Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

"ਵੋਟ,ਚੋਰ, ਗੱਦੀ ਛੱਡੋ": ਰਾਹੁਲ ਗਾਂਧੀ ਦੀ ਮੁਹਿੰਮ ਨੂੰ ਮੋਹਾਲੀ ‘ਚ ਮਿਲਿਆ ਵੱਡਾ ਸਮਰਥਨ : ਕੁਲਜੀਤ ਸਿੰਘ ਬੇਦੀ

ਪਿੰਡ ਪਿੰਡ ਤੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ‘ਤੇ ਲੋਕਾਂ ਨੇ ਭਰਿਆ ਉਤਸ਼ਾਹ ਨਾਲ ਫਾਰਮ, ਸੰਵਿਧਾਨ ਬਚਾਉਣ ਲਈ ਸ਼ੁਰੂ ਹੋਈ ਲਹਿਰ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress

Web Admin

Web Admin

5 Dariya News

ਮੋਹਾਲੀ , 10 Oct 2025

Last updated on: Oct 10, 2025, 16:21 IST

ਮੋਹਾਲੀ ਹਲਕੇ ਵਿੱਚ ਰਾਹੁਲ ਗਾਂਧੀ ਵੱਲੋਂ ਚਲਾਈ ਗਈ "ਵੋਟ ਚੋਰ ਗੱਦੀ ਛੋੜ ਕੈਂਪੇਨ" ਨੂੰ ਜਬਰਦਸਤ ਸਮਰਥਨ ਮਿਲ ਰਿਹਾ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮੋਹਾਲੀ ਦੀ ਟੀਮ ਵੱਲੋਂ ਪਿੰਡ ਪਿੰਡ ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਫਾਰਮ ਭਰ ਕੇ ਆਪਣਾ ਸਮਰਥਨ ਦਿੱਤਾ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰੀ ਪੱਧਰ ‘ਤੇ ਰਾਹੁਲ ਗਾਂਧੀ ਵੱਲੋਂ ਚਲਾਈ ਗਈ ਮੁਹਿੰਮ ਨੇ ਲੋਕਾਂ ਵਿੱਚ ਕੇਂਦਰ ਸਰਕਾਰ ਤੇ ਇਲੈਕਸ਼ਨ ਕਮਿਸ਼ਨ ਦੋਵਾਂ ਨੂੰ ਲੋਕਤੰਤਰਕ ਪੱਖ ਤੋਂ ਜਵਾਬਦੇਹ ਬਣਾਉਣ ਦਾ ਜਜ਼ਬਾ ਜਗਾਇਆ ਹੈ।

ਰਾਹੁਲ ਗਾਂਧੀ ਦੀ ਮੁਹਿੰਮ – ਵੋਟਰਾਂ ਦੇ ਹੱਕਾਂ ਦੀ ਅਵਾਜ਼

ਬੇਦੀ ਨੇ ਦੱਸਿਆ ਕਿ ਰਾਹੁਲ ਗਾਂਧੀ ਵੱਲੋਂ ਚਲਾਈ ਗਈ ਇਹ ਮੁਹਿੰਮ ਸਿਰਫ਼ ਰਾਜਨੀਤਕ ਨਹੀਂ, ਸਗੋਂ ਲੋਕਤੰਤਰ ਦੀ ਰੱਖਿਆ ਲਈ ਇੱਕ ਸੰਵਿਧਾਨਿਕ ਜੰਗ ਹੈ। ਇਸ ਦਾ ਮਕਸਦ ਹੈ ਕਿ ਹਰ ਨਾਗਰਿਕ ਦੀ ਵੋਟ ਦੀ ਮਹੱਤਤਾ ਕਾਇਮ ਰਹੇ ਅਤੇ ਇਲੈਕਸ਼ਨ ਕਮਿਸ਼ਨ ਵਰਗੀ ਸੰਵਿਧਾਨਿਕ ਸੰਸਥਾ ਆਪਣਾ ਕਾਨੂੰਨੀ ਫਰਜ਼ ਨਿਭਾਏ।

ਉਨ੍ਹਾਂ ਕਿਹਾ ਕਿ ਹਾਲੀਆ ਸਮੇਂ ਵਿੱਚ ਕੇਂਦਰ ਸਰਕਾਰ ਵੱਲੋਂ ਚੋਣ ਕਮਿਸ਼ਨ ਨਾਲ ਸੰਬੰਧਤ ਕੁਝ ਕਾਨੂੰਨੀ ਸੋਧਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਨਾਲ ਕਮਿਸ਼ਨ ਦੀ ਸੁਤੰਤਰਤਾ ਤੇ ਨਿਰਭਰਤਾ ਖਤਰੇ ‘ਚ ਪੈ ਗਈ ਹੈ। ਇਸ ਕਾਰਨ ਜਨਤਾ ਦੇ ਮਨ ਵਿੱਚ ਸ਼ੰਕੇ ਪੈਦਾ ਹੋ ਰਹੀਆਂ ਹਨ ਕਿ ਕੀ ਇਲੈਕਸ਼ਨ ਕਮਿਸ਼ਨ ਹੁਣ ਸੱਚਮੁੱਚ ਆਜ਼ਾਦ ਹੈ ਜਾਂ ਨਹੀਂ।

ਬੇਦੀ ਨੇ ਕਿਹਾ — “ਸੰਵਿਧਾਨ ਦੀਆਂ ਧਾਰਾਵਾਂ ਸਪਸ਼ਟ ਕਹਿੰਦੀਆਂ ਹਨ ਕਿ ਹਰ ਸੰਸਥਾ ਕਾਨੂੰਨ ਦੇ ਦਾਇਰੇ ਵਿੱਚ ਕੰਮ ਕਰੇਗੀ। ਪਰ ਜਦੋਂ ਸਰਕਾਰ ਆਪਣੀ ਮਨਮਰਜ਼ੀ ਨਾਲ ਕਾਨੂੰਨ ਬਣਾ ਕੇ ਕਿਸੇ ਸੰਸਥਾ ਨੂੰ ਜਵਾਬਦੇਹੀ ਤੋਂ ਮੁਕਤ ਕਰ ਦਿੰਦੀ ਹੈ, ਤਾਂ ਇਹ ਸੰਵਿਧਾਨ ਦੀ ਆਤਮਾ ਉੱਤੇ ਸਿੱਧਾ ਹਮਲਾ ਹੁੰਦਾ ਹੈ।”

ਮੋਹਾਲੀ ਵਿੱਚ ਜਾਗਰੂਕਤਾ ਮੁਹਿੰਮ: ਲੋਕਾਂ ਦਾ ਜੋਸ਼ ਕਾਬਿਲੇ-ਤਾਰੀਫ਼

ਡਿਪਟੀ ਮੇਅਰ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਉਹ ਖੁਦ ਆਪਣੀ ਟੀਮ ਦੇ ਨਾਲ ਮੋਹਾਲੀ ਦੇ ਪਿੰਡਾਂ ਅਤੇ ਸ਼ਹਿਰ ਦੇ ਵੱਖ ਵੱਖ ਸੈਕਟਰਾਂ ‘ਚ ਦੌਰੇ ਕਰ ਰਹੇ ਹਨ। ਹਰ ਥਾਂ ਤੇ ਲੋਕਾਂ ਨੇ ਵੱਡੇ ਉਤਸ਼ਾਹ ਨਾਲ ਫਾਰਮ ਭਰੇ ਅਤੇ ਰਾਹੁਲ ਗਾਂਧੀ ਦੀ ਮੁਹਿੰਮ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਇਹ ਅਜਿਹਾ ਸਮਰਥਨ ਹੈ ਜਿਸ ਨਾਲ ਸਪਸ਼ਟ ਹੈ ਕਿ ਲੋਕ ਸੰਵਿਧਾਨ ਦੀ ਮਹੱਤਤਾ ਨੂੰ ਸਮਝਦੇ ਹਨ ਅਤੇ ਉਹ ਚਾਹੁੰਦੇ ਹਨ ਕਿ ਚੋਣ ਪ੍ਰਕਿਰਿਆ ਪਾਰਦਰਸ਼ੀ ਅਤੇ ਜਨਤਕ ਭਰੋਸੇਯੋਗ ਹੋਵੇ।

ਬੇਦੀ ਨੇ ਕਿਹਾ —“ਮੈਂ ਧੰਨਵਾਦੀ ਹਾਂ ਮੋਹਾਲੀ ਦੇ ਹਰੇਕ ਵੋਟਰ ਦਾ, ਖਾਸ ਕਰਕੇ ਪਿੰਡ ਪੱਧਰ ‘ਤੇ ਲੋਕਾਂ ਨੇ ਜਿਸ ਤਰ੍ਹਾਂ ਜੋਸ਼ ਨਾਲ ਹਿੱਸਾ ਲਿਆ, ਉਹ ਦਿਖਾਉਂਦਾ ਹੈ ਕਿ ਇਸ ਕੈਂਪੇਨ ਨੇ ਲੋਕਾਂ ਦੇ ਦਿਲਾਂ ‘ਚ ਜਗਾ ਬਣਾਈ ਹੈ।”

ਵੋਟਰ ਲਿਸਟਾਂ ਤੇ ਡਿਜੀਟਲ ਸੁਧਾਰ ਦੀ ਮੰਗ

ਬੇਦੀ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਇੱਕ ਹੋਰ ਅਹਿਮ ਮਕਸਦ ਹੈ ਕਿ ਵੋਟਰ ਲਿਸਟਾਂ ਦੀ ਪੂਰੀ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬਹੁਤ ਵਾਰ ਲੋਕਾਂ ਦੀਆਂ ਵੋਟਾਂ ਬਿਨਾਂ ਜਾਣਕਾਰੀ ਦੇ ਕੱਟ ਦਿੱਤੀਆਂ ਜਾਂਦੀਆਂ ਹਨ ਜਾਂ ਨਵੀਆਂ ਵੋਟਾਂ ਜੋੜਨ ਵਿੱਚ ਰੁਕਾਵਟਾਂ ਆਉਂਦੀਆਂ ਹਨ। 

ਇਸ ਲਈ ਕਾਂਗਰਸ ਨੇ ਮੰਗ ਕੀਤੀ ਹੈ ਕਿ  ਵੋਟਰ ਲਿਸਟਾਂ ਡਿਜੀਟਲ ਰੂਪ ਵਿੱਚ ਜਾਰੀ ਕੀਤੀਆਂ ਜਾਣ, ਹਰ ਨਾਗਰਿਕ ਨੂੰ ਆਪਣਾ ਨਾਮ ਚੈੱਕ ਕਰਨ ਦੀ ਆਨਲਾਈਨ ਸਹੂਲਤ ਮਿਲੇ ਤੇ ਇਲੈਕਸ਼ਨ ਕਮਿਸ਼ਨ ਇੱਕ ਸਮਾਂ-ਬੱਧ ਪ੍ਰਕਿਰਿਆ ਅਪਣਾਏ ਤਾਂ ਜੋ ਕੋਈ ਵੀ ਵੋਟ ਬਿਨਾਂ ਕਾਰਨ ਨਾ ਕੱਟੀ ਜਾਵੇ। ਉਨ੍ਹਾਂ ਕਿਹਾ ਕਿ ਇਹਨਾਂ ਸੁਧਾਰਾਂ ਨਾਲ ਚੋਣ ਪ੍ਰਣਾਲੀ ਹੋਰ ਮਜ਼ਬੂਤ ਤੇ ਨਿਰਪੱਖ ਬਣੇਗੀ।

ਲੋਕਤੰਤਰ ਦੀ ਜਿੱਤ ਲਈ ਸਾਰਿਆਂ ਨੂੰ ਮਿਲ ਕੇ ਆਗੇ ਆਉਣਾ ਚਾਹੀਦਾ ਹੈ

ਡਿਪਟੀ ਮੇਅਰ ਨੇ ਕਿਹਾ ਕਿ ਸੰਵਿਧਾਨ ਸਾਡੇ ਦੇਸ਼ ਦੀ ਰੂਹ ਹੈ। ਜੇਕਰ ਇਲੈਕਸ਼ਨ ਕਮਿਸ਼ਨ, ਨਿਆਂਪਾਲਿਕਾ ਜਾਂ ਹੋਰ ਸੰਵਿਧਾਨਿਕ ਸੰਸਥਾਵਾਂ ਉੱਤੇ ਦਬਾਅ ਪਾਇਆ ਗਿਆ, ਤਾਂ ਲੋਕਤੰਤਰ ਖਤਰੇ ਵਿੱਚ ਪੈ ਜਾਵੇਗਾ। ਇਸ ਲਈ ਰਾਹੁਲ ਗਾਂਧੀ ਨੇ ਜੋ ਸੁਰਜੀਤ ਕਦਮ ਚੁੱਕਿਆ ਹੈ, ਉਹ ਹਰ ਦੇਸ਼ਭਗਤ ਨੂੰ ਮਾਣ ਕਰਾਉਂਦਾ ਹੈ।”

ਉਨ੍ਹਾਂ ਕਿਹਾ ਕਿ ਉਹ ਮੋਹਾਲੀ ਦੇ ਸਾਰੇ ਕਾਂਗਰਸੀ ਵਰਕਰਾਂ ਅਤੇ ਆਮ ਨਾਗਰਿਕਾਂ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਇਸ ਕੈਂਪੇਨ ਵਿੱਚ ਵੱਡੀ ਗਿਣਤੀ ਨਾਲ ਭਾਗ ਲਿਆ ਤੇ “ਵੋਟ ਚੋਰ ਗੱਦੀ ਛੋੜ” ਦੀ ਅਵਾਜ਼ ਨੂੰ ਹੋਰ ਬੁਲੰਦ ਕੀਤਾ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD