Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਗਦੀਪ ਕੰਬੋਜ ਗੋਲਡੀ ਨੇ 74.45 ਲੱਖ ਦੀ ਲਾਗਤ ਨਾਲ ਚੱਕ ਪੱਖੀ ਤੋਂ ਮੀਨੇਆਲੀ ਸੜਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਕਿਹਾ, ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 09 Oct 2025

Last updated on: Oct 09, 2025, 15:14 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਜਲਾਲਾਬਾਦ ਹਲਕੇ ਵਿੱਚ ਸੜਕਾਂ ਦੀ ਰਿਪੇਅਰ/ਨਵੀਨੀਕਰਨ ਲਈ 31 ਕਰੋੜ 20 ਲੱਖ ਰੁਪਏ ਦਿੱਤੇ ਗਏ ਹਨ। ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ 74.45 ਲੱਖ ਦੀ ਲਾਗਤ ਨਾਲ 4.65 ਕਿਲੋਮੀਟਰ ਲੰਬੀ ਚੱਕ ਪੱਖੀ ਤੋਂ ਮੀਨੇਆਲੀ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਉਹ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ ਜਿਨ੍ਹਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਕਰਨ ਵਿੱਚ ਲੱਗੀ ਹੋਈ ਹੈ ਤੇ ਪਿੰਡਾਂ ਦੀਆਂ ਸੜਕਾਂ ਤੋਂ ਇਲਾਵਾ ਗਲੀਆਂ, ਨਾਲੀਆਂ ਤੇ ਛੱਪੜਾਂ ਨੂੰ ਵੀ ਪੱਕਾ ਕੀਤਾ ਜਾ ਰਿਹਾ ਹੈ ਤੇ ਪਿੰਡਾਂ ਨੂੰ ਵੀ ਸ਼ਹਿਰੀ ਦਿੱਖ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਜਲਾਲਬਾਦ ਹਲਕੇ ਵਿੱਚ ਅੱਜ ਉਹ ਅਲੱਗ-ਅਲੱਗ ਪਿੰਡਾਂ ਵਿੱਚ 5 ਕਰੋੜ 13 ਲੱਖ 85 ਹਜ਼ਾਰ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ/ਰਿਪੇਅਰ ਦੇ ਨੀਂਹ ਪੱਥਰ ਰੱਖਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਕੋਈ ਹੋਰ ਵੀ ਵਿਕਾਸ ਕਾਰਜ ਬਾਕੀ ਰਹਿੰਦਾ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸ ਨੂੰ ਪੂਰਾ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦਾ ਜੇਕਰ ਪਿੰਡ ਦੇ ਵਿਕਾਸ ਨੂੰ ਲੈ ਕੇ ਕੋਈ ਵੀ ਸੁਝਾਅ ਹੋਵੇ ਤਾਂ ਵੀ ਉਹ ਨੂੰ ਜ਼ਰੂਰ ਦੱਸਣ ਤਾਂ ਜੋ ਸਾਡੇ ਪਿੰਡਾਂ ਦਾ ਹੋਰ ਸਰਵਪੱਖੀ ਵਿਕਾਸ ਹੋ ਸਕੇ। ਇਸ ਮੌਕੇ ਸਰਪੰਚ ਯਾਦਵਿੰਦਰ ਸਿੰਘ ਗਿੱਲ, ਮੈਂਬਰ ਪੰਚਾਇਤ ਮਹਿੰਦਰ ਸਿੰਘ, ਕਰਨ ਸਿੰਘ, ਇਕਬਾਲ ਸਿੰਘ, ਪ੍ਰਕਾਸ਼ ਕੌਰ, ਗੁਰਿੰਦਰ ਕੌਰ, ਰੌਸ਼ਨ ਸਿੰਘ, ਗੁਰਦੀਪ ਸਿੰਘ, ਸਾਬਕਾ ਸਰਪੰਚ ਰਾਮ ਸਿੰਘ, ਬੋਹੜ ਸਿੰਘ, ਸਾਬਕਾ ਮੈਂਬਰ ਪੰਚਾਇਤ ਰਾਮ ਸਿੰਘ ਅਤੇ ਪੁਪਿੰਦਰ ਸਿੰਘ ਸਮੇਤ ਆਪ ਲੀਡਰਸ਼ਿਪ ਵੀ ਹਾਜ਼ਰ ਸੀ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD