Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਹਰਜੋਤ ਸਿੰਘ ਬੈਂਸ ਨੇ ਜਲੰਧਰ, ਐਸਬੀਐਸ ਨਗਰ ਅਤੇ ਕਪੂਰਥਲਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਨੂੰ ਮੁੜ ਸੁਰਜੀਤ ਕੀਤਾ

ਜ਼ਿਲ੍ਹਿਆਂ ’ਚ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਹਰਜੋਤ ਸਿੰਘ ਬੈਂਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Balkar Singh,Mohinder Bhagat

Web Admin

Web Admin

5 Dariya News

ਜਲੰਧਰ , 08 Oct 2025

Last updated on: Oct 09, 2025, 13:49 IST

ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖ਼ਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਦੀਆਂ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਡਾ. ਅਭਿਨਵ ਤ੍ਰਿਖਾ, ਵਿਧਾਇਕ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ ਵੀ ਮੌਜੂਦ ਸਨ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਿੰਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਸੀਪੀ/ ਐਸ.ਐਸ.ਪੀਜ਼ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਲੋਕ ਪ੍ਰਤੀਨਿਧੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। 

ਇਸੇ ਤਹਿਤ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਕੱਢੇ ਜਾਣੇ ਹਨ। ਇਨ੍ਹਾਂ ਵਿਚੋਂ ਹੀ ਇਕ ਨਗਰ ਕੀਰਤਨ ਗੁਰਦਾਸਪੁਰ ਤੋਂ 20 ਨਵੰਬਰ ਨੂੰ ਸ਼ੁਰੂ ਹੋ ਕੇ 21 ਨਵੰਬਰ ਨੂੰ ਜਲੰਧਰ ਵਿਖੇ ਪ੍ਰਵੇਸ਼ ਕਰੇਗਾ ਅਤੇ 22 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਲਈ ਰਵਾਨਾ ਹੋਵੇਗਾ। 21 ਨਵੰਬਰ ਨੂੰ ਜਲੰਧਰ ਵਿਖੇ ਹੀ ਨਗਰ ਕੀਰਤਨ ਦਾ ਠਹਿਰਾਅ ਹੋਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਸਮੁੱਚੇ ਰਸਤੇ ’ਤੇ ਸਫ਼ਾਈ, ਲੰਗਰ ਸੇਵਾ, ਫੁੱਲਾਂ ਦੀ ਵਰਖਾ ਅਤੇ ਪੀਣ ਵਾਲੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ 1 ਨਵੰਬਰ ਤੋਂ 18 ਨਵੰਬਰ ਤੱਕ ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਵਿਸ਼ਾਲ ਨਗਰ ਕੀਰਤਨ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਤਿੰਨਾਂ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੂਰੀ ਰਹਿਤ ਮਰਿਆਦਾ ਅਨੁਸਾਰ ਨਗਰ ਕੀਰਤਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਇਸ ਮੌਕੇ ਤਿੰਨਾਂ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲੋਗੋ ਵੀ ਭੇਟ ਕੀਤੇ। 

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ਹਰ ਜ਼ਿਲ੍ਹੇ ਵਿੱਚ ਪਹੁੰਚਣ ’ਤੇ ਨਗਰ ਕੀਰਤਨ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਮਾਗਮਾਂ ਸਬੰਧੀ ਵੱਡੇ ਪੱਧਰ ’ਤੇ ਤਿਆਰੀ ਵਿੱਢੀ ਹੋਈ ਹੈ ਅਤੇ ਇਨ੍ਹਾਂ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਪੰਚਾਲ, ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ. ਅੰਕੁਰਜੀਤ ਸਿੰਘ, ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ, ਐਸ.ਐਸ.ਪੀ. ਜਲੰਧਰ ਹਰਵਿੰਦਰ ਸਿੰਘ ਵਿਰਕ, ਐਸ.ਐਸ.ਪੀ. ਕਪੂਰਥਲਾ ਗੌਰਵ ਧੁਰਾ, ਐਸ.ਐਸ.ਪੀ. ਐਸ.ਬੀ.ਐਸ. ਨਗਰ ਡਾ. ਮਹਿਤਾਬ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਰਮਣੀਕ ਸਿੰਘ ਰੰਧਾਵਾ, ਚੇਅਰਮੈਨ ਸਹਿਕਾਰੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਮੰਗਲ ਬੱਸੀ, ਚੇਅਰਮੈਨ ਪੰਜਾਬ ਸਟੇਟ ਘੱਟ ਗਿਣਤੀ ਕਮਿਸ਼ਨ ਅਬਦੁਲ ਬਾਹਰੀ ਸਲਮਾਨੀ, ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਹਰਜੀ ਮਾਨ, ਪਿੰਦਰ ਪੰਡੌਰੀ, ਪ੍ਰਿੰ. ਪ੍ਰੇਮ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Balkar Singh , Mohinder Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD