Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਪੰਜਾਬ ਸਰਕਾਰ ਲੋਕਾਂ ਤੱਕ ਸੁਰੱਖਿਅਤ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਯਤਨਸ਼ੀਲ : ਡਾ. ਅਮਨਦੀਪ ਕੌਰ ਅਰੋੜਾ

ਬਿਜਲੀ ਦੇ ਖੇਤਰ ਵਿੱਚ ਮੋਗਾ ਵਿਖੇ ਹੋਣਗੇ 100 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 08 Oct 2025

Last updated on: Oct 09, 2025, 12:53 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਤਰੱਕੀ ਲਈ ਯਤਨਸ਼ੀਲ ਰਹਿ ਰਹੀ ਹੈ। ਸੂਬੇ ਦੀ ਤਰੱਕੀ ਦੇ ਹਰੇਕ ਅਹਿਮ ਪਹਿਲੂਆਂ ਉਪਰ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਕਿ ਆਮ ਲੋਕਾਂ ਨੂੰ ਹੋਣ ਵਾਲੀਆਂ ਸਮੱਸਿਆਵਾਂ ਨੂੰ ਜੀਰੋ ਕੀਤਾ ਜਾ ਸਕੇ। 

ਆਮ ਲੋਕਾਂ ਦੀ ਸਹੂਲਤ ਲਈ ਸਰਕਾਰ ਦੇ ਖਜਾਨੇ ਹਮੇਸ਼ਾ ਖੁੱਲ੍ਹੇ ਰੱਖੇ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਨਿਰਵਿਘਨ ਬਿਨ੍ਹਾਂ ਕਿਸੇ ਕੱਟ ਤੋਂ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਖੇਤਰ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਹਨ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਮੋਗਾ ਦਫ਼ਤਰ  ਵਿਖੇ  ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਲਈ 100 ਕਰੋੜ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਮੇਅਰ ਨਗਰ ਨਿਗਮ ਸ੍ਰ. ਬਲਜੀਤ ਸਿੰਘ ਚਾਨੀ, ਮਾਰਕਿਟ ਕਮੇਟੀ ਚੇਅਰਮੈਨ ਸ੍ਰ. ਹਰਜਿੰਦਰ ਸਿੰਘ ਰੋਡੇ, ਮਹਿਲਾ ਵਿੰਗ ਕੋਆਰਡੀਨੇਟਰ ਦਰਸ਼ਨ ਕੌਰ, ਐਕਸੀਅਨ ਮਨਦੀਪ ਸਿੰਘ ਸੰਧੂ, ਐਕਸੀਅਨ ਹਰਦਿਦਾਰ ਸਿੰਘ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ, ਸਮੂਹ ਐਸ.ਸੀ.ਜ ਤੇ ਵੱਡੀ ਗਿਣਤੀ ਵਿੱਚ ਆਮ ਲੋਕ ਹਾਜਰ ਸਨ।

ਪੰਜਾਬ ਸਰਕਾਰ ਤਰਫੋਂ ਬਿਜਲੀ ਵਿਭਾਗ ਅਧੀਨ ਮੋਗਾ ਨੂੰ 100 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਹੋਣ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਇਸ ਖੇਤਰ ਵਿੱਚ ਐਨੀ ਵੱਡੀ ਵਿਕਾਸ ਰਾਸ਼ੀ ਜਾਰੀ ਕੀਤੀ ਹੋਵੇ। ਉਹਨਾਂ ਕਿਹਾ ਕਿ ਇਸ 100 ਕਰੋੜ ਦੀ ਗ੍ਰਾਂਟ ਨਾਲ ਮੋਗਾ ਵਿੱਚ ਬਿਜਲੀ ਦੀ ਨੈਟਵਰਕਿੰਗ, ਕੇਬਲਿੰਗ ਨੂੰ ਮੂਲ ਰੂਪ ਵਿੱਚ ਸੁਧਾਰਿਆ ਜਾਵੇਗਾ, ਨਵੇਂ ਟਰਾਂਸਫਰਮਰ ਲਗਾਏ ਜਾਣਗੇ, ਓਵਰਲੋਡ ਟਰਾਂਸਫਰਾਂ ਨੂੰ ਅੰਡਰਲੋਡ ਕੀਤਾ ਜਾਵੇਗਾ, ਕਿਤੇ ਵੀ ਲਟਕਦੀਆਂ ਤਾਰਾਂ ਦਿਖਾਈ ਨਹੀਂ ਦੇਣਗੀਆਂ। 

ਇਸ ਤੋਂ ਇਲਾਵਾ ਹੋਰ ਵੀ ਮਹੱਤਵਪੂਰਨ ਕੰਮ ਜਿਸ ਨਾਲ ਲੋਕਾਂ ਨੂੰ ਨਿਰਵਿਘਨ ਤੇ ਸੁਰੱਖਿਅਤ ਰੂਪ ਨਾਲ ਬਿਜਲੀ ਮੁਹੱਈਆ ਹੋਵੇ ਪਹਿਲ ਦੇ ਆਧਾਰ ਉੱਪਰ ਕੀਤੇ ਜਾਣਗੇ। ਉਹਨਾਂ ਕਿਹਾ ਕਿ ਵਿਭਾਗੀ ਅਧਿਕਾਰੀਆਂ ਦੀ ਮੱਦਦ ਨਾਲ ਉਹ ਖੁਦ ਇਹਨਾਂ ਕੰਮਾਂ ਦੀ ਅਗਵਾਈ ਕਰਨਗੇ ਅਤੇ ਆਉਣ ਵਾਲੇ ਗਰਮੀਆਂ ਦੇ ਸੀਜਨ ਤੋਂ ਪਹਿਲਾਂ-ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਉਕਤ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਿੰਘਾਂ ਵਾਲਾ ਗਰਿੱਡ ਨੂੰ ਅਪਗਰੇਡ ਕਰਵਾਇਆ ਗਿਆ ਹੈ ਜਿਸਦਾ ਰਸਮੀ ਉਦਘਾਟਨ ਛੇਤੀ ਹੀ ਕੀਤਾ ਜਾਵੇਗਾ ਸ਼ਹਿਰ ਵਾਸੀਆਂ ਦੀ ਇਹ ਬੜੀ ਪੁਰਾਣੀ ਲਟਕਦੀ ਮੰਗ ਸੀ। ਡਗਰੂ ਵਿਖੇ ਵਿਭਾਗ ਅਧੀਨ 1.25 ਕਰੋੜ ਰੁਪਏ ਦੀ ਨਵੀਂ ਬਿਲਡਿੰਗ ਬਣਾਈ ਗਈ ਹੈ।

ਉਹਨਾਂ ਆਪਣੇ ਬਿਆਨ ਵਿੱਚ ਕਿਹਾ ਕਿ ਸਾਡਾ ਮੋਗਾ ਪੂਰੇ ਪੰਜਾਬ ਦੇ ਵਿੱਚੋਂ ਪਹਿਲਾਂ ਹਲਕਾ ਹੈ ਜਿੱਥੇ ਪਿਛਲੇ 4 ਸਾਲਾਂ ਦੇ ਵਿੱਚ 6 ਨਵੇਂ ਸਕੂਲ ਬਣਨ ਜਾ ਰਹੇ ਹਨ ਅਤੇ ਤਿੰਨ ਨਵੇਂ ਸਕੂਲ ਬਣ ਚੁੱਕੇ ਹਨ। 3 ਹੈਲਥ ਵੈੱਲਨਸ ਸੈਂਟਰ ਬਣ ਕੇ ਤਿਆਰ ਹੋ ਚੁੱਕੇ ਹਨ, ਬੁੱਧ ਸਿੰਘ ਵਾਲਾ, ਡਰੋਲੀ ਭਾਈ, ਧੱਲੇਕੇ, ਘੱਲ ਕਲਾਂ ਵਿਖੇ ਛੇਤੀ ਹੀ ਇਹ ਸੈਂਟਰ ਸ਼ੁਰੂ ਕੀਤੇ ਜਾ ਰਹੇ ਹਨ। 

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD