Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੀਸੀਟੀ, ਸੀਜੀਸੀ ਲਾਂਡਰਾਂ ਵੱਲੋਂ ਟ੍ਰੈਫਿਕ ਨਿਯਮਾਂ ਅਤੇ ਸੁਰੱਖਿਆ ਜਾਗਰੂਕਤਾ ਸੰਬੰਧੀ ਸੈਮੀਨਾਰ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal

Web Admin

Web Admin

5 Dariya News

ਲਾਂਡਰਾਂ , 10 Oct 2025

Last updated on: Oct 10, 2025, 15:14 IST

ਚੰਡੀਗੜ੍ਹ ਕਾਲਜ ਆਫ਼ ਟੈਕਨਾਲੋਜੀ (ਸੀਸੀਟੀ), ਸੀਜੀਸੀ ਲਾਂਡਰਾਂ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਵਿਿਦਆਰਥੀਆਂ ਲਈ ਟ੍ਰੈਫਿਕ ਨਿਯਮਾਂ ਅਤੇ ਸੁਰੱਖਿਆ ਜਾਗਰੂਕਤਾ ਸੰਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦੇਸ਼ ਉਨ੍ਹਾਂ ਨੂੰ ਸੜਕ ਸੁਰੱਖਿਆ, ਪੈਦਲ ਚੱਲਣ ਵਾਲੇ ਅਨੁਸ਼ਾਸਨ ਅਤੇ ਜ਼ਿੰਮੇਵਾਰ ਨਾਗਰਿਕਤਾ ਬਾਰੇ ਸੰਵੇਦਨਸ਼ੀਲ ਬਣਾਉਣਾ ਸੀ। 

ਚੰਡੀਗੜ੍ਹ ਟ੍ਰੈਫਿਕ ਪੁਲਿਸ ਦੀ ਇੱਕ ਸਮਰਪਿਤ ਟੀਮ, ਜਿਸ ਵਿੱਚ ਹੈੱਡ ਕਾਂਸਟੇਬਲ ਜਗਰੂਪ ਸਿੰਘ, ਹੈੱਡ ਕਾਂਸਟੇਬਲ ਅਲਕੇਸ਼, ਸੀਨੀਅਰ ਕਾਂਸਟੇਬਲ ਰਾਜੀਵ, ਕਾਂਸਟੇਬਲ ਪ੍ਰਦੀਪ ਅਤੇ ਕਾਂਸਟੇਬਲ ਪ੍ਰਸ਼ਾਂਤ ਸ਼ਰਮਾ ਸ਼ਾਮਲ ਸਨ, ਨੇ ਇਸ ਸੈਸ਼ਨ ਦਾ ਸੰਚਾਲਨ ਕੀਤਾ। ਇਸ ਪਹਿਲਕਦਮੀ ਬਾਰੇ ਬੋਲਦੇ ਹੋਏ ਡਾ.ਪਲਕੀ ਸਾਹਿਬ ਕੌਰ, ਡਾਇਰੈਕਟਰ ਪ੍ਰਿੰਸੀਪਲ, ਸੀਸੀਟੀ, ਸੀਜੀਸੀ ਲਾਂਡਰਾਂ ਨੇ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਨਿਯਮਾਂ ਦੀ ਪਾਲਣਾ ਕਰਨ ਬਾਰੇ ਨਹੀਂ ਹੈ, ਸਗੋਂ ਮਨੁੱਖੀ ਜੀਵਨ ਦਾ ਸਤਿਕਾਰ ਕਰਨ ਅਤੇ ਨਾਗਰਿਕਾਂ ਵਜੋਂ ਜਵਾਬਦੇਹ ਬਣਨ ਬਾਰੇ ਵੀ ਹੈ। 

ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਜਾਗਰੂਕਤਾ ਸੈਸ਼ਨ ਨੌਜਵਾਨਾਂ, ਸਮਾਜ ਨੂੰ, ਸਾਰਿਆਂ ਲਈ ਸੁਰੱਖਿਅਤ ਬਣਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਸਮਝਣ ਵਿੱਚ ਮਦਦ ਕਰਦੇ ਹਨ। ਪ੍ਰੋਗਰਾਮ ਵਿੱਚ ਹੈਲਮੇਟ, ਸੀਟਬੈਲਟ, ਲੇਨ ਅਨੁਸ਼ਾਸਨ, ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ, ਜ਼ੈਬਰਾ ਕਰਾਸਿੰਗ, ਅਤੇ ਤੇਜ਼ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਲਾਪਰਵਾਹੀ ਨਾਲ ਜੁੜੇ ਜੋਖਮਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਪੇਸ਼ਕਾਰੀਆਂ, ਜਾਗਰੂਕਤਾ ਵੀਡੀਓ ਅਤੇ ਵਿਹਾਰਕ ਪ੍ਰਦਰਸ਼ਨ ਪੇਸ਼ ਕੀਤੇ ਗਏ। 

ਇਸ ਤੋਂ ਇਲਾਵਾ ਚੰਗੇ ਵਸਨੀਕਾਂ (ਸਮਾਰਿਟਨਜ਼) ਦੀ ਭੂਮਿਕਾ ਅਤੇ ਉਨ੍ਹਾਂ ਦੀ ਕਾਨੂੰਨੀ ਸੁਰੱਖਿਆ ’ਤੇ ਵੀ ਜ਼ੋਰ ਦਿੱਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਵਿਿਦਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਸੜਕਾਂ ਬਣਾਉਣ ਵਿੱਚ ਯੋਗਦਾਨ ਪਾਉਣ ਦਾ ਪ੍ਰਣ ਵੀ ਲਿਆ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD