Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅਨਮੋਲ ਗਗਨ ਮਾਨ ਨੇ ਖਰੜ ਅਤੇ ਕੁਰਾਲੀ ਵਿੱਚ 112.5 ਕਰੋੜ ਰੁਪਏ ਦੀ ਵਿਆਪਕ ਬਿਜਲੀ ਸਪਲਾਈ ਸੁਧਾਰ ਯੋਜਨਾ ਦੀ ਸ਼ੁਰੂਆਤ ਕੀਤੀ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 08 Oct 2025

Last updated on: Oct 09, 2025, 11:26 IST

ਪੰਜਾਬ ਭਰ ਵਿੱਚ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਬਿਜਲੀ ਸਪਲਾਈ ਰੁਕਾਵਟਾਂ ਨੂੰ ਘੱਟ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਆਰੰਭ 5000 ਕਰੋੜ ਰੁਪਏ ਦੇ ਮੁੱਖ ਰਾਜ ਪੱਧਰੀ ਸੁਧਾਰ ਦੇ ਹਿੱਸੇ ਵਜੋਂ, ਵਿਧਾਇਕਾ ਸ਼੍ਰੀਮਤੀ ਅਨਮੋਨ ਗਗਨ ਮਾਨ ਅੱਜ ਖਰੜ ਅਤੇ ਕੁਰਾਲੀ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਲਈ 112.5 ਕਰੋੜ ਰੁਪਏ ਦੀ ਬਿਜਲੀ ਆਊਟੇਜ ਰਿਡਕਸ਼ਨ (ਵਿਆਪਕ ਬਿਜਲੀ ਸਪਲਾਈ ਸੁਧਾਰ) ਯੋਜਨਾ ਦੀ ਸ਼ੁਰੂਆਤ ਕੀਤੀ ਗਈ।

ਇਸ ਦਾ ਮੰਤਵ ਸੂਬੇ ਦੇ ਵਡਮੁੱਲੇ ਖਪਤਕਾਰਾਂ ਨੂੰ ਸਥਿਰ, ਭਰੋਸੇਯੋਗ ਅਤੇ ਨਿਰਵਿਘਨ ਸਪਲਾਈ ਪ੍ਰਦਾਨ ਕਰਨਾ ਹੈ। ਜਿਸ ਤਹਿਤ ਹਲਕੇ ਵਿੱਚ ਕੁੱਲ 19 ਨੰ ਫੀਡਰ ਚਾਲੂ ਕੀਤੇ ਜਾ ਚੁੱਕੇ ਹਨ ਅਤੇ ਅੱਜ 3 ਨੂੰ ਹੋਰ ਨਵੇਂ 11KV ਫੀਡਰ ਚਾਲੂ ਕਰਕੇ ਖਰੜ ਵਾਸੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਇਸ ਮਹਿਮ ਦੌਰਾਨ ਪੰਜਾਬ ਸਰਕਾਰ ਵੱਲੋਂ ਹਲਕਾ ਖਰੜ ਅਤੇ ਕੁਰਾਲੀ ਵਿਖੇ ਹੇਠ ਲਿਖੇ ਕੰਮ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਹਨ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਵਿਧਾਇਕਾ ਅਨਮੋਲ ਗਗਨ ਮਾਨ ਨੇ ਕਿਹਾ ਕਿ ਖਰੜ ਵਿੱਚ 112.5 ਕਰੋੜ ਰੁਪਏ ਦਾ ਨਿਵੇਸ਼ ਬਿਜਲੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਇੱਕ ਵੱਡੀ ਪੁਲਾਂਘ ਹੈ, ਜੋ ਨਿਰਵਿਘਨ ਬਿਜਲੀ ਸਪਲਾਈ, ਬਿਹਤਰ ਵੋਲਟੇਜ ਸਥਿਰਤਾ ਅਤੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਏਗਾ। ਇਸ ਪਹਿਲਕਦਮੀ ਦੇ ਤਹਿਤ, ਕਈ ਨਵੇਂ 220 ਕੇਵੀ ਗਰਿੱਡ ਦੀ ਸਮਰਥਾ ਵਿੱਚ 260 ਐੱਮ.ਵੀ.ਏ ਤੋਂ 320 ਐੱਮ.ਵੀ.ਏ ਦਾ ਵਾਧਾ , 66 ਕੇਵੀ ਸਨੀ ਇੰਕਲੇਵ ਗਰਿੱਡ ਦੀ ਸਮਰੱਥਾ ਵਿੱਚ 40 ਐੱਮ.ਵੀ.ਏ ਤੋਂ 63 ਐੱਮ.ਵੀ.ਏ ਦਾ ਵਾਧਾ, 175 ਨੰ ਨਵੇਂ ਰੱਖੇ ਟ੍ਰਾਂਸਫਾਰਮਰ, 263 ਨੰ ਟ/ਫ ਦੀ ਸਮਰੱਥਾ ਵਿੱਚ ਕੀਤਾ ਵਾਧਾ, 22 ਨੰ 11 ਕੇਵੀ ਫੀਡਰ ਉਸਾਰੇ ਗਏ ਜਿਸ ਦੀ ਕੁੱਲ ਲਾਗਤ 37.5 ਕਰੋੜ ਹੈ ਅਤੇ ਆਉਣ ਵਾਲੇ ਸਾਲ ਦੌਰਾਨ 75 ਕਰੋੜ ਦੀ ਲਾਗਤ ਨਾਲ਼ 2 ਨੰ. ਨਵੇਂ 66 ਕੇਵੀ ਗਰਿੱਡ –ਛੱਜੂਮਾਜਰਾ ਅਤੇ ਰਡਿਆਲਾ, ਨਵੇ 8ਨੰ 11 ਕੇਵੀ ਫੀਡ਼ਰਾਂ ਦੀ ਉਸਾਰੀ, ਨਵੇਂ 50 ਨੰ ਟ/ਫ ਦੀ ਉਸਾਰੀ, 113 ਨੰ. ਟ/ਫ ਦੀ ਸਮਰੱਥਾ ਵਿੱਚ ਵਾਧਾ ਅਤੇ ਨਵੀਆਂ ਤਾਰਾਂ ਆਦਿ ਦਾ ਕੰਮ ਕੀਤਾ ਜਾਵੇਗਾ।

ਇਹ ਨਵੇਂ ਆਉਣ ਵਾਲੇ ਗਰਿੱਡ ਐਸ ਏ ਐਸ ਨਗਰ ਵਿੱਚ ਟਰਾਂਸਮਿਸ਼ਨ ਅਤੇ ਸਪਲਾਈ ਵੰਡ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨਗੇ, ਜਿਸ ਨਾਲ ਸ਼ਹਿਰੀ ਅਤੇ ਆਲੇ ਦੁਆਲੇ, ਦੋਵਾਂ ਖੇਤਰਾਂ ਵਿੱਚ ਭਰੋਸੇਯੋਗਤਾ, ਘਟੇ ਹੋਏ ਆਊਟੇਜ ਅਤੇ ਸਥਿਰ ਵੋਲਟੇਜ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਵਿਧਾਇਕਾ ਅਨਮੋਨ ਗਗਨ ਮਾਨ ਖਰੜ ਤੋਂ ਹੀ, ਜਲੰਧਰ ਵਿਖੇ ਹੋਏ ਰਾਜ ਪੱਧਰੀ ਪ੍ਰੋਗਰਾਮ ਵਿੱਚ ਲਾਈਵ ਸਟ੍ਰੀਮਿੰਗ ਰਾਹੀਂ ਸ਼ਾਮਲ ਹੋਏ, ਜਿਸਦੀ ਪ੍ਰਧਾਨਗੀ ਮੁੱਖ ਮੰਤਰੀ ਐਸ. ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਕੀਤੀ, ਜਿਸ ਵਿੱਚ 'ਬਿਜਲੀ ਆਊਟੇਜ ਰਿਡਕਸ਼ਨ ਯੋਜਨਾ' ਦੀ ਰਾਜ ਵਿਆਪੀ ਸ਼ੁਰੂਆਤ ਕੀਤੀ ਗਈ।

ਐਮ ਐਲ ਏ ਅਨਮੋਨ ਗਗਨ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਨ੍ਹਾਂ ਵਿਆਪਕ ਕੰਮਾਂ ਦੇ ਪੂਰਾ ਹੋਣ ਨਾਲ ਖਰੜ ਅਤੇ ਕੁਰਾਲੀ ਦੇ ਬਿਜਲੀ ਵੰਡ ਨੈੱਟਵਰਕ ਦਾ ਵੱਡਾ ਪੱਧਰ ਉੱਚਾ ਹੋਵੇਗਾ, ਜਿਸ ਨਾਲ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ ਲਈ ਭਰੋਸੇਯੋਗ, ਕੁਸ਼ਲ ਅਤੇ ਉੱਚ-ਗੁਣਵੱਤਾ ਵਾਲੀ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD