Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਾਕਿ-ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 2.5 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਡੀ ਨਾਲ ਗ੍ਰਿਫ਼ਤਾਰ

ਬੀਕੇਆਈ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਨਿਰਦੇਸ਼ਾਂ 'ਤੇ ਯੂਕੇ-ਅਧਾਰਤ ਹੈਂਡਲਰ ਨਿਸ਼ਾਨ ਜੌੜੀਅਨ ਅਤੇ ਆਦੇਸ਼ ਜਮਾਰਾਈ ਦੁਆਰਾ ਮਾਡਿਊਲ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 09 Oct 2025

Last updated on: Oct 09, 2025, 16:57 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਮਾਡਿਊਲ ਦੇ ਦੋ ਕਾਰਕੁੰਨਾਂ ਨੂੰ, ਲਗਭਗ 2.5 ਕਿਲੋਗ੍ਰਾਮ  ਆਰ.ਡੀ.ਐਕਸ-ਅਧਾਰਤ ਆਈ.ਈ.ਡੀ. ਅਤੇ ਇੱਕ ਰਿਮੋਟ ਕੰਟਰੋਲ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਦਿੱਤੀ।

ਇਹ ਮਾਡਿਊਲ ਬੀ.ਕੇ.ਆਈ. ਦੇ ਮਾਸਟਰਮਾਈਂਡ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਨਿਰਦੇਸ਼ਾਂ ‘ਤੇ ਯੂ.ਕੇ.-ਅਧਾਰਤ ਹੈਂਡਲਰਾ ਨਿਸ਼ਾਨ ਜੌੜੀਆਂ ਅਤੇ ਆਦੇਸ਼ ਜਮਾਰਾਏ ਦੁਆਰਾ ਚਲਾਇਆ ਜਾ ਰਿਹਾ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜਿੰਦਰ ਸਿੰਘ ਉਰਫ ਰਿੰਕੂ ਵਾਸੀ ਪਿੰਡ ਅਠਵਾਲ (ਗੁਰਦਾਸਪੁਰ) ਅਤੇ ਦੀਵਾਨ ਸਿੰਘ ਉਰਫ ਨਿੱਕੂ ਵਾਸੀ ਨਿੱਕੋ ਸਰਾਂ ਕਲਾਂ (ਗੁਰਦਾਸਪੁਰ), ਵਜੋਂ ਹੋਈ ਹੈ। 

ਪੁਲਿਸ ਟੀਮਾਂ ਨੇ ਉਨਾਂ ਦੀ ਕਾਲੇ ਰੰਗ ਦੀ ਹੀਰੋ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ ਹੈ, ਜਿਸ ‘ਤੇ ਉਹ ਸਵਾਰ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਾਬੂ ਕੀਤੇ ਗਏ ਦੋਵੇਂ ਵਿਅਕਤੀਆਂ ਨੂੰ ਉਨਾਂ ਦੇ ਯੂ.ਕੇ.-ਅਧਾਰਤ ਸੰਚਾਲਕਾਂ ਨਿਸ਼ਾਨ ਜੌੜੀਆਂ ਅਤੇ ਆਦੇਸ਼ ਜਮਾਰਾਏ ਤੋਂ ਸਿੱਧੇ ਨਿਰਦੇਸ਼ ਮਿਲ ਰਹੇ ਸਨ। 

ਉਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤਾ ਗਿਆ ਆਰਡੀਐਕਸ-ਅਧਾਰਤ ਆਈਈਡੀ ਮਿੱਥੇ ਹੋਏ ਅੱਤਵਾਦੀ ਹਮਲੇ ਲਈ ਵਰਤਿਆ ਜਾਣਾ ਸੀ। ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਸੀ.ਆਈ. ਜਲੰਧਰ ਦੀਆਂ ਟੀਮਾਂ ਨੇ ਖੁਫੀਆ ਕਾਰਵਾਈ ਤਹਿਤ ਜਲੰਧਰ ਦੇ ਗੁਰੂ ਨਾਨਕਪੁਰਾ ਖੇਤਰ ਤੋਂ ਦੋਵਾਂ ਸ਼ੱਕੀਆਂ ਨੂੰ ਉਦੋਂ ਗਿ੍ਰਫਤਾਰ ਕੀਤਾ, ਜਦੋਂ ਉਹ ਖੇਪ ਨੂੰ ਕਿਸੇ ਹੋਰ ਟਿਕਾਣੇ ’ਤੇ ਪਹੁੰਚਾਉਣ ਜਾ ਰਹੇ ਸਨ।

ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਅਤੇ ਉਨਾਂ ਵਿਅਕਤੀਆਂ, ਜਿਨਾਂ ਨੂੰ ਖੇਪ ਡਿਲੀਵਰ ਕੀਤੀ ਜਾਣੀ ਸੀ ,ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਪੁਲਿਸ ਸਟੇਸ਼ਨ ਐਸ.ਐਸ.ਓ.ਸੀ., ਅੰਮਿ੍ਰਤਸਰ ਵਿਖੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੀ ਧਾਰਾ 10, 13, 15, 17, 18, 18-ਬੀ ਅਤੇ 20 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫਆਈਆਰ ਨੰਬਰ 58 ਮਿਤੀ 08.10.2025 ਨੂੰ ਕੇਸ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD