Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੈਕਸ ਲੈਂਡ ਯੂਜ ਦਾ ਕੀਤਾ ਜਾਵੇ ਪੱਕਾ ਹੱਲ : ਕੁਲਵੰਤ ਸਿੰਘ ਸਿੱਧੂ

ਕੈਬਨਟ ਮੰਤਰੀ ਨੂੰ ਮਿਲ ਕੇ ਦਿੱਤਾ ਮੰਗ ਪੱਤਰ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 09 Oct 2025

Last updated on: Oct 10, 2025, 12:56 IST

ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅੱਜ ਕਿਰਤ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੂੰ ਮਿਲ ਕੇ ਉਨਾਂ ਕੋਲ ਮਿਕਸ ਲੈਂਡ ਯੂਜ ਦਾ ਮੁੱਦਾ ਉਠਾਇਆ। ਵਿਧਾਇਕ ਸਿੱਧੂ ਨੇ ਆਖਿਆ ਕਿ ਉਨਾਂ ਦਾ ਹਲਕਾ ਆਤਮ ਨਗਰ ਇੱਕ ਅਜਿਹਾ ਹਲਕਾ ਹੈ ਜਿਸ ਵਿੱਚ ਰਿਹਾਇਸ਼ੀ ਵਸਨੀਕਾਂ ਦੇ ਨਾਲ ਨਾਲ ਛੋਟੇ ਸਨਤਕਾਰ ਵੀ ਰਹਿੰਦੇ ਹਨ।

ਜਿਨਾਂ ਨੇ ਆਪਣੇ ਘਰਾਂ ਵਿੱਚ ਹੀ ਛੋਟੀਆਂ ਸਨਅਤਾ ਲਗਾਈਆਂ ਹੋਈਆਂ ਹਨ। ਕਈ ਪਰਿਵਾਰ ਤਾਂ ਐਸੇ ਹਨ ਜੋ 50-50 ਗਜ ਦੇ ਮਕਾਨਾਂ ਵਿੱਚ ਥੱਲੇ ਮਸ਼ੀਨਰੀ ਲਗਾਈ ਹੋਈ ਹੈ ਅਤੇ ਉੱਤੇ ਉਹਨਾਂ ਦੀ ਰਿਹਾਇਸ਼ ਹੈ। ਜਿਸ ਨਾਲ ਉਹ ਆਪਣੇ ਪਰਿਵਾਰ ਦਾ ਪੇਟ  ਤਾਂ ਪਾਲਦੇ ਹੀ ਹਨ ਨਾਲ ਹੀ ਲੁਧਿਆਣਾ ਦੀ ਤਰੱਕੀ ਵਿੱਚ ਵੀ ਉਹਨਾਂ ਦਾ ਅਹਿਮ ਯੋਗਦਾਨ ਹੈ। 

ਅਜਿਹੇ ਛੋਟੇ ਸਨਤਕਾਰਾਂ ਦੇ ਉੱਤੇ ਹਮੇਸ਼ਾ ਮਿਕਸ ਲੈਂਡ ਯੂਜ ਨਾਮ ਦੀ ਇੱਕ ਭੈਅ ਦੀ ਤਲਵਾਰ ਲਟਕਦੀ ਰਹਿੰਦੀ ਹੈ। ਜਿਸ ਨੂੰ ਦੂਰ ਕਰਨ ਲਈ ਉਹ ਬਹੁਤ ਦੇਰ ਤੋਂ ਉਹਨਾਂ ਦਾ ਮੁੱਦਾ ਹਰ ਮੰਚ ਤੇ ਉਠਾਉਂਦੇ ਆਏ ਹਨ। ਵਿਧਾਨ ਸਭਾ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਇਸ ਮੁੱਦੇ ਨੂੰ ਬੜੀ ਗੰਭੀਰਤਾ ਨਾਲ ਭਾਵਨਾਤਮਕ ਤੌਰ ਤੇ ਉਠਾਇਆ ਸੀ ਜਿਸ ਦੇ ਸਿੱਟੇ ਵਜੋਂ ਸਰਕਾਰ ਵੱਲੋਂ ਇਨਾ ਕਾਰੋਬਾਰੀਆਂ ਨੂੰ ਸਾਢੇ ਤਿੰਨ ਸਾਲ ਦਾ ਇੱਕ ਲੰਮਾ ਸਮਾਂ ਇਸੇ ਜਗ੍ਹਾ ਤੇ ਕੰਮ ਕਰਨ ਲਈ ਮਿਲ ਗਿਆ ਸੀ। 

ਸਰਕਾਰ ਵੱਲੋਂ ਮਿਲਿਆ ਉਹ ਸਮਾਂ ਨੇੜੇ ਆਉਣ ਤੇ ਅੱਜ ਵੀ ਉਹ ਇਸੇ ਸਿਲਸਿਲੇ ਵਿੱਚ ਕੈਬਨਟ ਮੰਤਰੀ ਸੰਜੀਵ ਅਰੋੜਾ ਨੂੰ ਮਿਲੇ ਅਤੇ ਉਨਾਂ ਕੋਲ ਇਸ ਮੁੱਦੇ ਨੂੰ ਪੱਕੇ ਤੌਰ ਤੇ ਹੱਲ ਕਰਨ ਦੀ ਅਪੀਲ ਕੀਤੀ ਅਤੇ ਜਿੰਨਾ ਚਿਰ ਇਹ ਮੁੱਦਾ ਹੱਲ ਨਹੀਂ ਹੋ ਜਾਂਦਾ ,ਉਨਾ ਚਿਰ ਇਹਨਾਂ ਛੋਟੇ ਸਨਤਕਾਰਾਂ ਨੂੰ ਇਸ ਸਮੇਂ ਵਿੱਚ ਐਕਸਟੈਂਸ਼ਨ ਦੇਣ ਦੀ ਬੇਨਤੀ ਕੀਤੀ ਤਾਂ ਜੋ ਇਹ ਸਨਤਕਾਰ ਬਿਨਾਂ ਕਿਸੇ ਭੈ ਤੋਂ ਆਪਣਾ ਕਾਰੋਬਾਰ ਚਲਦਾ ਰੱਖ ਸਕਣ। 

ਦੱਸ ਦਈਏ ਕਿ ਵਿਧਾਇਕ ਸਿੱਧੂ ਦੂਜੀਆਂ ਸਰਕਾਰਾਂ ਵੇਲੇ ਵੀ ਇਨਾਂ ਛੋਟੇ ਸਨਤਕਾਰਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦੇ ਰਹੇ ਹਨ ਅਤੇ ਵਿਧਾਇਕ ਬਣਦੇ ਸਾਰ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਜੀ ਕੋਲੋਂ ਇਹਨਾਂ ਸਨਤਕਾਰਾਂ ਨੂੰ ਆਪਣਾ ਕਾਰੋਬਾਰ ਇਸੇ ਜਗ੍ਹਾ ਤੇ ਚਲਾਉਣ ਲਈ ਸਮਾਂ ਲੈ ਕੇ ਦਿੱਤਾ ਸੀ। ਵਿਧਾਇਕ ਸਿੱਧੂ ਨੇ ਕਿਹਾ ਕਿ ਅੱਜ ਵੀ ਉਹ ਆਪਣੇ ਹਲਕੇ ਦੇ ਇਹਨਾਂ ਸਾਨਤਕਾਰਾਂ ਦੇ ਹੱਕ ਵਿੱਚ ਡੱਟ ਕੇ ਖੜੇ ਹਨ ਅਤੇ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਇਹਨਾਂ ਛੋਟੇ ਸਨਤਕਾਰਾਂ ਦੇ ਸਿਰ ਤੇ ਹੱਥ ਰੱਖਿਆ ਜਾਵੇ ਤਾਂ ਜੋ ਇਹ ਆਪਣੇ ਪਰਿਵਾਰ ਦੇ ਨਾਲ ਨਾਲ ਆਪਣੇ ਦੇਸ਼ ਦੀ ਤਰੱਕੀ ਵਿੱਚ ਵੀ ਆਪਣਾ ਯੋਗਦਾਨ ਇਸੇ ਤਰ੍ਹਾਂ ਪਾਉਂਦੇ ਰਹਿਣ। 

ਵਿਧਾਇਕ ਸਿੱਧੂ ਵਲੋ ਕੈਬਨਟ ਮੰਤਰੀ ਸੰਜੀਵ ਅਰੋੜਾ ਕੋਲ ਨਿਊ ਜਨਤਾ ਨਗਰ, ਸ਼ਿਮਲਾਪੁਰੀ, ਚੇਤ ਸਿੰਘ ਨਗਰ, ਵਰਗੇ ਰਿਹਾਇਸ਼ੀ ਇਲਾਕਿਆਂ ਨੂੰ ਵੀ ਇਸ ਵਿੱਚ ਲਿਆਉਣ ਦੀ ਬੇਨਤੀ ਕੀਤੀ ਗਈ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD