Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਬਲਬੀਰ ਸਿੱਧੂ ਵੱਲੋਂ ਹਲਕਾ ਵਿਧਾਇਕ ਉੱਤੇ ਬੇਘਰਿਆਂ ਨੂੰ ਦਿੱਤੇ ਪਲਾਟਾਂ ਵਿਚ ਮਕਾਨ ਬਣਾਉਣ ਵਿਚ ਅੜਿੱਕੇ ਡਾਹੁਣ ਦਾ ਦੋਸ਼

ਕਿਹਾ, ਗਰੀਬ ਵਰਗ ਨਾਲ ਕੀਤਾ ਜਾ ਰਿਹਾ ਇਹ ਧੱਕਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ

Balbir Singh Sidhu, Punjab Pradesh Congress Committee, Congress, Punjab Congress

Web Admin

Web Admin

5 Dariya News

ਐਸ.ਏ.ਐਸ.ਨਗਰ , 10 Oct 2025

Last updated on: Oct 10, 2025, 15:26 IST

ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਉੱਤੇ ਹਲਕੇ ਦੇ ਪਿੰਡਾਂ ਵਿਚ ਬੇਘਰੇ ਲੋਕਾਂ ਨੂੰ ਕਾਂਗਰਸ ਸਰਕਾਰ ਵੱਲੋਂ ਪੰਜ-ਪੰਜ ਮਰਲੇ ਦੇ ਦਿੱਤੇ ਗਏ ਪਲਾਟਾਂ ਉੱਤੇ ਮਕਾਨ ਬਣਾਉਣ ਵਿਚ ਅੜਿੱਕੇ ਖੜੇ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਗ਼ਰੀਬ ਵਰਗ ਨਾਲ ਕੀਤਾ ਜਾ ਰਿਹਾ ਇਹ ਧੱਕਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸ਼੍ਰੀ ਸਿੱਧੂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਵਿਧਇਕ ਕੁਲਵੰਤ ਸਿੰਘ ਅਗਲੀ ਚੋਣ ਵਿਚ ਆਪਣੀ ਪ੍ਰਤੱਖ ਹਾਰ ਨੂੰ ਵੇਖ ਕੇ ਐਨਾ ਘਬਰਾ ਗਿਆ ਹੈ ਕਿ ਉਹ ਗ਼ਰੀਬ ਵਰਗ ਦੇ ਇਹਨਾਂ ਬੇਘਰੇ ਲੋਕਾਂ ਨੂੰ ਇਹ ਕਹਿ ਕੇ ਧਮਕਾ ਰਿਹਾ ਹੈ ਕਿ ਜਦੋਂ ਤੱਕ ਉਹ ਅਗਲੀ ਚੋਣ ਵਿਚ ਵੋਟਾਂ ਪਾਉਣ ਦੀ ਗਰੰਟੀ ਨਹੀਂ ਦਿੰਦੇ ੳਦੋਂ ਤੱਕ ਉਹ ਇਹਨਾਂ ਪਲਾਟਾਂ ਉੱਤੇ ਘਰ ਨਹੀਂ ਬਣਾ ਸਕਣਗੇ। ਉਹਨਾਂ ਕਿਹਾ ਕਿ ਕੁਰੜਾ ਅਤੇ ਰਾਇਪੁਰ ਵਿੱਚ ਤਾਂ ਉਸ ਨੇ ਇਸ ਮਾਮਲੇ ਵਿਚ ਲੋਕਾਂ ਉੱਤੇ ਝੂਠੇ ਪਰਚੇ ਵੀ ਦਰਜ ਕਰਵਾ ਦਿੱਤੇ ਹਨ। 

ਉਹਨਾਂ ਅੱਗੇ ਹੋਰ ਕਿਹਾ ਕਿ ਗ਼ਰੀਬ ਵਰਗ ਨਾਲ ਕੀਤਾ ਜਾ ਰਿਹਾ ਇਹ ਧੱਕਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਸਾਬਕਾ ਮੰਤਰੀ ਨੇ ਕਿਹਾ ਕਿ ਕੁਲਵੰਤ ਸਿੰਘ ਗ਼ਰੀਬ ਵਰਗ ਦੇ ਲੋਕਾਂ ਨੂੰ ਇਹ ਕਹਿ ਕੇ ਵੀ ਗੁੰਮਰਾਹ ਕਰ ਰਿਹਾ ਹੈ ਕਿ ਹਲਕੇ ਦੇ ਪਿੰਡਾਂ ਵਿਚ ਬੇਘਰੇ ਲੋਕਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਆਮ ਆਦਮੀ ਪਾਰਟੀ ਵੱਲੋਂ ਦਿਤੇ ਗਏ ਹਨ। ਹਲਕੇ ਦੇ ਪਿੰਡ ਬਲਿਆਲੀ ਦੇ 70 ਵਿਅਕਤੀਆਂ ਨੂੰ ਜਨਵਰੀ 2022 ਵਿਚ ਪੰਜ-ਪੰਜ ਮਰਲੇ ਦੇ ਪਲਾਟ ਅਲਾਟ ਕਰਨ ਸਬੰਧੀ ਸਰਕਾਰੀ ਰਿਕਾਰਡ ਵਿਖਾਉਂਦਿਆਂ, ਉਹਨਾਂ ਕਿਹਾ ਕਿ ਹਲਕਾ ਵਿਧਾਇਕ ਹੁਣ ਇਹ ਪ੍ਰਚਾਰ ਕਰ ਰਿਹਾ ਹੈ ਕਿ ਇਹ ਪਲਾਟ ਆਮ ਆਦਮੀ ਪਾਰਟੀ ਦੀ ਸਰਕਾਰ ਵਿਲੋਂ ਦਿੱਤੇ ਗਏ ਹਨ। 

ਸ਼੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਮਾਜ ਦੇ ਗ਼ਰੀਬ ਵਰਗ ਦੀ ਭਲਾਈ ਅਤੇ ਇਸ ਨੂੰ ਉੱਪਰ ਚੁੱਕਣ ਲਈ ਵਚਨਬੱਧ ਰਹੀ ਹੈ। ਉਹਨਾਂ ਕਿਹਾ ਕਿ ਇਸੇ ਮਨਸ਼ਾ ਨਾਲ ਹੀ ਪਿਛਲੀ ਕਾਂਗਰਸ ਸਰਕਾਰ ਨੇ 1 ਅਕਤੂਬਰ 2021 ਨੂੰ ਪਿੰਡਾਂ ਵਿੱਚ ਰਹਿ ਰਹੇ ਬੇਘਰੇ ਲੋਕਾਂ ਨੂੰ ਪੰਚਾਇਤ ਦੀ ਸ਼ਾਮਲਾਟ ਜ਼ਮੀਨ ਵਿੱਚੋਂ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੀ ਨੀਤੀ ਬਣਾਈ ਸੀ ਜਿਸ ਤਹਿਤ ਇਹ ਪਲਾਟ ਅਲਾਟ ਕਰ ਕੇ ਪੱਕੀਆਂ ਸਨਦਾਂ ਦਿੱਤੀਆਂ ਗਈਆਂ ਸਨ। 

ਸਾਬਕਾ ਸਿਹਤ ਮੰਤਰੀ ਨੇ ਕਿ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਨੀਤੀ ਨੂੰ ਜਾਰੀ ਰੱਖਣ ਦੀ ਥਾਂ ਅਲਾਟ ਕੀਤੇ ਗਏ ਪਲਾਟਾਂ ਉੱਤੇ ਵੀ ਮਕਾਨ ਨਾ ਬਣਨ ਦੇਣ ਦਾ ਗ਼ਰੀਬ ਵਿਰੋਧੀ ਰਾਹ ਫੜ ਲਿਆ ਹੈ। ਉਹਨਾਂ ਕਿਹਾ ਕਿ ਹਲਕਾ ਵਿਧਾਇਕ ਵੱਲੋਂ ਗ਼ਰੀਬ ਵਰਗ ਨਾਲ ਕੀਤਾ ਜਾ ਰਿਹਾ ਇਹ ਧੱਕਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਲਾਟੀਆਂ ਨੂੰ ਮਕਾਨ ਬਣਾਉਣ ਵਿਚ ਹਰ ਸੰਭਵ ਮਦਦ ਕੀਤੀ ਜਾਵੇਗੀ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD