Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਸ਼ੋਕ ਪਰਾਸ਼ਰ ਪੱਪੀ ਵੱਲੋਂ 4.83 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਤਿੰਨ ਵੱਡੇ ਬਿਜਲੀ ਪ੍ਰੋਜੈਕਟਾਂ ਦਾ ਉਦਘਾਟਨ

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਹਲਕਾ ਸੈਂਟਰਲ 'ਚ 4.83 ਕਰੋੜ ਦੇ ਤਿੰਨ ਅਹਿਮ ਬਿਜਲੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Ashok Prashar Pappi, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 08 Oct 2025

Last updated on: Oct 08, 2025, 18:15 IST

ਲੁਧਿਆਣਾ ਸੈਂਟਰਲ ਹਲਕੇ ਵਿੱਚ ਬਿਜਲੀ ਸਪਲਾਈ ਪ੍ਰਣਾਲੀ ਨੂੰ ਆਧੁਨਿਕ, ਮਜ਼ਬੂਤ ਅਤੇ ਭਰੋਸੇਯੋਗ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਹਲਕਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਜੀ ਵੱਲੋਂ ਅੱਜ ਕਈ ਬਿਜਲੀ ਪ੍ਰੋਜੈਕਟਾਂ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਹ ਪ੍ਰੋਜੈਕਟ ਹਲਕੇ ਦੇ ਵਿਕਾਸ ਯਤਨਾਂ ਵਿੱਚ ਇੱਕ ਹੋਰ ਮਜਬੂਤ ਪੜਾਅ ਹਨ, ਜੋ ਸਿੱਧੇ ਤੌਰ 'ਤੇ ਹਜ਼ਾਰਾਂ ਨਿਵਾਸੀਆਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਧਾਰਨਗੇ ਅਤੇ ਇਲਾਕੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਨੂੰ ਗਤੀ ਦੇਣਗੇ।

ਇਨ੍ਹਾਂ ਪ੍ਰੋਜੈਕਟਾਂ ਵਿੱਚ 13.37 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 75 ਅਤੇ 78 ਦੇ ਚਿਲਡਰਨ ਪਾਰਕ (ਸਿਵਲ ਹਸਪਤਾਲ ਦੀ ਬੈਕਸਾਈਡ) ਵਿੱਚ ਨਵੇਂ 11 ਕੇ.ਵੀ. ਫੀਡਰ ਦੀ ਸਥਾਪਨਾ, 4.50 ਕਰੋੜ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 30 ਵਿੱਚ ਡਾ. ਅੰਬੇਡਕਰ ਕਾਲੋਨੀ (ਘੋੜਾ ਕਾਲੋਨੀ) ਵਿਖੇ ਬਣੇ 66 ਕੇ.ਵੀ. ਸਬ-ਸਟੇਸ਼ਨ ਦਾ ਉਦਘਾਟਨ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 82 ਅਤੇ 83 ਵਿੱਚ ਆਉਂਦੇ ਵੇਟ ਗੰਜ ਇਲਾਕੇ ਵਿੱਚ ਅਪਗ੍ਰੇਡ ਕੀਤੇ ਟਰਾਂਸਫਾਰਮਰ ਦੀ ਸ਼ੁਰੂਆਤ ਸ਼ਾਮਲ ਹੈ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਇਸ ਮੌਕੇ ‘ਤੇ ਕਿਹਾ ਕਿ “ਲੁਧਿਆਣਾ ਸੈਂਟਰਲ ਹਲਕੇ ਦੇ ਵਿਕਾਸ ਲਈ ਸਾਡਾ ਵਚਨ ਸਿਰਫ ਕਾਗਜ਼ਾਂ ਤੱਕ ਸੀਮਿਤ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਇਸ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਹ ਪ੍ਰੋਜੈਕਟ ਬਿਜਲੀ ਸਪਲਾਈ ਦੇ ਮਿਆਰ ਨੂੰ ਉੱਚਾ ਚੁੱਕਣਗੇ, ਬਿਜਲੀ ਕੱਟਾਂ ਵਿੱਚ ਕਮੀ ਲਿਆਉਣਗੇ ਅਤੇ ਉਦਯੋਗਿਕ ਤੇ ਰਿਹਾਇਸ਼ੀ ਖੇਤਰਾਂ ਵਿੱਚ ਸਥਿਰ ਸਪਲਾਈ ਯਕੀਨੀ ਬਣਾਉਣਗੇ।” ਉਨ੍ਹਾਂ ਨੇ ਕਿਹਾ ਕਿ ਬਿਜਲੀ ਸਹੂਲਤਾਂ ਦਾ ਸੁਧਾਰ ਸਿਰਫ ਸਹੂਲਤਾਂ ਦਾ ਵਾਧਾ ਨਹੀਂ, ਸਗੋਂ ਆਰਥਿਕ ਤਰੱਕੀ ਦਾ ਬੁਨਿਆਦੀ ਹਿੱਸਾ ਹੈ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਇਸ ਮੌਕੇ ਤੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਘਰ, ਹਰ ਵਾਰਡ ਅਤੇ ਹਰ ਇਲਾਕੇ ਤੱਕ ਆਧੁਨਿਕ ਬੁਨਿਆਦੀ ਢਾਂਚਾ ਪਹੁੰਚਾਉਣਾ ਹੈ। ਲੁਧਿਆਣਾ ਹਲਕਾ ਸੈਂਟਰਲ ਵਿੱਚ ਹੋਰ ਵਿਕਾਸ ਪ੍ਰੋਜੈਕਟ ਜਲਦ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਰਾਹੀਂ ਲੋਕਾਂ ਨੂੰ ਆਧੁਨਿਕ ਸਹੂਲਤਾਂ ਦਾ ਪੂਰਾ ਲਾਭ ਮਿਲੇਗਾ ਅਤੇ ਇਲਾਕੇ ਦਾ ਸਮੁੱਚਾ ਵਿਕਾਸ ਤੇਜ਼ੀ ਨਾਲ ਅੱਗੇ ਵਧੇਗਾ।

 

Tags: Ashok Prashar Pappi , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD