Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਡਾ. ਸੋਨਾ ਥਿੰਦ ਨੇ ਖੁਦ ਦੌਰਾ ਕਰਕੇ ਨੈਸ਼ਨਲ ਹਾਈਵੇ ਤੇ ਲਿੰਕ ਸੜਕਾਂ ਦਾ ਕੀਤਾ ਨਿਰੀਖਣ

ਨੈਸ਼ਨਲ ਹਾਈਵੇ ਅਤੇ ਵੱਖ—ਵੱਖ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਮਾਣ ਤੇ ਮੁਰੰਮਤ ਕਾਰਜਾਂ ਵਿੱਚ ਤੇਜੀ ਲਿਆਉਣ ਦੀ ਹਦਾਇਤ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ/ਸਰਹਿੰਦ/ਮੰਡੀ ਗੋਬਿੰਦਗੜ੍ਹ/ਅਮਲੋਹ , 09 Oct 2025

Last updated on: Oct 09, 2025, 17:16 IST

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਨੈਸ਼ਨਲ ਹਾਈਵੇ ਅਤੇ ਜਿ਼ਲ੍ਹੇ ਦੀਆਂ ਹੋਰਨਾਂ ਅਹਿਮ ਲਿੰਕ ਸੜਕਾਂ ਦੀ ਚੱਲ ਰਹੀ ਮੁਰੰਮਤ ਪ੍ਰਕਿਰਿਆ ਦਾ ਖੁਦ ਦੌਰਾ ਕਰਕੇ ਨਿਰੀਖਣ ਕੀਤਾ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਆਪਕ ਪੱਧਰ 'ਤੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਸ਼ਹਾਦਤ ਯਾਤਰਾ ਦੀ ਆਮਦ ਅਤੇ ਠਹਿਰ ਫਤਹਿਗੜ੍ਹ ਸਾਹਿਬ ਵਿਖੇ ਵੀ ਹੋਵੇਗੀ ਅਤੇ ਇਸ ਲਈ ਸਮਾਂ ਰਹਿੰਦਿਆਂ ਸਮੂਹ ਸੜਕਾਂ ਨੂੰ ਦਰੁਸਤ ਕੀਤਾ ਜਾਣਾ ਸਮੇਂ ਦੀ ਅਹਿਮ ਲੋੜ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਦਸੰਬਰ ਦੌਰਾਨ ਸ਼ਹੀਦੀ ਸਭਾ ਦੇ ਮੱਦੇਨਜ਼ਰ ਦੇਸ਼ ਵਿਦੇਸ਼ਾਂ ਤੋਂ ਨਤਮਸਤਕ ਹੋਣ ਲਈ ਪੁੱਜਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਵੀ ਸੜਕਾਂ, ਰੌਸ਼ਨੀ ਦਾ ਪ੍ਰਬੰਧ, ਬਿਜਲੀ ਦੀਆਂ ਤਾਰਾਂ ਨੂੰ ਦਰੁਸਤ ਕਰਨ ਦੀ ਵਿਵਸਥਾ, ਸੀਵਰੇਜ ਪ੍ਰਬੰਧਾਂ, ਸ਼ਹਿਰ ਦੀ ਸਾਫ਼ ਸਫਾਈ, ਪਖਾਨਿਆਂ ਦੀ ਸਫਾਈ ਆਦਿ ਦੇ ਸਮੁੱਚੇ ਪ੍ਰਬੰਧ ਤੇਜੀ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਅੱਜ ਐਸ.ਡੀ.ਐਮ ਅਰਵਿੰਦ ਕੁਮਾਰ ਗੁਪਤਾ, ਐਸ.ਡੀ.ਐਮ ਅਮਲੋਹ ਚੇਤਨ ਬੰਗੜ, ਮੁੱਖ ਮੰਤਰੀ ਫੀਲਡ ਅਫ਼ਸਰ ਸ਼ੰਕਰ ਸ਼ਰਮਾ, ਕਾਰਜਕਾਰੀ ਏਜੰਸੀਆਂ ਦੇ ਐਕਸੀਅਨਾਂ, ਪੀ.ਏ ਰਣਧੀਰ ਸਿੰਘ ਤੇ ਹੋਰ ਅਧਿਕਾਰੀਆਂ ਸਮੇਤ ਖੁਦ ਨੈਸ਼ਨਲ ਹਾਈਵੇ ਅਤੇ ਲਿੰਕ ਸੜਕਾਂ ਦਾ ਨਿਰੀਖਣ ਕੀਤਾ ਅਤੇ ਕਮੀਆਂ ਨੂੰ ਫੌਰੀ ਆਧਾਰ 'ਤੇ ਦੂਰ ਕੀਤੇ ਜਾਣ ਦੇ ਆਦੇਸ਼ ਦਿੱਤੇ। 

ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਸਮੂਹ ਕਾਰਜਕਾਰੀ ਏਜੰਸੀਆਂ ਦੇ ਐਕਸੀਅਨਾਂ ਤੇ ਐਸ.ਡੀ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਸੰਗਤ ਦੀ ਸੁਖਾਵੀਂ ਆਮਦ ਤੇ ਹੋਰ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਵਿੱਚ ਕੋਈ ਢਿੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟ ਨੂੰ ਕਿਹਾ ਕਿ ਉਹ ਸਮੇਂ ਸਮੇਂ 'ਤੇ ਸੜਕਾਂ ਦੇ ਨਿਰਮਾਣ ਤੇ ਮੁਰੰਮਤ ਪ੍ਰਕਿਰਿਆ ਦੀ ਨਿਗਰਾਨੀ ਕਰਦੇ ਰਹਿਣ ਤਾਂ ਜੋ ਕਮੀਆਂ ਨੂੰ ਨਾਲੋ ਨਾਲ ਦੂਰ ਕਰਵਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਵੱਲੋਂ ਕੀਤੇ ਨਿਰੀਖਣ ਦੌਰਾਨ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਨੈਸ਼ਨਲ ਹਾਈਵੇ, ਨਗਰ ਕੌਂਸਲ, ਜਲ ਸਪਲਾਈ ਤੇ ਸੀਵਰੇਜ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD