Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

35 ਸਾਲਾਂ ਮਗਰੋਂ ਬਣੇਗੀ ਸ਼ਹੀਦ ਦੇ ਨਾਮ ਉਪਰ ਸੜਕ

ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖਿਆ ਨੀਂਹ ਪੱਥਰ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਾਇਲ, ਖੰਨਾ , 09 Oct 2025

Last updated on: Oct 09, 2025, 17:10 IST

ਹਲਕਾ ਪਾਇਲ ਦੇ ਪਿੰਡ ਜੱਲ੍ਹਾ ਵਿੱਚ ਮਹਾਨ ਸ਼ਹੀਦ ਸਿਪਾਹੀ ਸ਼ੀਤਲ ਸਿੰਘ ਦੀ ਯਾਦ ਵਿੱਚ ਸੜਕ ਆਖਿਰਕਾਰ 35 ਸਾਲਾਂ ਬਾਅਦ ਮੁੜ ਬਣਾਈ ਜਾ ਰਹੀ ਹੈ। ਕਈ ਸਾਲਾਂ ਤੋਂ ਖਰਾਬ ਹਾਲਤ ਵਿੱਚ ਪਈ ਇਹ ਸੜਕ ਹੁਣ ਦੁਬਾਰਾ ਬਣਨ ਜਾ ਰਹੀ ਹੈ। ਇਸ ਮਹੱਤਵਪੂਰਨ ਸੜਕ ਨਾਲ ਕਰੀਬ 15 ਪਿੰਡ ਜੁੜੇ ਹੋਏ ਹਨ ਅਤੇ ਇਹ ਪਾਇਲ ਹਲਕੇ ਨੂੰ ਖੰਨਾ ਨਾਲ ਸਿੱਧਾ ਜੋੜਦੀ ਹੈ।

ਸੜਕ ਦੇ ਨਵੇਂ ਨਿਰਮਾਣ ਦਾ ਨੀਂਹ ਪੱਥਰ ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਵਿਚ ਬਣੀਆਂ ਥਾਵਾਂ ਸਾਡੀ ਵਿਰਾਸਤ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪਾਇਲ ਹਲਕੇ ਵਿੱਚ ਵਿਕਾਸ ਦੇ ਕੰਮਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ, ਖ਼ਾਸ ਕਰਕੇ ਉਹਨਾਂ ਇਲਾਕਿਆਂ ਵਿੱਚ ਜਿੱਥੇ ਸਾਲਾਂ ਤੋਂ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹੇ ਹਨ।

ਯਾਦ ਰਹੇ ਕਿ ਸਿਪਾਹੀ ਸ਼ੀਤਲ ਸਿੰਘ ਨੇ 1965 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਦੀ ਯਾਦ ਵਿੱਚ ਬਣਿਆ ਇਹ ਮਾਰਗ ਕਈ ਸਾਲਾਂ ਤੋਂ ਟੁੱਟਿਆ ਪਿਆ ਸੀ, ਜਿਸ ਕਾਰਨ ਪਿੰਡ ਵਾਸੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਿੰਡ ਦੇ ਸਰਪੰਚ ਲਛਮਣ ਸਿੰਘ ਨੇ ਕਿਹਾ ਕਿ ਸੜਕ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। 

“ਇਹ ਸੜਕ ਕਈ ਸਾਲਾਂ ਤੋਂ ਖਰਾਬ ਹਾਲਤ ਵਿੱਚ ਸੀ, ਪਰ ਹੁਣ ਪੰਜਾਬ ਸਰਕਾਰ ਨੇ ਸਾਡੀ ਲੰਬੇ ਸਮੇਂ ਤੋਂ ਲਟਕਦੀ ਮੰਗ ਪੂਰੀ ਕਰ ਦਿੱਤੀ ਹੈ। ਹੁਣ ਤੱਕ ਪਿਛਲੀਆਂ ਸਰਕਾਰਾਂ ਨੇ ਇਸਦੀ ਸਾਰ ਨਹੀਂ ਲਈ ਸੀ। ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀ ਬਾਂਹ ਫੜੀ ਹੈ।

ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਏ.ਪੀ. ਜੱਲ੍ਹਾ, ਬੂਟਾ ਸਿੰਘ ਰਾਣੋ, ਕੌਂਸਲਰ ਸੁਖਪ੍ਰੀਤ ਸਿੰਘ ਸੋਹੀ, ਅਮਰਜੀਤ ਸਿੰਘ ਗਿੱਲ, ਮੋਹਨ ਸਿੰਘ ਪੰਚ, ਕੁਲਦੀਪ ਸਿੰਘ ਗਰਚਾ, ਫਤਹਿ ਸਿੰਘ, ਬਲਦੇਵ ਸਿੰਘ ਨੰਬਰਦਾਰ, ਦਰਸ਼ਨ ਸਿੰਘ, ਤੇਜਵੰਤ ਸਿੰਘ ਨੰਬਰਦਾਰ ਅਤੇ ਮੋਹਨਪ੍ਰੀਤ ਸਿੰਘ ਬੈਂਸ ਸਮੇਤ ਕਈ ਹੋਰ ਹਸਤੀਆਂ ਹਾਜ਼ਰ ਸਨ। ਇਲਾਕੇ ਦੇ ਲੋਕਾਂ ਨੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸੜਕ ਦੇ ਮੁੜ ਬਣਨ ਨਾਲ ਆਵਾਜਾਈ ਸੁਵਿਧਾਜਨਕ ਹੋਵੇਗੀ ਅਤੇ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD