹਾ ਹੈ ਅਤੇ ਇਸ ਦਾ ਲਾਭ ਉਸ ਹਰ ਇੱਕ ਉਸ ਪਰਿਵਾਰ ਨੂੰ ਮਿਲ ਰਿਹਾ ਹੈ ਜਿਨ੍ਹਾਂ ਦੀ ਮਾਲੀ ਹਾਲਤ ਠੀਕ ਨਹੀਂ ਸੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਸਾਢੇ ਤਿੰਨ ਸਾਲਾਂ ਦੌਰਾਨ ਇੱਕ ਵੀ ਖ਼ਬਰ ਅਜਿਹੀ ਨਹੀਂ ਲੱਗੀ ਕਿ ਕੋਲੇ ਦੀ ਘਾਟ ਨਾਲ ਬਿਜਲੀ ਦੀ ਸਪਲਾਈ ਬੰਦ ਹੋ ਜਾਵੇਗੀ। ਇਹ ਤਾਂ ਹੀ ਸੰਭਵ ਹੋ ਸਕਿਆ ਹੈ ਕਿ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੇ ਪੰਜਾਬ ਦੀ ਬਦਲਾਓ ਦੀ ਰਾਜਨੀਤੀ ਨੂੰ ਉਤਸ਼ਾਹਿਤ ਕੀਤਾ ਸੀ। ਇਸ ਸਮਾਗਮ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੇ ਦੁੱਖਦਾਈ ਸਦੀਵੀ ਵਿਛੋੜੇ 'ਤੇ ਦੋ ਮਿੰਟ ਦਾ ਮੋਨ ਰੱਖਕੇ ਸ਼ਰਧਾਂਜਲੀ ਦਿੱਤੀ ਗਈ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਉਪ ਮੁੱਖ ਇੰਜੀਨੀਅਰ ਵੰਡ ਹਲਕਾ ਖੰਨਾ ਸੁਖਜੀਤ ਸਿੰਘ, ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਖੰਨਾ ਅਮਨ ਗੁਪਤਾ, ਵਧੀਕ ਨਿਗਰਾਨ ਇੰਜੀਨੀਅਰ/ਟੈਂਕ ਹਲਕਾ ਖੰਨਾ ਸੁਰਿੰਦਰ ਪਾਲ ਸਿੰਘ, ਸਬ-ਸਟੇਸ਼ਨ ਇੰਜਨੀਅਰ ਖੰਨਾ ਭੁਪਿੰਦਰ ਕੌਰ, ਕਾਰਜ ਸਾਧਕ ਅਫਸਰ ਖੰਨਾ ਚਰਨਜੀਤ ਸਿੰਘ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਖੰਨਾ ਕਮਲਦੀਪ ਸਿੰਘ, ਪ੍ਰਧਾਨ ਆੜਤੀਆ ਐਸੋਸੀਏਸ਼ਨ ਖੰਨਾ ਸ੍ਰ. ਹਰਬੰਸ ਸਿੰਘ ਰੋਸ਼ਾ, ਓ.ਐਸ.ਡੀ ਕਰਨ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਰਾਜਿੰਦਰ ਸਿੰਘ ਜੀਤ, ਬਲਾਕ ਪ੍ਰਧਾਨ ਅਵਤਾਰ ਸਿੰਘ ਮਾਨ, ਬਲਾਕ ਪ੍ਰਧਾਨ ਗੁਰਜੀਤ ਸਿੰਘ ਗਿੱਲ, ਸਰਪੰਚ ਗੁਰਜੀਤ ਸਿੰਘ ਗਿੱਲ, ਕੁਲਵੰਤ ਸਿੰਘ ਮਹਿਮੀ, ਗੁਰਦੀਪ ਸਿੰਘ ਦੀਪਾ, ਹਵਾ ਸਿੰਘ, ਜਸਵਿੰਦਰ ਸਿੰਘ ਬਿਲਿੰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD