Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ : ਭਗਵੰਤ ਸਿੰਘ ਮਾਨ

ਮਰਹੂਮ ਗਾਇਕ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਇਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Karamjit Anmol, Jagraon

Web Admin

Web Admin

5 Dariya News

ਜਗਰਾਉਂ , 09 Oct 2025

Last updated on: Oct 10, 2025, 12:46 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਪੁੱਜ ਕੇ ਨੌਜਵਾਨ ਗਾਇਕ ਦੀ ਦੁਖਦਾਈ ਤੇ ਬੇਵਕਤੀ ਮੌਤ ਉੱਤੇ ਅਫ਼ਸੋਸ ਪ੍ਰਗਟਾਇਆ। ਕੁੱਝ ਦਿਨ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਦਾ ਕੱਲ੍ਹ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਸਵੇਰੇ ਮਰਹੂਮ ਗਾਇਕ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਨੇ ਦੁੱਖ ਵਿੱਚ ਡੁੱਬੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟਾਇਆ। 

ਉਨ੍ਹਾਂ ਕਿਹਾ ਕਿ ਨੌਜਵਾਨ ਗਾਇਕ ਦੇ ਦੇਹਾਂਤ ਨਾਲ ਸੂਬੇ ਦੇ ਸਮਕਾਲੀ ਸਾਹਿਤ, ਸੱਭਿਆਚਾਰ ਤੇ ਕਲਾ ਦੇ ਖ਼ੇਤਰ ਨੂੰ ਵੱਡਾ ਘਾਟਾ ਪਿਆ ਹੈ। ਇਸ ਮੌਕੇ ਭਾਵੁਕ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਵੰਦਾ ਭਰ ਜਵਾਨੀ ਵਿੱਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ। ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਦੇ ਦੇਹਾਂਤ ਨਾਲ ਪੈਦਾ ਹੋਇਆ ਖਲਾਅ ਨੇੜ ਭਵਿੱਖ ਵਿੱਚ ਭਰਿਆ ਜਾਣਾ ਆਸਾਨ ਨਹੀਂ ਹੋਵੇਗਾ।

ਮੁੱਖ ਮੰਤਰੀ ਨੇ ਲੱਖਾਂ ਪੰਜਾਬੀਆਂ ਦੇ ਦਿਲਾਂ ਉੱਤੇ ਰਾਜ ਕਰਨ ਵਾਲੇ ਨੌਜਵਾਨ ਗਾਇਕ ਰਾਜਵੀਰ ਜਵੰਦਾ ਦੀ ਸ਼ਾਨਦਾਰ ਪੇਸ਼ਕਾਰੀ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਰਾਜਵੀਰ ਦੀ ਮੌਤ ਨਾਲ ਪੰਜਾਬੀ ਗਾਇਕੀ ਦੇ ਇਕ ਯੁੱਗ ਦਾ ਅੰਤ ਹੋ ਗਿਆ। ਉਨ੍ਹਾਂ ਕਿਹਾ ਕਿ ਰਾਜਵੀਰ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਚੇਤਿਆਂ ਵਿੱਚ ਵਸਿਆ ਰਹੇਗਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਵੀਰ ਨੇ ਪੰਜਾਬੀ ਕਲਾ ਤੇ ਸੱਭਿਆਚਾਰ ਦੀ ਤਰੱਕੀ ਲਈ ਅਹਿਮ ਯੋਗਦਾਨ ਦਿੱਤਾ। ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ, ਦੋਸਤਾਂ, ਸਨੇਹੀਆਂ ਤੇ ਲੱਖਾਂ ਸ਼ਰਧਾਲੂਆਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਹੌਸਲਾ ਦੇਣ। 

ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਆਪਣੇ ਸ਼ਾਨਦਾਰ ਗੀਤਾਂ ਰਾਹੀਂ ਆਪਣੇ ਲੱਖਾਂ ਪ੍ਰਸੰਸਕਾਂ ਦੇ ਦਿਲਾਂ ਵਿੱਚ ਹਮੇਸ਼ਾ ਜਿਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬੀ ਸੱਭਿਆਚਾਰ ਦਾ ਸਫ਼ੀਰ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਣਾਇਆ ਹੋਇਆ ਸੀ, ਜੋ ਆਪਣੇ ਗੀਤਾਂ ਰਾਹੀਂ ਪ੍ਰਸੰਸਕਾਂ ਦੇ ਦਿਲਾਂ ਵਿੱਚ ਹਮੇਸ਼ਾ ਵਸਦਾ ਰਹੇਗਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਗਾਇਕੀ ਦਾ ਪ੍ਰਤੀਕ ਜਵੰਦਾ ਹਮੇਸ਼ਾ ਉੱਭਰ ਰਹੇ ਕਲਾਕਾਰਾਂ ਲਈ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Karamjit Anmol , Jagraon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD