Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਵਿੱਚ ਗਲੋਬਲ ਰੈਂਕ ਬੈਂਡ 601–800 ਵਿੱਚ ਸਥਾਨ ਹਾਸਲ ਕੀਤਾ

Central University of Punjab, CUPB, Bathinda, Prof Raghvendra P Tiwari

Web Admin

Web Admin

5 Dariya News

ਬਠਿੰਡਾ , 10 Oct 2025

Last updated on: Oct 10, 2025, 15:34 IST

ਉਚੇਰੀ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਉੱਤਮਤਾ ਦੇ ਰਾਹ ਤੇ ਅੱਗੇ ਵਧਦੇ ਹੋਏ ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਨੇ ਟਾਈਮਜ਼ ਹਾਇਰ ਐਜੂਕੇਸ਼ਨ (ਟੀ ਐਚ ਈ) ਵਰਲਡ ਯੂਨੀਵਰਸਿਟੀ ਰੈਂਕਿੰਗ 2026 ਵਿੱਚ 601–800 ਗਲੋਬਲ ਰੈਂਕ ਬੈਂਡ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਰੈਂਕਿੰਗ ਵਿੱਚ 115 ਦੇਸ਼ਾਂ ਦੀਆਂ 2,191 ਸਿਰਮੌਰ ਯੂਨੀਵਰਸਿਟੀਆਂ ਦਾ ਮੁਲਾਂਕਣ ਕੀਤਾ ਗਿਆ ਹੈ। ਸੀਯੂ ਪੰਜਾਬ ਨੇ ਇਸ ਰੈੰਕਿੰਗ ਦੇ ਵੱਖ ਵੱਖ ਮੁਲਾਂਕਣ ਪੈਰਾਮੀਟਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜੋ  ਇਸ ਯੂਨੀਵਰਸਿਟੀ ਦੀ ਕਾਰਗੁਜਾਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸਵੀਕਾਰਤਾ ਦਿੰਦਾ ਹੈ।

ਇਹ ਉਪਲਬਧੀ ਮਾਨਯੋਗ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੇ ਮਾਰਗ ਦਰਸ਼ਨ ਅਤੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ  ਅਗਵਾਈ ਹੇਠ ਪ੍ਰਾਪਤ ਹੋਈ। ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗਜ਼ ਵਿੱਚ ਉੱਚ ਵਿਦਿਅਕ ਸੰਸਥਾਵਾਂ ਦਾ ਮੁਲਾਂਕਣ ਪੰਜ ਮੁੱਖ ਸਤੰਭਾਂ – ਅਧਿਆਪਨ, ਖੋਜ ਵਾਤਾਵਰਣ, ਖੋਜ ਗੁਣਵੱਤਾ, ਅੰਤਰਰਾਸ਼ਟਰੀ ਦ੍ਰਿਸ਼ਟੀਕੋਣ ਅਤੇ ਉਦਯੋਗ ਸਬੰਧ – ਤੇ ਕੀਤਾ ਜਾਂਦਾ ਹੈ। 

ਇਸ ਸਾਲ ਸਿਰਫ਼ 10 ਭਾਰਤੀ ਉੱਚ ਸਿੱਖਿਆ ਸੰਸਥਾਵਾਂ ਨੇ ਅੰਤਰਰਾਸ਼ਟਰੀ ਪੱਧਰ ਤੇ ਸਿਖਰਲੇ 600 ਉੱਚ ਵਿਦਿਅਕ ਸੰਸਥਾਵਾਂ ਵਿੱਚ ਸਥਾਨ ਬਣਾਇਆ, ਜਿਸ ਵਿੱਚ ਭਾਰਤੀ ਵਿਗਿਆਨ ਸੰਸਥਾਨ, ਬੈਂਗਲੌਰ (ਰੈਂਕ ਬੈਂਡ 201–250) ਸਭ ਤੋਂ ਅੱਗੇ ਹੈ। ਇਸ ਤੋਂ ਇਲਾਵਾ, ਪੰਜਾਬ ਕੇਂਦਰੀ ਯੂਨੀਵਰਸਿਟੀ ਸਮੇਤ ਕੁੱਲ 17 ਭਾਰਤੀ ਯੂਨੀਵਰਸਿਟੀਆਂ ਨੇ 601–800 ਗਲੋਬਲ ਰੈਂਕ ਬੈਂਡ ਵਿੱਚ ਸਥਾਨ ਪ੍ਰਾਪਤ ਕੀਤਾ ਹੈ।

ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਦੇ ਨਤੀਜਿਆਂ ਦਾ ਸਵਾਗਤ ਕਰਦੇ ਹੋਏ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਸੀਯੂ ਪੰਜਾਬ ਨੇ ਹਾਲ ਦੇ ਸਾਲਾਂ ਵਿੱਚ ਰਿਸਰਚ ਪੇਪਰ ਆਉਟਪੁੱਟ ਅਤੇ ਹਵਾਲਾ ਪ੍ਰਭਾਵ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ, ਜੋ ਸਾਡੇ ਖੋਜ ਕਾਰਜ ਦੀ ਗੁਣਵੱਤਾ ਨੂੰ ਦਰਸਾਉਂਦੀ ਹੈ। ਉਹਨਾਂ ਕਿਹਾ ਕਿ ਗੁਣਵੱਤਾ ਵਾਲੀ ਉੱਚ ਸਿੱਖਿਆ ਅਤੇ ਖੋਜ ਸਾਡੇ ਯੂਨੀਵਰਸਿਟੀ ਦੀ ਖਾਸ ਵਿਸ਼ੇਸ਼ਤਾ ਹੈ। 

ਇਹ ਸਫਲਤਾ ਸਾਡੇ ਅਧਿਆਪਕਾਂ, ਖੋਜਕਰਤਾਵਾਂ, ਵਿਦਿਆਰਥੀਆਂ ਅਤੇ ਹਿੱਸੇਦਾਰਾਂ ਦੇ ਸਮਰਪਣ ਅਤੇ ਵਚਨਬੱਧਤਾ ਦਾ ਨਤੀਜਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਹੁਣ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2026 ਵਿੱਚ ਸੰਯੁਕਤ ਰਾਜ ਅਮਰੀਕਾ ਤੋਂ ਬਾਅਦ ਦੂਜੇ ਸਥਾਨ ‘ਤੇ ਸਭ ਤੋਂ ਵੱਧ ਰੈਂਕਿੰਗ ਵਾਲੇ ਯੂਨੀਵਰਸਿਟੀਆਂ ਵਾਲਾ ਦੇਸ਼ ਬਣ ਗਿਆ ਹੈ। 

ਉਨ੍ਹਾਂ ਜ਼ੋਰ ਦਿੱਤਾ ਕਿ ਸੀਯੂ ਪੰਜਾਬ ਸਿੱਖਿਆ, ਖੋਜ ਅਤੇ ਨਵੀਨਤਾ ਵਿੱਚ ਉੱਤਮਤਾ ਰਾਹੀਂ ਅੰਤਰਰਾਸ਼ਟਰੀ ਮੰਚ 'ਤੇ ਭਾਰਤ ਦੀ ਨੁਮਾਇੰਦਗੀ ਕਰਨ ਲਈ ਵਚਨਬੱਧ ਹੈ।

 

Tags: Central University of Punjab , CUPB , Bathinda , Prof Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD