Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਮੰਡੀ ਗੋਬਿੰਦਗੜ੍ਹ 'ਚ 10.77 ਕਰੋੜ ਦੀ ਲਾਗਤ ਵਾਲੇ ਬਿਜਲੀ ਪ੍ਰੋਜੈਕਟਾਂ ਦੀ ਸ਼ੁਰੂਆਤ

ਸ਼ਹਿਰ ਵਿੱਚ ਲੱਗਣਗੇ 58 ਨਵੇਂ ਟਰਾਂਸਫਾਰਮਰ, 52 ਟਰਾਂਸਫਾਰਮਰਾਂ ਦੀ ਸਮਰੱਥਾ ਵਿੱਚ ਹੋਵੇਗਾ ਵਾਧਾ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 08 Oct 2025

Last updated on: Oct 09, 2025, 13:21 IST

ਵਿਧਾਨ ਸਭਾ ਹਲਕਾ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅੱਜ ਮੰਡੀ ਗੋਬਿੰਦਗੜ੍ਹ ਤੋਂ ਰੌਸ਼ਨ ਪੰਜਾਬ ਮੁਹਿੰਮ ਦਾ ਆਗਾਜ਼ ਕਰਦਿਆਂ 10.77 ਕਰੋੜ ਦੀ ਲਾਗਤ ਨਾਲ ਨੇਪਰੇ ਚੜ੍ਹਾਏ ਜਾਣ ਵਾਲੇ ਬਿਜਲੀ ਪ੍ਰੋਜੈਕਟਾਂ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਪਹਿਲਾਂ ਹੀ ਵਿਕਾਸ ਪੱਖੋਂ ਬੁਲੰਦੀਆਂ ਉਤੇ ਹੈ ਅਤੇ ਹੁਣ ਬਿਜਲੀ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦੀ ਦਿਸ਼ਾ ਵਿੱਚ ਇਹ ਇੱਕ ਹੋਰ ਮੀਲ ਪੱਥਰ ਸਾਬਤ ਹੋਵੇਗਾ। 

ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਪੰਜਾਬ ਵਿੱਚ 5000 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਬਿਜਲੀ ਬੁਨਿਆਦੀ ਢਾਂਚੇ ਦੇ ਸੁਧਾਰ ਕਾਰਜਾਂ ਦਾ ਹਿੱਸਾ ਹਨ। ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਨਾਜ ਮੰਡੀ ਵਿੱਚ ਸਥਿਤ ਗਰਿੱਡ ਤੋਂ ਇਨ੍ਹਾਂ ਕਾਰਜਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਨੀਹ ਪੱਥਰ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਕਿਹਾ ਕਿ 66 ਕੇਵੀ ਤਲਵਾੜਾ ਵਿਖੇ 86.60 ਲੱਖ, ਅਨਾਜ ਮੰਡੀ ਵਿਖੇ 1 ਕਰੋੜ 3 ਲੱਖ ਅਤੇ ਸੈਂਟਰਲ ਗਰਿੱਡ ਵਿਖੇ 1 ਕਰੋੜ 41 ਲੱਖ ਨਾਲ ਚਾਰਦੀਵਾਰੀ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਨਵੇਂ ਪ੍ਰੋਜੈਕਟ ਤਹਿਤ ਮੰਡੀ ਗੋਬਿੰਦਗੜ੍ਹ ਦੇ ਸ਼ਹਿਰੀ ਹਿੱਸੇ ਵਿੱਚ 58 ਨਵੇਂ ਟਰਾਂਸਫਾਰਮਰ ਅਤੇ 52 ਪਹਿਲਾਂ ਤੋਂ ਸਥਾਪਤ ਟਰਾਂਸਫਾਰਮਰਾਂ ਦੀ ਸਮਰੱਥਾ ਵਿੱਚ ਵਾਧਾ ਕਰਨ 'ਤੇ 10.77 ਕਰੋੜ ਰੁਪਏ ਦੀ ਲਾਗਤ ਆਵੇਗੀ। ਜਿਸ ਨਾਲ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣੇਗੀ ਅਤੇ ਇਸ ਮਿਸ਼ਨ ਤਹਿਤ ਮਿੱਥੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇਗਾ।

ਇਸ ਮੌਕੇ ਹਰਜਿੰਦਰਪਾਲ ਸਿੰਘ ਚਾਹਲ ਵਧੀਕ ਨਿਗਰਾਨ ਇੰਜੀਨੀਅਰ, ਇੰਜ: ਹਰਪ੍ਰੀਤ ਸਿੰਘ, ਵਿਨੀਤ ਲੂੰਬਾ ਤੇ ਅਮਨਦੀਪ ਸਿੰਘ ਐਸਡੀਓ, ਰਣਜੀਤ ਸਿੰਘ ਪਨਾਗ, ਭੁਪਿੰਦਰ ਸਿੰਘ ਸੰਧੂ, ਨਰੇਸ਼ ਸ਼ਰਮਾ, ਅਮਨਿੰਦਰ ਸਿੰਘ ਗਰੇਵਾਲ, ਬੌਬੀ, ਬਲਦੇਵ ਸ਼ਰਮਾ, ਕਨੂ ਸ਼ਰਮਾ, ਬਲਵਿੰਦਰ ਖੰਨਾ ਵੀ ਹਾਜ਼ਰ ਸਨ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD